Tarn Tarn News : ਤਰਨਤਾਰਨ ’ਚ ਬੀਤੀ ਰਾਤ ਗਣੇਸ਼ ਡੇਅਰੀ ’ਤੇ 3 ਵਿਅਕਤੀਆਂ ਨੇ ਕੀਤੀ ਫ਼ਾਇਰਿੰਗ, ਵਾਰਦਾਤ ਸੀਸੀਟੀਵੀ ਕੈਮਰੇ ’ਚ ਹੋਈ ਕੈਦ

By : BALJINDERK

Published : Apr 15, 2025, 2:52 pm IST
Updated : Apr 15, 2025, 2:52 pm IST
SHARE ARTICLE
 ਵਾਰਦਾਤ ਸੀਸੀਟੀਵੀ ਕੈਮਰੇ ’ਚ ਹੋਈ ਕੈਦ
 ਵਾਰਦਾਤ ਸੀਸੀਟੀਵੀ ਕੈਮਰੇ ’ਚ ਹੋਈ ਕੈਦ

Tarn Tarn News : 50 ਲੱਖ ਰੁਪਏ ਦੀ ਫਿਰੋਤੀ ਦੀ ਕੀਤੀ ਗਈ ਸੀ ਮੰਗ, ਗੈਂਗਸਟਰ ਜੈਸਲ ਵੱਲੋਂ ਮੰਗੀ ਗਈ ਸੀ ਫਿਰੌਤੀ 

Tarn Taran News in Punjabi : ਪੰਜਾਬ ਦੀ ਕਾਨੂੰਨ ਵਿਵਸਥਾ ਦਾ ਰੱਬ ਹੀ ਰਾਖਾ ਹੈ, ਦਿਨ ਹੀ ਵੱਡੀਆਂ ਵਾਰਦਾਤਾਂ ਵਾਪਰ ਰਹੀਆਂ ਹਨ ਪ੍ਰੰਤੂ ਪੁਲਿਸ ਪ੍ਰਸ਼ਾਸਨ ਇਹਨਾਂ ਵਾਰਦਾਤਾਂ ਉੱਪਰ ਸ਼ਿਕੰਜਾ ਕਸਣ ’ਚ ਨਾਕਾਮ ਸਾਬਤ ਹੋ ਰਹੀ ਹੈ। ਤਾਜ਼ਾ ਮਾਮਲਾ ਤਰਨ ਤਰਨ ਤੋਂ ਸਾਹਮਣੇ ਆਇਆ ਹੈ ਜਿੱਥੇ ਬੀਤੀ ਰਾਤ ਗਣੇਸ਼ ਡੇਅਰੀ ’ਤੇ ਤਿੰਨ ਵਿਅਕਤੀਆਂ ਵੱਲੋਂ ਫ਼ਾਇਰਿੰਗ ਕੀਤੀ ਗਈ।  ਦਰਅਸਲ ਫ਼ਾਇਰਿੰਗ ਕਰ ਕੇ ਦਹਿਸ਼ਤ ਫੈਲਾਉਣ ਦੀ ਅਸਲ ਵਜ੍ਹਾ 50 ਲੱਖ ਰੁਪਏ ਦੀ ਫਰੌਤੀ ਦੱਸੀ ਜਾ ਰਹੀ ਹੈ।

1

ਪ੍ਰਾਪਤ ਜਾਣਕਾਰੀ ਅਨੁਸਾਰ ਗੈਂਗਸਟਰ ਜੈਸਲ ਚੰਬਲ ਵੱਲੋਂ ਬੀਤੇ ਦਿਨੀਂ ਗਣੇਸ਼ ਡੇਅਰੀ ਮਾਲਕਾਂ ਪਾਸੋਂ 50 ਲੱਖ ਰੁਪਏ ਦੀ ਫਰੌਤੀ ਮੰਗੀ ਗਈ ਸੀ ਅਤੇ ਫਰੌਤੀ ਨਾ ਦੇਣ ਦੀ ਸੂਰਤ ’ਚ ਬੀਤੀ ਰਾਤ ਗੈਂਗਸਟਰਾਂ ਵੱਲੋਂ ਡੇਅਰੀ ਦੀ ਦੁਕਾਨ ’ਤੇ ਗੋਲੀਆਂ ਚਲਾ ਕੇ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਫ਼ਿਲਹਾਲ ਮੌਕੇ ’ਤੇ ਪਹੁੰਚੇ ਥਾਣਾ ਸਿਟੀ ਤਰਨ ਤਰਨ ਦੀ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਕੈਮਰਾ ਨੂੰ ਖੰਗਾਲਿਆ ਜਾ ਰਿਹਾ ਹੈ। 

(For more news apart from Three persons opened fire on Ganesh Dairy in Tarn Tarn last night News in Punjabi, stay tuned to Rozana Spokesman)

Location: India, Punjab, Tarn Taran

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement