ਖ਼ਬਰਾਂ |

ਤਾਜ਼ਾ |

ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ' ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ  ਖਿਲਾਫ ਈਡੀ ਦੀ ਛਾਪੇਮਾਰੀ ਦੀ ਕੀਤੀ ਨਿੰਦਾ

By : JAGDISH

Published : Apr 15, 2026, 11:18 am IST
Updated : Apr 15, 2026, 11:33 am IST
SHARE ARTICLE
Chief Minister Bhagwant Mann condemns ED raids against AAP Rajya Sabha member Ashok Mittal
Chief Minister Bhagwant Mann condemns ED raids against AAP Rajya Sabha member Ashok Mittal

ਕਿਹਾ : ਭਾਜਪਾ ਨੇ ਪੰਜਾਬ 'ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀ ਸ਼ੁਰੂ ਕਰ ਦਿੱਤੀ ਹੈ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨਾਲ ਜੁੜੇ ਵਪਾਰਕ ਸਥਾਪਨਾਂ ਤੇ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਕੀਤੀ ਛਾਪੇਮਾਰੀ ਦੀ ਤਿੱਖੀ ਆਲੋਚਨਾ ਕੀਤੀ ਅਤੇ ਇਲਜ਼ਾਮ ਲਾਇਆ ਕਿ ਭਾਜਪਾ ਨੇ ਇਸ ਰਾਜ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਆਪਣੀਆਂ ‘‘ਤਿਆਰੀਆਂ’’ ਸ਼ੁਰੂ ਕਰ ਦਿੱਤੀਆਂ ਹਨ।

ਅਧਿਕਾਰੀਆਂ ਨੇ ਦੱਸਿਆ ਕਿ ਈਡੀ ਨੇ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (ਫੇਮਾ) ਤਹਿਤ ਜਾਂਚ ਦੇ ਤਹਿਤ ਪੰਜਾਬ ਵਿਚ ਮਿੱਤਲ ਨਾਲ ਜੁੜੀਆਂ ਵਪਾਰੀ ਸੰਸਥਾਵਾਂ ਤੇ ਤਲਾਸ਼ੀ ਲਈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਮਿੱਤਲ ਨੂੰ ਰਾਜ ਸਭਾ ਵਿਚ ਆਮ ਆਦਮੀ ਪਾਰਟੀ ਦਾ ਉਪ-ਨੇਤਾ ਨਿਯੁਕਤ ਕੀਤਾ ਗਿਆ ਹੈ । ਉਨ੍ਹਾਂ ਨੇ ਸੰਸਦ ਰਾਘਵ ਚੱਢਾ ਦੀ ਥਾਂ ਲਈ ਹੈ। ਉਹ ਫਗਵਾੜਾ ਵਿਚ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵੀ ਹਨ।

ਛਾਪੇਮਾਰੀ ਬਾਰੇ ਪ੍ਰਤੀਕਿਰਿਆ ਦਿੰਦਿਆਂ ਮੁੱਖ ਮੰਤਰੀ ਮਾਨ ਨੇ ‘ਐਕਸ’ ਤੇ ਇੱਕ ਪੋਸਟ ਵਿਚ ਕਿਹਾ, ‘‘ਭਾਜਪਾ ਨੇ ਪੰਜਾਬ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ‘ਆਪ’ ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਘਰ ਅਤੇ ਯੂਨੀਵਰਸਿਟੀ ’ਤੇ ਈਡੀ ਦੀ ਛਾਪੇਮਾਰੀ... ਇਹ ਮੋਦੀ ਦਾ ਵਿਸ਼ੇਸ਼ ਅੰਦਾਜ਼ ਹੈ।’’ ਇਸੇ ਪੋਸਟ ਵਿਚ ਇੱਕ ਮਸ਼ਹੂਰ ਦੋਹੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਲਿਖਿਆ, ‘‘ਅਸੀਂ ਉਹ ਪੱਤੇ ਨਹੀਂ, ਜੋ ਟਹਿਣੀ ਤੋਂ ਟੁੱਟ ਕੇ ਡਿੱਗ ਜਾਣਗੇ, ਤੂਫ਼ਾਨਾਂ ਨੂੰ ਆਪਣੀ ਔਕਾਤ ਵਿਚ ਰਹਿਣ ਲਈ ਆਖ ਦਿਓ।’’
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਿੰਗ ਅਨੁਪਾਤ 'ਚ ਪੰਜਾਬ ਮੁੜ ਪਛੜਿਆ, ਮਾਮੂਲੀ ਸੁਧਾਰ ਦੇ ਬਾਵਜੂਦ 14 ਜ਼ਿਲ੍ਹਿਆਂ 'ਚ ਗਿਰਾਵਟ

17 May 2026 2:49 PM

ਪੰਜਾਬੀ, ਹਿੰਦੀ,ਰਾਜਸਥਾਨੀ ਚਾਹੇ ਮਰਾਠੀ,ਹਰ ਭਾਸ਼ਾ ਦੀ ਮਾਹਿਰ ਇਹ ਗਾਇਕ ! ਹਰੇਕ ਭਾਸ਼ਾ ਚ ਦਿੱਤੇ ਇੱਕ ਤੋ ਇੱਕ ਹਿੱਟ ਗੀਤ

16 May 2026 3:28 PM

ਹਾਲੇ ਹੋਰ ਵੀ ਵੱਧ ਸਕਦੀਆਂ ਤੇਲ ਦੀਆ ਕੀਮਤਾ 3 ਰੁਪਏ ਮੁੱਲ ਵਧਣ ਨਾਲ ਘਰਾ ਦਾ ਹਿੱਲਿਆ ਬਜਟ| Petrol Diesel Price Hike

15 May 2026 3:09 PM

Chandigarh Police ਨੇ ਕਿਸਾਨਾਂ 'ਤੇ ਚਲਾਈਆਂ ਪਾਣੀ ਦੀਆਂ ਬੁਛਾੜਾਂ, ਲੱਥ ਗਈਆਂ ਦਸਤਾਰਾਂ, ਮਾਹੌਲ ਤਣਾਅਪੂਰਨ | Clash

15 May 2026 3:08 PM

Canada 'ਚ ਗੋਲੀਬਾਰੀ ਤੇ ਜਬਰੀ ਵਸੂਲੀ ਦੇ ਦੋਸ਼ਾਂ 'ਚ ਦੋ ਪੰਜਾਬੀ ਗ੍ਰਿਫ਼ਤਾਰ, ਪਿਛਲੇ ਹਫ਼ਤੇ 7 ਪੰਜਾਬੀਆਂ ਨੂੰ ਕੀਤਾ...

14 May 2026 2:52 PM
Advertisement