
ਗੌਰਤਲਬ ਹੈ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸ਼ਰਾਬ ਠੇਕੇਦਾਰਾਂ ਲਈ ਬੁੱਧਵਾਰ ਨੂੰ ਕੁੱਝ ਰਾਹਤ...
ਚੰਡੀਗੜ੍ਹ: ਪੰਜਾਬ ਸਰਕਾਰ ਨੇ ਰਾਜ ਵਿਚ ਲਾਕਡਾਊਨ (Lockdown) ਵਿਚ ਥੋੜੀ ਛੋਟ ਦਿੰਦੇ ਹੋਏ ਅੱਜ ਤੋਂ ਓਰੇਂਜ਼ ਅਤੇ ਗ੍ਰੀਨ ਜ਼ੋਨ (Orange and Green Zone) ਵਿਚ ਸਾਰੀਆਂ ਦੁਕਾਨਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤਕ ਖੋਲ੍ਹਣ ਦੇ ਹੁਕਮ ਦਿੱਤੇ ਹਨ। ਪਹਿਲਾਂ ਇਹ ਸਮਾਂ ਸਵੇਰੇ 7 ਵਜੇ ਤੋਂ ਦੁਪਹਿਰ 3 ਵਜੇ ਤਕ ਦਾ ਸੀ ਜਿਸ ਨੂੰ 15 ਮਈ ਤੋਂ ਬਦਲਣ ਦੇ ਹੁਕਮ ਦਿੱਤੇ ਗਏ ਹਨ।
Shop
ਸ਼ੁੱਕਰਵਾਰ ਨੂੰ ਅੰਮ੍ਰਿਤਸਰ ਵਿਚ ਕਈ ਦੁਕਾਨਾਂ ਖੁੱਲ੍ਹੀਆਂ ਜਿੱਥੇ ਗਾਹਕ ਸੋਸ਼ਲ ਡਿਸਟੈਂਸਿੰਗ (Social Distancing) ਦਾ ਪਾਲਣ ਕਰਦੇ ਹੋਏ ਨਜ਼ਰ ਆਏ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Amarinder Singh) ਨੇ ਲੁਧਿਆਣਾ ਵਿਚ ਛੋਟੇ ਅਤੇ ਘਰੇਲੂ ਉਦਯੋਗਾਂ ਨੂੰ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ। 6 ਮਈ ਨੂੰ ਪੰਜਾਬ ਸਰਕਾਰ ਨੇ ਕਿਹਾ ਸੀ ਕਿ ਕੰਟੇਨਮੈਂਟ ਜ਼ੋਨ ਨੂੰ ਛੱਡ ਕੇ ਬਾਕੀ ਥਾਵਾਂ ਤੇ ਦੁਕਾਨਾਂ ਸਵੇਰੇ 7 ਵਜੇ ਤੋਂ ਦੁਪਹਿਰ 3 ਵਜੇ ਤਕ ਖੁੱਲ੍ਹ ਸਕਦੀਆਂ ਹਨ।
Shops
ਲੁਧਿਆਣਾ ਸ਼ਹਿਰ ਵਿਚ ਕਰੀਬ 95,000 ਛੋਟੇ ਅਤੇ ਮੱਧਵਰਗੀ ਉਦਯੋਗ ਹਨ। ਜਿਸ ਦੇ ਚਲਦੇ ਲੱਖਾਂ ਮਜ਼ਦੂਰਾਂ ਨੂੰ ਰੁਜ਼ਗਾਰ ਮਿਲਦਾ ਹੈ। ਪੰਜਾਬ ਸਰਕਾਰ ਨੇ ਉਦਯੋਗਿਕ ਕੰਮਾਂ ਵਿਚ ਹੋ ਰਹੇ ਨੁਕਸਾਨ ਨੂੰ ਦੇਖਦੇ ਹੋਏ ਇਹਨਾਂ ਨੂੰ ਖੋਲ੍ਹਣ ਵਿਚ ਕੁੱਝ ਛੋਟ ਦਿੱਤੀ ਹੈ ਜਿਸ ਤੋਂ ਬਾਅਦ ਹੀ ਛੋਟੇ ਉਦਯੋਗਪਤੀ ਘਰੇਲੂ ਉਦਯੋਗਾਂ ਨੂੰ ਖੋਲ੍ਹਣ ਦੀ ਮੰਗ ਚੁੱਕ ਰਹੇ ਸਨ।
Shop
ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ ਆਸ-ਪਾਸ ਰਹਿਣ ਵਾਲੇ ਇਹਨਾਂ ਛੋਟੀਆਂ ਇਕਾਈਆਂ ਵਾਲੇ ਕਾਮਿਆਂ ਨੂੰ ਕੋਵਿਡ-19 ਨੂੰ ਨਿਰਧਾਰਿਤ ਕਾਰਜ ਸੰਚਾਲਨ ਦਾ ਸਖ਼ਤੀ ਨਾਲ ਪਾਲਣ ਅਤੇ ਸੀਮਿਤ ਪਹੁੰਚ ਦੀਆਂ ਜ਼ਰੂਰਤਾਂ ਦੇ ਆਧਾਰ ਤੇ ਕੰਮ ਸ਼ੁਰੂ ਕਰਨਾ ਪਵੇਗਾ।
Shop
ਗੌਰਤਲਬ ਹੈ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸ਼ਰਾਬ ਠੇਕੇਦਾਰਾਂ ਲਈ ਬੁੱਧਵਾਰ ਨੂੰ ਕੁੱਝ ਰਾਹਤ ਦਾ ਐਲਾਨ ਕਰਦੇ ਹੋਏ ਕਿਹਾ ਸੀ ਕਿ ਸਰਕਾਰ ਲਾਕਡਾਊਨ ਦੌਰਾਨ 23 ਮਾਰਚ ਤੋਂ ਛੇ ਮਈ ਵਿਚਕਾਰ ਹੋਏ ਨੁਕਸਾਨ ਦੀ ਭਰਪਾਈ ਲਈ ਲਾਇਸੈਂਸ ਧਾਰਕਾਂ ਨੂੰ ਮਦਦ ਮੁਹੱਈਆ ਕਰਵਾਏਗੀ। ਹਾਲਾਂਕਿ ਉਹਨਾਂ ਨੇ ਸ਼ਰਾਬ ਦੀਆਂ ਦੁਕਾਨਾਂ ਦੀ ਵੱਡੀ ਮੰਗ 31 ਮਾਰਚ 2021 ਤੋਂ ਸ਼ਰਾਬ ਦੀਆਂ ਦੁਕਾਨਾਂ ਦਾ ਠੇਕਾ ਵਧਾਉਣ ਤੋਂ ਇਨਕਾਰ ਕਰ ਦਿੱਤਾ।
Captain Amrinder Singh
ਉਹ 37 ਹੋਰ ਕਾਰੋਬਾਰੀ ਦਿਨ ਵਧਾਉਣ ਦੀ ਮੰਗ ਕਰ ਰਹੇ ਸਨ। ਇਕ ਸਰਕਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਨੇ ਵਿੱਤ ਮੰਤਰੀ, ਸਿੱਖਿਆ ਮੰਤਰੀ ਅਤੇ ਮਕਾਨ ਅਤੇ ਸ਼ਹਿਰੀ ਵਿਕਾਸ ਦੇ ਮੰਤਰੀਆਂ ਦੇ ਸਮੂਹ ਨੂੰ ਸ਼ਰਾਬ ਦੀ ਵਿਕਰੀ 'ਤੇ ਵਿਸ਼ੇਸ਼ ਕੋਰੋਨਾ ਫੀਸ ਵਸੂਲਣ ਦੇ ਮੁੱਦੇ 'ਤੇ ਵਿਚਾਰ ਕਰਨ ਲਈ ਕਿਹਾ ਹੈ। ਸਿੰਘ ਨੇ ਸੀਨੀਅਰ ਅਧਿਕਾਰੀਆਂ ਦੀ ਤਿੰਨ ਮੈਂਬਰੀ ਕਮੇਟੀ ਵੀ ਬਣਾਈ ਹੈ ਜੋ ਕਿ ਲਾਕਡਾਊਨ ਦੌਰਾਨ ਸ਼ਰਾਬ ਦੇ ਬੰਦ ਹੋਣ ਨਾਲ ਹੋਏ ਅਸਲ ਨੁਕਸਾਨ ਦਾ ਜਾਇਜ਼ਾ ਲਵੇਗੀ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।