
ਕੈਪਟਨ ਨੇ ਲੋਕਾਂ ਨੂੰ 13 ਦੀਆਂ 13 ਸੀਟਾਂ ਕਾਂਗਰਸ ਦੀ ਝੋਲੀ ਪਾਉਣ ਦੀ ਕੀਤੀ ਅਪੀਲ
ਲੁਧਿਆਣਾ: ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਹੱਕ ਵਿਚ ਅੱਜ ਚੋਣ ਰੈਲੀ ਕਰਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਸਿੰਘ ਪਹੁੰਚੇ। ਇਸ ਮੌਕੇ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਵਿਸ਼ੇਸ਼ ਰੂਪ ’ਚ ਮੌਜੂਦ ਸਨ। ਲੋਕਾਂ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਦੋਂ ਪੰਜਾਬ ਵਿਚ ਕਾਂਗਰਸ ਸਰਕਾਰ ਬਣੀ ਤਾਂ ਪੰਜਾਬ ਦਾ ਬਹੁਤ ਬੁਰਾ ਹਾਲ ਸੀ।
Captain Amarinder Singh
ਕਿਸਾਨ ਕਰਜ਼ੇ ਹੇਠ ਦੱਬਿਆ ਹੋਇਆ ਸੀ ਤੇ ਬੇਰੁਜ਼ਗਾਰੀ ਬੇਹਿਸਾਬ ਸੀ। ਜਦੋਂ ਸਾਡੀ ਸਰਕਾਰ ਆਈ ਤਾਂ ਅਸੀਂ ਸਭ ਤੋਂ ਪਹਿਲਾਂ ਕਿਸਾਨਾਂ ਦੇ ਕਰਜ਼ੇ ਮਾਫ਼ ਕਰਨ ਵਾਲੇ ਪਾਸੇ ਧਿਆਨ ਦਿਤਾ। ਹੁਣ ਤੱਕ ਪੂਰੇ ਹਿੰਦੁਸਤਾਨ ਵਿਚ ਸਿਰਫ਼ ਪੰਜਾਬ ਹੀ ਅਜਿਹਾ ਸੂਬਾ ਹੈ ਜਿੱਥੇ 2 ਲੱਖ ਰੁਪਏ ਤੱਕ ਇਕ ਕਿਸਾਨ ਦਾ ਕਰਜ਼ਾ ਮਾਫ਼ ਹੋਇਆ ਹੋਵੇ। ਉਨ੍ਹਾਂ ਕਿਹਾ ਕਿ ਇਹ ਤਾਂ ਅਜੇ ਸ਼ੁਰੂਆਤ ਹੈ। ਚੋਣ ਜ਼ਾਬਤਾ ਲੱਗਾ ਹੋਣ ਕਰਕੇ ਕਰਜ਼ਾ ਮਾਫ਼ੀ ਦਾ ਕੰਮ ਰੁਕ ਗਿਆ ਹੈ।
Congress Party
ਜਿਹੜੇ ਕਿਸਾਨਾਂ ਦਾ ਕਰਜ਼ਾ ਮਾਫ਼ ਹੋਣ ਵਾਲਾ ਰਹਿ ਗਿਆ ਹੈ, ਚੋਣ ਜ਼ਾਬਤਾ ਖ਼ਤਮ ਹੋਣ ਤੋਂ ਬਾਅਦ ਪੂਰਾ ਕਰ ਦਿਤਾ ਜਾਵੇਗਾ। ਇਸ ਦੌਰਾਨ ਕੈਪਟਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦੇਸ਼ ਦਾ ਭਵਿੱਖ ਬਣਾਉਣ ਵਿਚ ਉਨ੍ਹਾਂ ਦਾ ਸਾਥ ਦੇਣ ਤੇ ਪੰਜਾਬ ਵਿਚੋਂ 13 ਦੀਆਂ 13 ਸੀਟਾਂ ਕਾਂਗਰਸ ਦੀ ਝੋਲੀ ਪਾਉਣ।