ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦੇ ਖਾਤਮੇ ਲਈ ਦੀਨਾਨਗਰ 'ਚ ਕਰਵਾਇਆ ਗਿਆ ਸਮਾਗਮ
Published : May 15, 2018, 4:18 pm IST
Updated : May 15, 2018, 4:18 pm IST
SHARE ARTICLE
Events organized in Dinanagar
Events organized in Dinanagar

ਪੰਜਾਬ 'ਚ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦਾ ਖਾਤਮਾ ਕਰਨ ਲਈ ਸਾਬਕਾ ਫ਼ੌਜ਼ੀਆਂ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਵਲੋਂ...

ਗੁਰਦਾਸਪੁਰ, 15 ਮਈ (ਦੀਪਕ ਕੁਮਾਰ) : ਪੰਜਾਬ 'ਚ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦਾ ਖਾਤਮਾ ਕਰਨ ਲਈ ਸਾਬਕਾ ਫ਼ੌਜ਼ੀਆਂ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਵਲੋਂ ਬਣਾਇਆ ਜੀ.ਓ.ਜੀ ਵਿਭਾਗ ਨੇ ਜੀ ਓ ਜੀ ਮੈਂਬਰਾਂ ਨੂੰ ਜਾਗਰੂਕ ਕਰਨ ਸਬੰਧੀ ਜ਼ਿਲਾ ਪੱਧਰੀ ਸਮਾਰੋਹ ਦੀਨਾਨਗਰ 'ਚ ਆਯੋਜਨ ਕੀਤਾ ਗਿਆ।

Events organized in Dinanagar Events organized in Dinanagar

ਇਸ ਸਮਾਰੋਹ 'ਚ ਮੁੱਖ ਮਹਿਮਾਨ ਸਲਾਹਕਾਰ ਮੁੱਖ ਮੰਤਰੀ ਪੰਜਾਬ ਅਤੇ ਸੀਨੀਅਰ ਵਾਈਸ ਚੇਅਰਮੈਨ ਜੀ.ਓ.ਜੀ ਲੈਫਟੀਨੈਂਟ ਜਰਨਲ ਟੀ.ਐਸ ਸ਼ੇਰਗਿੱਲ (ਰੀਟਾ), ਡਿਪਟੀ ਕਮਿਸ਼ਨਰ ਗੁਰਦਾਸਪੁਰ ਗੁਰਲਵਲੀਨ ਸਿੰਘ ਸਿੱਧੂ ਅਤੇ ਵਿਸ਼ੇਸ਼ ਤੌਰ ਤੇ ਚੇਅਰਮੈਨ ਮੇਜਰ ਜਰਨਲ ਐਸ.ਪੀ.ਐਸ ਗਰੇਵਾਲ (ਰਿਟਾ) ਪਹੁੰਚੇ ,ਸਮਾਰੋਹ ਦੋਰਾਨ ਵੱਖ-ਵੱਖ ਬੁਲਾਰਿਆਂ ਵਲੋਂ ਨਸ਼ੇ ਅਤੇ ਭ੍ਰਿਸ਼ਟਾਚਾਰ ਦੇ ਖਾਤਮੇ ਸਬੰਧੀ ਅਪਣੇ ਵਿਚਾਰ ਪੇਸ਼ ਕੀਤੇ ਗਏ। 

Events organized in Dinanagar Events organized in Dinanagar

ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਸੀਨੀਅਰ ਵਾਈਸ ਚੇਅਰਮੈਨ ਅਤੇ ਸੀਐਮ ਸਲਾਹਕਾਰ ਲੈਫਟੀਨੈਂਟ ਜਰਨਲ ਟੀ ਐਸ ਸ਼ੇਰਗਿੱਲ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਜਿਲ੍ਹੇ ਗੁਰਦਾਸਪੁਰ ਦੇ ਸਾਰੇ ਜੀ.ਓ.ਜੀ. ਅਤੇ ਸਮੂਹ ਸਰਪੰਚਾਂ ਉਹਨਾਂ ਨਾਲ ਵਿਚਾਰ ਵਟਾਂਦਰਾ ਕਰਨਾ ਅਤੇ ਪਿੰਡ 'ਚ ਹੋਏ ਕੰਮਾਂ ਬਾਰੇ ਜਾਣਕਾਰੀ ਹਾਸਿਲ ਕਰਨਾ ਹੈ। ਉਹਨਾਂ ਨੇ ਦਸਿਆ ਕਿ ਸਾਡਾ ਕੰਮ ਹੈ ਸਰਕਾਰ ਦੇ ਲਈ ਕੰਨਾਂ ਅਤੇ ਅੱਖਾਂ ਦਾ ਕੰਮ ਕਰਨਾ।

Events organized in Dinanagar Events organized in Dinanagar

ਉਹਨਾਂ ਨੇ ਦਸਿਆ ਸਮੂਹ ਪੰਜਾਬ ਦੇ 13006 ਪਿੰਡ 'ਚ 2990 ਰਾਖੇ (ਜੀਓਜੀ ) ਦਾ ਕੰਮ ਕਰ ਰਹੇ ਹਨ ਉਹਨਾਂ ਨੇ ਦਸਿਆ ਇਸ ਸਾਲ ਦੇ ਅਖੀਰ ਵਿਚ 6000 ਦੇ ਕਰੀਬ ਜੀਓਜੀ ਪਿੰਡਾਂEvents organized in Dinanagar Events organized in Dinanagar 'ਚ ਕੰਮ ਕਰਨਗੇ ਅਤੇ ਸਰਕਾਰ ਨੂੰ ਪੂਰੀ ਰਿਪੋਰਟ ਕਰਨਗੇ। 

 

ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਜਿੱਸ ਕਾਹਲੋਂ ਨੇ ਦਸਿਆ ਕਿ ਜੋ ਜੀਓਜੀ ਗੁਰਦਾਸਪੁਰ 'ਚ ਕੰਮ ਕਰ ਰਹੇ ਸਨ। ਉਹਨਾਂ ਨੂੰ ਅੱਜ ਮੁੱਖ ਮੰਤਰੀ ਸਲਾਹਕਾਰ ਵਲੋਂ ਦਿਸ਼ਾ ਨਿਰਦੇਸ ਦਿਤੇ ਗਏ ਹਨ ਕਿ ਕਿਸ ਤਰ੍ਹਾਂ ਲੋਕਾਂ ਨੂੰ ਜਾਗਰੂਕ ਕਰਕੇ ਪੰਜਾਬ ਚ ਨਸ਼ਾ ਮੁਕਤ, ਭ੍ਰਿਸ਼ਟਾਚਾਰ ਖਤਮ ਕਰਨਾ ਅਤੇ ਨੌਜਵਾਨਾਂ ਨੂੰ ਖੇਡਾਂ ਸਬੰਧੀ ਕਿਵੇਂ ਪ੍ਰੇਰਤ ਕਰਨਾ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement