
ਤਿੰਨ ਕਿੱਲੋ ਹੈਰੋਇਨ ਅਤੇ 2 ਵਿਦੇਸ਼ੀ ਪਿਸਤੌਲ ਸਮੇਤ ਇਕ ਕਾਬੂ
ਭਿੱਖੀਵਿੰਡ: ਪਾਕਿਸਤਾਨ ਦੀ ਖੂਫ਼ੀਆ ਏਜੰਸੀ ਆਈਐੱਸਆਈ ਦੇ ਇਸ਼ਾਰੇ 'ਤੇ ਡਰੋਨ ਰਾਹੀਂ ਦੇਸ ਵਿੱਚ ਅਸਲੇ ਦੀਆਂ ਖੇਪਾਂ ਮੰਗਵਾਉਣ ਵਾਲੇ ਜੋਬਨਜੀਤ ਸਿੰਘ ਨਾਮਕ ਨੌਜਵਾਨ ਨੂੰ ਸਪੈਸ਼ਲ ਟਾਸਕ ਫੋਰਸ ਮੁਹਾਲੀ ਦੀ ਟੀਮ ਨੇ ਤਰਨ ਤਰਨ ਵਿੱਚ ਛਾਪੇਮਾਰੀ ਕਰਕੇ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਨੌਜਵਾਨ ਖ਼ਿਲਾਫ਼ ਕੇਸ ਦਰਜ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸੂਚਨਾ ਦੇ ਆਧਾਰ 'ਤੇ ਐੱਸਟੀਐੱਫ ਦੀ ਟੀਮ ਨੇ ਮੰਗਲਵਾਰ ਦੁਪਹਿਰ ਨੂੰ ਛਾਪੇਮਾਰੀ ਕਰਕੇ ਉਕਤ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ ਤਿੰਨ ਕਿੱਲੋ ਹੈਰੋਇਨ,32 ਬੋਰ ਦੇ ਦੋ ਪਿਸਟਲ ਤੇ 25 ਕਾਰਤੂਸ ਬਰਾਮਦ ਕੀਤੇ ਹਨ। ਜ਼ਿਕਰਯੋਗ ਹੈ ਕਿ ਬਰਾਮਦਗੀ ਨੌਜਵਾਨ ਦੇ ਘਰੋਂ ਕੀਤੀ ਗਈ ਦੱਸੀ ਜਾ ਰਹੀ ਹੈ।