ਸਿੱਖ ਮੋਟਰਸਾਈਕਲਾਂ ਕਲੱਬ ਦੇ ਮੈਂਬਰਾਂ ਦੀ ਯਾਤਰਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਈ ਸਮਾਪਤ
Published : May 16, 2019, 1:06 am IST
Updated : May 16, 2019, 1:06 am IST
SHARE ARTICLE
Sikh motorcycle club members Journey ended at Anandpur Sahib
Sikh motorcycle club members Journey ended at Anandpur Sahib

'ਸਾਡਾ ਮਕਸਦ ਬਾਬੇ ਨਾਨਕ ਦਾ ਸੰਦੇਸ਼ ਕਿਰਤ ਕਰਨੀ, ਨਾਮ ਜਪਣਾ, ਵੰਡ ਛਕਣ ਦਾ ਪ੍ਰਚਾਰ ਕਰਨਾ ਹੈ'

ਸ੍ਰੀ ਅਨੰਦਪੁਰ ਸਾਹਿਬ : ਕੈਨੇਡਾ ਦੇ ਸਰੀ ਤੋਂ ਸਿੱਖ ਮੋਟਰਸਾਈਕਲ ਕਲੱਬ ਦੇ 6 ਗੁਰਸਿੱਖਾਂ ਨੇ 3 ਅਪ੍ਰੈਲ ਨੂੰ ਅਪਣੀ ਯਾਤਰਾ ਅਰੰਭ ਕੀਤੀ ਜੋ ਅੱਜ ਖ਼ਾਲਸੇ ਦੇ ਪਾਵਨ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਈ, ਜਿਥੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿ:ਰਘਬੀਰ ਸਿੰਘ, ਹੈੱਡ ਗ੍ਰੰਥੀ ਗਿ: ਫੂਲਾ ਸਿੰਘ, ਮੈਨੇਜਰ ਜਸਵੀਰ ਸਿੰਘ, ਸੂਚਨਾ ਅਫ਼ਸਰ ਹਰਦੇਵ ਸਿੰਘ ਹੈਪੀ ਸਮੇਤ ਅਧਿਕਾਰੀਆਂ ਨੇ ਭਰਵਾਂ ਸਵਾਗਤ ਕੀਤਾ ਤੇ ਸਨਮਾਨਤ ਕੀਤਾ।

Motorcycle riders Motorcycle riders

ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੈਨੇਡਾ ਵਾਸੀ ਜਤਿੰਦਰ ਸਿੰਘ, ਜਸਮੀਤਪਾਲ ਸਿੰਘ, ਮਨਦੀਪ ਸਿੰਘ, ਅਜਾਦਵਿੰਦਰ ਸਿੰਘ, ਪ੍ਰਭਜੀਤ ਸਿੰਘ ਅਤੇ ਸੁਖਵੀਰ ਸਿੰਘ ਨੇ ਦਸਿਆ ਕਿ ਗੁਰੂ ਨਾਨਕ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੇਤਨਾ ਮਾਰਚ ਦੀ ਅਰੰਭਤਾ ਕੀਤੀ ਸੀ ਜੋ ਅੱਜ ਸਮਾਪਤ ਹੋ ਗਈ। ਉਨ੍ਹਾਂ ਦਸਿਆ ਕਿ ਸਾਡਾ ਮਕਸਦ ਗੁਰੂ ਨਾਨਕ ਸਾਹਿਬ ਦਾ ਸੰਦੇਸ਼ ਕਿਰਤ ਕਰਨੀ, ਨਾਮ ਜਪਣਾ, ਵੰਡ ਛਕਣ ਦਾ ਪ੍ਰਚਾਰ ਕਰਨਾ ਹੈ। ਇਸ ਲਈ ਅਸੀਂ ਇਹ ਯਾਤਰਾ ਕੀਤੀ ਹੈ।

Motorcycle riders groupsMotorcycle riders groups

ਉਨ੍ਹਾਂ ਦਸਿਆ ਕਿ 40 ਦਿਨਾਂ ਵਿਚ ਇਹ ਯਾਤਰਾ ਸਮਾਪਤ ਹੋਈ। ਇਸ ਦੌਰਾਨ ਅਸੀ ਸੜਕ ਦੇ ਰਸਤੇ ਕਰੀਬ 10 ਹਜ਼ਾਰ ਕਿਲੋਮੀਟਰ ਸਫ਼ਰ ਤਹਿ ਕਰਦੇ ਹੋਏ ਕਰੀਬ 22 ਦੇਸ਼ਾਂ ਤੋਂ ਹੋ ਕੇ ਪੰਜਾਬ ਪਹੁੰਚੇ ਹਾਂ। ਤਖ਼ਤ ਸ੍ਰੀ ਕੇਸਗੜ ਸਾਹਿਬ ਦੇ ਜਥੇਦਾਰ ਗਿ: ਰਘਬੀਰ ਸਿੰਘ ਵਲੋਂ ਸਫ਼ਲ ਯਾਤਰਾ ਦੀ ਅਰਦਾਸ ਕੀਤੀ ਗਈ। ਇਸ ਮੌਕੇ ਭਾਈ ਗੁਰਵੇਲ ਸਿੰਘ, ਹਰਦੇਵ ਸਿੰਘ, ਜਗਦੀਸ਼ ਸਿੰਘ ਦੀਸ਼ਾ ਆਦਿ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Hardeep Mundian Interview: ਚੱਲਦੀ Interview 'ਚ ਮੰਤਰੀ ਦੀਆਂ ਅੱਖਾਂ 'ਚ ਆਏ ਹੰਝੂ, ਜਦੋਂ ਯਾਦ ਕੀਤੀ PM ਦੀ ਗੱਲ!

10 Sep 2025 3:35 PM

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM
Advertisement