
ਕਿਹਾ. 'ਜਿੰਦਗੀ 'ਚ ਕਦੀ ਰੋਇਆ ਨਹੀ ਸੀ ਪਰ ਅੱਜ ਭਰਾ ਨੇ ਰੁਆ ਦਿੱਤਾ'
ਚੰਡੀਗੜ੍ਹ: ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਗੁਰਦਾਸ ਸਿੰਘ ਬਾਦਲ ਦੇ ਅੰਤਿਮ ਦਰਸ਼ਨ ਮੌਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਭਾਵੁਕ ਹੋ ਗਏ। ਇਸ ਦੌਰਾਨ ਉਹਨਾਂ ਕਿਹਾ ਕਿ. 'ਮੈਂ ਜ਼ਿੰਦਗੀ 'ਚ ਕਦੀ ਰੋਇਆ ਨਹੀਂ ਸੀ ਪਰ ਅੱਜ ਭਰਾ ਨੇ ਰੁਆ ਦਿੱਤਾ'।
Photo
ਮਨਪ੍ਰੀਤ ਬਾਦਲ ਦੇ ਪਿਤਾ ਗੁਰਦਾਸ ਬਾਦਲ ਦਾ ਉਹਨਾਂ ਦੇ ਜੱਦੀ ਪਿੰਡ ਬਾਦਲ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਦੱਸ ਦਈਏ ਕਿ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਛੋਟੇ ਭਰਾ ਗੁਰਦਾਸ ਸਿੰਘ ਬਾਦਲ ਦਾ 90 ਸਾਲ ਦੀ ਉਮਰ ਵਿਚ ਦੇਰ ਰਾਤ ਮੁਹਾਲੀ ਵਿਖੇ ਦੇਹਾਂਤ ਹੋ ਗਿਆ।
Photo
ਮਨਪ੍ਰੀਤ ਬਾਦਲ ਦੇ ਪਿਤਾ ਕਾਫੀ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਜਿਸ ਦੇ ਚਲਦਿਆਂ ਉਹਨਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਸੀ। ਇਸ ਤੋਂ ਪਹਿਲਾਂ 18 ਮਾਰਚ ਨੂੰ ਮਨਪ੍ਰੀਤ ਬਾਦਲ ਦੇ ਮਾਤਾ ਜੀ ਹਰਮਿੰਦਰ ਕੌਰ ਦਾ ਦੇਹਾਂਤ ਹੋ ਗਿਆ ਸੀ।
Photo
ਮ੍ਰਿਤਕ ਦੇਹ ਨੂੰ ਅਗਨੀ ਪੁੱਤਰ ਮਨਪ੍ਰੀਤ ਸਿੰਘ ਬਾਦਲ ਅਤੇ ਭਤੀਜੇ ਸੁਖਬੀਰ ਸਿੰਘ ਬਾਦਲ ਨੇ ਦਿੱਤੀ। ਇਸ ਮੌਕੇ ਪੰਜਾਬ ਪੁਲਿਸ ਦੇ ਜਵਾਨਾਂ ਦੀ ਟੁਕੜੀ ਨੇ ਉਹਨਾਂ ਨੂੰ ਸਲਾਮੀ ਦਿੱਤੀ। ਇਸ ਮੌਕੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ, ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ।
Photo
ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ, ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ, ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਅਮਰਿੰਦਰ ਸਿੰਘ ਰਾਜਾ ਵੜਿੰਗ, ਡੇਰਾ ਰਾਧਾ ਸੁਆਮੀ ਮੁਖੀ ਗੁਰਿੰਦਰ ਸਿੰਘ ਢਿੱਲੋਂ, ਵਿਧਾਇਕ ਕੁਲਬੀਰ ਸਿੰਘ ਜੀਰਾ, ਤੇਜਿੰਦਰ ਸਿੰਘ ਮਿੱਡੂਖੇੜਾ, ਹਰਪ੍ਰੀਤ ਸਿੰਘ ਕੋਟਭਾਈ ਸਮੇਤ ਵੱਖ-ਵੱਖ ਪ੍ਰਸ਼ਾਸਨਿਕ ਅਧਿਕਾਰੀ ਅਤੇ ਆਗੂ ਮੌਜੂਦ ਸਨ।