ਆਟੋ ਰਿਕਸ਼ਾ ਚਾਲਕਾਂ ਨੇ ਪੰਜਾਬ ਸਰਕਾਰ ਵਿਰੁਧ ਕੀਤਾ ਰੋਸ ਪ੍ਰਦਰਸ਼ਨ
Published : May 15, 2020, 10:35 pm IST
Updated : May 15, 2020, 10:35 pm IST
SHARE ARTICLE
1
1

ਆਟੋ ਰਿਕਸ਼ਾ ਚਾਲਕਾਂ ਨੇ ਪੰਜਾਬ ਸਰਕਾਰ ਵਿਰੁਧ ਕੀਤਾ ਰੋਸ ਪ੍ਰਦਰਸ਼ਨ

ਰਾਮਾ ਮੰਡੀ, 15 ਮਈ (ਅਰੋੜਾ)  : ਕਰੋਨਾ ਮਹਾਂਮਾਰੀ ਕਾਰਨ ਲਗਾਏ ਕਰਫਿਊ ਕਾਰਨ ਪਿਛਲੇ 50 ਦਿਨ ਤੋਂ ਵਿਹਲੇ ਬੈਠੇ ਆਟੋ ਰਿਕਸਾ ਚਾਲਕਾਂ ਨੇ ਸਰਕਾਰ ਖਿਲਾਫ ਆਪਣਾ ਰੋਸ ਜਾਹਰ ਕੀਤਾ। ਆਟੋ ਰਿਕਸਾ ਚਾਲਕਾਂ ਨੇ ਰੋਸ ਜਾਹਰ ਕਰਦਿਆਂ ਕਿਹਾ ਕਿ ਕੋਵਿਡ 19 ਕਾਰਨ ਸਰਕਾਰ ਨੇ ਆਟੋ ਰਿਕਸਾ 'ਤੇ ਪਾਬੰਦੀ ਲਗਾ ਦਿੱਤੀ ਹੈ, ਜਦਂਕਿ ਰਿਫਾਇਨਰੀ ਵਿਚ ਕੰਮ ਕਰਦੇ ਟੈਕਸੀ ਡਰਾਈਵਰਾਂ ਅਤੇ ਬੱਸਾਂ ਨੂੰ ਛੋਟ ਦਿੱਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ 50 ਦਿਨ ਤੋਂ ਕੰਮ ਬੰਦ ਰਹਿਣ ਕਾਰਨ ਨਾ ਉਹ ਆਟੋ ਰਿਕਸਾ ਦੀ ਕਿਸਤ ਅਦਾ ਕਰਨ ਤੋ ਵਾਝੇਂ ਹੋਣ ਦੇ ਨਾਲ ਪਰਿਵਾਰ ਦੇ ਪਾਲਣ-ਪੋਸਣ ਲਈ ਕੋਈ ਹੋਰ ਸਾਧਨ ਵੀ ਨਹੀ ਹੈ।

11

ਜਿਸ ਕਾਰਨ ਆਟੋ ਰਿਕਸਾ ਚਾਲਕ ਭੁੱਖੇ ਮਰਨ ਲਈ ਮਜਬੂਰ ਹਨ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਦੀਆ ਹਦਾਇਤਾਂ ਦੇ ਉਲਟ ਬੈਂਕ ਆਟੋ-ਰਿਕਸਾ ਚਾਲਕਾਂ ਨੂੰ ਕਿਸਤ ਭਰਨ ਲਈ ਨੋਟਿਸ ਜਾਰੀ ਕਰਕੇ ਉਨ੍ਹਾਂ 'ਤੇ ਲਗਾਤਾਰ ਦਬਾਅ ਬਣਾ ਰਹੇ ਹਨ, ਪਰ ਕਿਤੇ ਵੀ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋ ਬਲਜਿੰਦਰ ਕੌਰ ਨਾਲ ਆਪਣੀਆਂ ਮੰਗਾਂ ਬਾਰੇ ਗੱਲਬਾਤ ਕੀਤੀ। ਉਧਰ ਵਿਧਾਇਕਾਂ ਪ੍ਰੋ ਬਲਜਿੰਦਰ ਕੌਰ ਨੇ ਕਿਹਾ ਕਿ ਬਹੁਤ ਮੁਸਕਲ ਸਥਿਤੀ ਹੈ ਕਿ ਇਕ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਹਿ ਰਹੇ ਹਨ ਕਿ ਬੈਂਕ ਤਿੰਨ ਮਹੀਨਿਆਂ ਲਈ ਕੋਈ ਕਿਸਤ ਨਹੀਂ ਮੰਗਣਗੇ, ਜਦੋਂਕਿ ਦੂਜੇ ਪਾਸੇ ਬੈਂਕ ਨੋਟਿਸ ਜਾਰੀ ਕਰਕੇ ਕਿਸਤ ਭਰਨ ਲਈ ਦਬਾਅ ਪਾ ਰਹੇ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਉਹ ਬੈਂਕਾਂ ਨੂੰ ਨੋਟੀਫਿਕੇਸਨ ਜਾਰੀ ਕਰਕੇ ਨਿਰਦੇਸ ਦੇਣ ਕਿ ਬੈਂਕਾਂ ਵੱਲੋਂ ਕਿਸੇ ਵੀ ਵਿਅਕਤੀ ਨੂੰ ਤਿੰਨ ਮਹੀਨਿਆਂ ਲਈ ਕਿਸਤ ਭਰਨ ਦਾ ਦਬਾਅ ਨਹੀਂ ਪਾਉਣਾ ਚਾਹੀਦਾ। ਇਸ ਦੇ ਨਾਲ ਹੀ ਉਨ੍ਹਾਂ ਜਿਲ੍ਹਾ ਪ੍ਰਸਾਸਨ ਅਤੇ ਸਰਕਾਰ ਨੂੰ ਆਟੋ ਰਿਕਸਾ ਚਾਲਕਾਂ 'ਤੇ ਲੱਗੀ ਰੋਕ ਹਟਾਉਣ ਲਈ ਮੰਗ ਕਰਦਿਆਂ ਕਿਹਾ ਕਿ ਆਟੋ ਰਿਕਸਾ ਚਾਲਕਾਂ ਨੂੰ ਲੋੜੀਂਦੇ ਆਦੇਸ਼ ਦੇ ਕੇ ਆਟੋ ਚਲਾਉਣ ਦੀ ਇਜਾਜਤ ਦਿੱਤੀ ਜਾਵੇ ਤਾਂ ਜੋ ਇਹ ਆਪਣੇ ਪਰਿਵਾਰ ਦਾ ਪਾਲਣ ਪੋਸਣ ਕਰ ਸਕਣ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement