ਖ਼ਬਰਾਂ |

ਤਾਜ਼ਾ |

ਟਾਂਡਾ ਉੜਮੁੜ ਦੇ ਸਿਵਲ ਹਸਪਤਾਲ ’ਚ ਦੋ ਧੜਿਆਂ ਵਿਚਕਾਰ ਹੋਇਆ ਝਗੜਾ
Published : Apr 15, 2026, 1:11 pm IST
Updated : Apr 15, 2026, 1:11 pm IST
SHARE ARTICLE
A fight broke out between two groups at the Civil Hospital in Tanda Udmur.
A fight broke out between two groups at the Civil Hospital in Tanda Udmur.

ਝਗੜੇ ਦੌਰਾਨ ਸਰਕਾਰੀ ਜਾਇਦਾਦ ਦੀ ਵੀ ਕੀਤੀ ਗਈ ਭੰਨਤੋੜ

ਹੁਸ਼ਿਆਰਪੁਰ : ਟਾਂਡਾ ਉੜਮੁੜ ਦੇ ਸਿਵਲ ਹਸਪਤਾਲ ਵਿੱਚ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਬੀਤੀ ਰਾਤ ਦੋ ਧੜਿਆਂ ਵਿਚਕਾਰ ਇੱਕ ਮਾਮੂਲੀ ਝਗੜਾ ਹੋਇਆ ਸੀ। ਜਿਸ ਤੋਂ ਬਾਅਦ ਇੱਕ ਧੜਾ ਪਹਿਲਾਂ ਹੀ ਹਸਪਤਾਲ ਵਿੱਚ ਦਾਖਲ ਹੋ ਚੁੱਕਾ ਸੀ, ਜਦਕਿ ਦੂਜਾ ਧੜਾ ਸ਼ਾਮ  ਨੂੰ ਹਸਪਤਾਲ ਪਹੁੰਚਿਆ ਅਤੇ ਉਸ ਵੱਲੋਂ ਪਹਿਲੇ ਧੜੇ 'ਤੇ ਜਾਨਲੇਵਾ ਹਮਲਾ ਕਰ ਦਿੱਤਾ।

ਝਗੜਾ ਇਸ ਹੱਦ ਤੱਕ ਵਧ ਗਿਆ ਕਿ ਅਤੇ ਹਫੜਾ-ਦਫੜੀ ਵਾਲਾ ਘਟਨਾਕ੍ਰਮ ਅੱਧੇ ਘੰਟੇ ਤੋਂ ਵੱਧ ਸਮੇਂ ਤੱਕ ਜਾਰੀ ਰਿਹਾ। ਹਸਪਤਾਲ ਦੇ ਡਾਕਟਰਾਂ ਵੱਲੋਂ ਪੁਲਿਸ ਸਟੇਸ਼ਨ ਫ਼ੋਨ ਕੀਤਾ ਗਿਆ, ਪਰ ਪੁਲਿਸ ਸਮੇਂ ਸਿਰ ਪਹੁੰਚਣ ਵਿੱਚ ਅਸਫਲ ਰਹੀ। ਇਸ ਮੌਕੇ ਡਾਕਟਰਾਂ ਨੇ ਕਿਹਾ ਕਿ ਹੁਣ ਉਨ੍ਹਾਂ ਨੂੰ ਹਸਪਤਾਲ ਵਿੱਚ ਡਿਊਟੀ ਦੌਰਾਨ ਵੀ ਨਿੱਜੀ ਖ਼ਤਰਾ ਹੈ।

ਝਗੜੇ ਦੌਰਾਨ ਸਰਕਾਰੀ ਜਾਇਦਾਦ ਦੀ ਵੀ ਭੰਨਤੋੜ ਕੀਤੀ ਗਈ। ਇਸ ਤੋਂ ਇਲਾਵਾ ਝਗੜੇ ਵਿੱਚ ਸ਼ਾਮਲ ਇੱਕ ਨੌਜਵਾਨ ਨੂੰ ਪਿਸਤੌਲ ਲਹਿਰਾਉਂਦੇ ਦੇਖਿਆ ਗਿਆ ਅਤੇ ਇਹ ਘਟਨਾ ਹਸਪਤਾਲ ਦੇ ਸੀ.ਸੀ.ਟੀ.ਵੀ. ਕੈਮਰਿਆਂ ਵਿੱਚ ਕੈਦ ਹੋ ਗਈ। ਹੁਣ ਇਹ ਦੇਖਣਾ ਬਾਕੀ ਹੈ ਕਿ ਸਿਵਲ ਹਸਪਤਾਲ ਵਿੱਚ ਡਾਕਟਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੀ ਕਦਮ ਚੁੱਕੇ ਜਾਣਗੇ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

13 May 2026 2:55 PM

12ਵੀਂ ਜਮਾਤ ਦੇ ਨਤੀਜਿਆਂ ਦਾ ਹੋ ਗਿਆ ਐਲਾਨ, ਕੁੜੀਆਂ ਨੇ ਮੁੜ ਮਾਰੀ ਬਾਜ਼ੀ, ਪਹਿਲੇ ਨੰਬਰ 'ਤੇ ਮਾਨਸਾ ਤੋਂ ਸੁਪਨੀਤ ਕੌਰ

13 May 2026 2:54 PM

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM

CM Mann ਨੂੰ Haryana ਦੇ ਮੁੱਖ ਮੰਤਰੀ ਨੇ ਮਾਰਿਆ ਮਿਹਣਾ, ਕਿਹਾ ਸੜਕਾਂ ‘ਤੇ ਘੁੰਮ ਕੇ ਨਹੀਂ ਮਿਲਣੀ ਵੋਟ

09 May 2026 2:57 PM

ਪੁੱਤ ਦੀਆਂ ਫ਼ੈਕਟਰੀਆਂ, ਪਰ ਮਾਂ- ਭਰਾ ਕਈ ਸਾਲ ਤੋਂ ਸੜਕਾਂ 'ਤੇ ਰੁਲਦੇ, ਆਪਣੇ ਹੋਏ ਬਗਾਨੇ

09 May 2026 2:56 PM
Advertisement