ਫਰੀਦਕੋਟ 'ਚੋਂ ਮਿਲੇ 6 ਹੋਰ ਕੋਰੋਨਾ ਪਾਜ਼ੀਟਿਵ, ਕੁੱਲ ਗਿਣਤੀ ਹੋਈ 52
Published : May 15, 2020, 2:31 pm IST
Updated : May 15, 2020, 2:31 pm IST
SHARE ARTICLE
File Photo
File Photo

ਕੱਲ੍ਹ ਮਿਲੀਆਂ ਰਿਪੋਰਟਾਂ ਅਨੁਸਾਰ 6 ਲੋਕਾਂ ਦੇ ਸੈਂਪਲ ਪਾਜ਼ੀਟਿਵ ਆਏ ਹਨ

ਚੰਡੀਗੜ੍ਹ - ਪੰਜਾਬ 'ਚ ਕੋਰੋਨਾ ਵਾਇਰਸ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਤੇ ਹੁਣ ਫਰੀਦਕੋਟ 'ਚ ਕੋਰੋਨਾ ਵਾਇਰਸ ਦੇ 6 ਹੋਰ ਨਵੇਂ ਕੇਸਾਂ ਦੀ ਪੁਸ਼ਟੀ ਕੀਤੀ ਗਈ ਹੈ। ਇਸ ਦੇ ਨਾਲ ਹੀ ਕੁੱਲ ਗਿਣਤੀ 52 ਤੱਕ ਪਹੁੰਚ ਗਈ ਹੈ। ਸਿਵਲ ਸਰਜਨ ਡਾ. ਰਾਜਿੰਦਰ ਕੁਮਾਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਹੁਣ ਤੱਕ ਲਏ ਗਏ ਕੁਲ 3236 ਸੈਂਪਲਾਂ 'ਚੋਂ 122 ਰਿਪੋਰਟਾਂ ਪੈਂਡਿੰਗ ਹਨ।

Corona VirusFile Photo

ਕੱਲ੍ਹ ਮਿਲੀਆਂ ਰਿਪੋਰਟਾਂ ਅਨੁਸਾਰ 6 ਲੋਕਾਂ ਦੇ ਸੈਂਪਲ ਪਾਜ਼ੀਟਿਵ ਆਏ ਹਨ। ਇਹ 6 ਲੋਕ ਹਜ਼ੂਰ ਸਾਹਿਬ ਤੋਂ ਆਏ ਸਨ ਇਨ੍ਹਾਂ 'ਚੋਂ 5 ਸੈਂਪਲ ਰਿਪੀਟ ਕੀਤੇ ਗਏ ਸਨ, ਜਿਨ੍ਹਾਂ 'ਚੋਂ 2 ਦੀ ਰਿਪੋਰਟ ਪਾਜ਼ੀਟਿਵ ਆਈ ਹੈ 3 ਨੈਗੇਟਿਵ ਅਤੇ 30 ਲੋਕਾਂ ਦੇ ਰੈਂਡਮ ਸੈਂਪਲ ਲਏ ਗਏ ਸਨ, ਜਿਨਾਂ ਵਿੱਚੋ 4 ਦੀ ਰਿਪੋਰਟ ਪਾਜ਼ੀਟਿਵ ਆਈ ਹੈ।

Corona VirusFile Photo

ਉਨ੍ਹਾਂ ਦੱਸਿਆ ਕਿ ਹੁਣ ਤੱਕ ਫਰੀਦਕੋਟ 'ਚ ਕੁੱਲ 52 ਲੋਕ ਪਾਜ਼ੀਟਿਵ ਆ ਚੁੱਕੇ ਹਨ, ਜਿਨ੍ਹਾਂ 'ਚੋਂ 5 ਠੀਕ ਹੋ ਕੇ ਘਰ ਜਾ ਚੁੱਕੇ ਹਨ ਅਤੇ 1 ਦਾ ਇਲਾਜ ਲੁਧਿਆਣਾ ਅਤੇ 46 ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ 'ਚ ਇਲਾਜ ਅਧੀਨ ਹਨ।

Corona VirusFile Photo

ਇਸ ਦੇ ਨਾਲ ਹੀ ਦੱਸ ਦਈਏ ਕਿ ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਪੂਰੀ ਦੁਨੀਆ 'ਚ ਆਪਣਾ ਕਹਿਰ ਵਰਸਾ ਰਿਹਾ ਹੈ। ਦੁਨੀਆ ਭਰ ਵਿਚ ਹੁਣ ਤਕ ਕੋਰੋਨਾ ਵਾਇਰਸ ਦੇ 44,79,933 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦਿਕ ਇਸ ਨਾਲ ਹੁਣ ਤਕ ਵਿਸ਼ਵ ਵਿਚ 3,00,284 ਮੌਤਾਂ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ 16,82,960 ਲੋਕ ਸਿਹਤਯਾਬ ਵੀ ਹੋ ਚੁੱਕੇ ਹਨ। ਇਸ ਤੋਂ ਇਲਾਵਾ ਭਾਰਤ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ।

Corona VirusFile Photo

ਭਾਰਤ ਵਿਚ ਹੁਣ ਤਕ ਲਗਭਗ 78998 ਤੋਂ ਵੱਧ ਲੋਕ ਕੋਰੋਨਾ ਦੀ ਲਪੇਟ ਵਿਚ ਆ ਚੁੱਕੇ ਹਨ ਜਦਕਿ ਦੇਸ਼ ਵਿਚ ਹੁਣ ਤਕ 2589 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਉਧਰ ਪੰਜਾਬ ਵਿਚ ਹੁਣ ਤਕ ਕੋਰੋਨਾ ਦੇ 2 ਹਜ਼ਾਰ ਦੇ ਕਰੀਬ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 33 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 160 ਤੋਂ ਵੱਧ ਮਰੀਜ਼ ਕੋਰੋਨਾ ਵਾਇਰਸ ਨੂੰ ਹਰਾ ਕੇ ਘਰਾਂ ਨੂੰ ਪਰਤ ਚੁੱਕੇ ਹਨ।

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement