
ਇਸਾਈ ਭਾਈਚਾਰੇ ਨੂੰ ਕੀਤੀ ਅਪੀਲ - ਕਾਂਗਰਸ ਪਾਰਟੀ ਨੂੰ ਅਤੇ ਸੁਨੀਲ ਜਾਖੜ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਇਆ ਜਾਵੇ
ਗੁਰਦਾਸਪੁਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਸੁਨੀਲ ਜਾਖੜ ਦੀ ਚੋਣ ਮੁਹਿੰਮ ਨੂੰ ਅੱਜ ਉਸ ਸਮੇਂ ਹੋਰ ਵੀ ਉਤਸਾਹ ਮਿਲਿਆ ਜਦੋਂ ਰਾਸ਼ਟਰੀ ਮਸੀਹ ਸੰਘ ਨੇ ਸੁਨੀਲ ਜਾਖੜ ਦੀ ਹਮਾਇਤ ਕਰਨ ਦਾ ਐਲਾਨ ਕਰ ਦਿੱਤਾ।
Sunil Kumar Jakhar
ਅੱਜ ਗੁਰਦਾਸਪੁਰ ਵਿਖੇ ਕੈਪਟਨ ਸੰਦੀਪ ਸੰਧੂ ਦੀ ਮੌਜੂਦਗੀ ਵਿਚ ਪ੍ਰੈੱਸ ਕਾਨਫ਼ਰੰਸ ਦੌਰਾਨ ਰਾਸ਼ਟਰੀ ਮਸੀਹ ਸੰਘ ਅਤੇ ਅੰਕੁਰ ਨਰੂਲਾ ਮਨਿਸਟਰੀ ਦੇ ਪ੍ਰਧਾਨ ਫੇਰਿਸ ਮਸੀਹ ਨੇ ਕਿਹਾ ਕਿ ਰਾਸ਼ਟਰੀ ਮਸੀਹ ਸੰਘ ਅਤੇ ਅੰਕੁਰ ਨਰੂਲਾ ਮਨਿਸਟਰੀ ਕਾਂਗਰਸ ਪਾਰਟੀ ਦੇ ਪੂਰੀ ਤਰਾਂ ਨਾਲ ਹੈ। ਉਨ੍ਹਾਂ ਸਮੂਹ ਇਸਾਈ ਭਾਈਚਾਰੇ ਨੂੰ ਅਪੀਲ ਕੀਤੀ ਕਿ ਕਾਂਗਰਸ ਪਾਰਟੀ ਨੂੰ ਅਤੇ ਸੁਨੀਲ ਜਾਖੜ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਇਆ ਜਾਵੇ ਤਾਂ ਜੋ ਕੇਂਦਰ ਵਿਚ ਕਾਂਗਰਸੀ ਮਜ਼ਬੂਤ ਸਰਕਾਰ ਬਣਾਈ ਜਾ ਸਕੇ।
National Masih Sangh
ਇਸ ਮੌਕੇ ਬੋਲਦਿਆਂ ਰਾਸ਼ਟਰੀ ਮਸੀਹ ਸੰਘ ਦੇ ਜਨਰਲ ਸਕੱਤਰ ਜਤਿੰਦਰ ਗੌਰਵ ਨੇ ਵੀ ਸਮੂਹ ਮਸੀਹ ਭਾਈਚਾਰੇ ਨੂੰ ਅਪੀਲ ਕੀਤੀ ਕਿ ਸੁਨੀਲ ਜਾਖੜ ਦਾ ਡੱਟ ਕੇ ਸਾਥ ਦਿੱਤਾ ਜਾਵੇ ਤਾਂ ਜੋ ਉਨ੍ਹਾਂ ਦੀ ਜਿੱਤ ਯਕੀਨੀ ਬਣਾਈ ਜਾ ਸਕੇ।