'ਨਸ਼ਾ ਤਸਕਰੀ 'ਚ ਸ਼ਾਮਲ ਮੁਲਾਜ਼ਮਾਂ ਵਿਰੁਧ ਸਖ਼ਤ ਕਾਰਵਾਈ ਕੀਤੀ'
Published : May 15, 2020, 10:21 am IST
Updated : May 15, 2020, 10:24 am IST
SHARE ARTICLE
File Photo
File Photo

ਨਸ਼ਾ ਤਸਕਰੀ ਮਾਮਲੇ ਵਿਚ 47 ਪੁਲਿਸ ਮੁਲਾਜ਼ਮ ਬਰਖਾਸਤ, 17 ਮੁਅੱਤਲ

ਚੰਡੀਗੜ੍ਹ, 14 ਮਈ (ਸਪੋਕਸਮੈਨ ਸਮਾਚਾਰ ਸੇਵਾ) : ਨਸ਼ਾਖੋਰੀ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਪੈਸ਼ਲ ਟਾਸਕ ਫ਼ੋਰਸ (ਐਸਟੀਐਫ਼) ਅਤੇ ਜ਼ਿਲ੍ਹਾ ਪੁਲਿਸ ਨੇ ਪੁਲਿਸ ਮੁਲਾਜ਼ਮਾਂ ਅਤੇ ਨਸ਼ਾ ਤਸਕਰੀ ਦਰਮਿਆਨ ਗਠਜੋੜ ਦਾ ਪਤਾ ਲਗਾਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਹਨ। ਅਪ੍ਰੈਲ 2017 ਤੋਂ ਲੈ ਕੇ 30.04.2020 ਤਕ, ਕੁੱਲ 114 ਅਪਰਾਧਕ ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ 148 ਪੁਲਿਸ ਮੁਲਾਜ਼ਮਾਂ ਅਤੇ ਵਿਭਾਗੀ ਪੜਤਾਲਾਂ ਉਪਰੰਤ 61 ਪੁਲਿਸ ਮੁਲਾਜ਼ਮਾਂ ਵਿਰੁਧ ਕਾਰਵਾਈ ਆਰੰਭੀ ਗਈ ਹੈ। ਇਸ ਤੋਂ ਇਲਾਵਾ ਹੁਣ ਤਕ 47 ਪੁਲਿਸ ਮੁਲਾਜ਼ਮ ਬਰਖ਼ਾਸਤ ਕੀਤੇ ਗਏ ਹਨ ਅਤੇ 17 ਨੂੰ ਮੁਅੱਤਲ ਕਰ ਦਿਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਸ਼ੇਸ਼ ਟਾਸਕ ਫ਼ੋਰਸ ਦੇ ਚੀਫ਼-ਕਮ-ਏਡੀਜੀਪੀ ਹਰਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਆਗਵਾਈ ਹੇਠ ਨਸ਼ਿਆਂ ਵਿਰੁਧ ਚਲ ਰਹੀ ਮੁਹਿੰਮ ਦੌਰਾਨ ਰਾਜ ਸਰਕਾਰ ਦੀ ਨੀਤੀ ਹੈ ਕਿ ਅਜਿਹੇ ਸਾਰੇ ਤੱਤਾਂ ਤੇ ਤਸਕਰਾਂ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਦਸਿਆ ਕਿ ਪੁਲਿਸ ਨੇ ਸਾਲ 2017 ਵਿਚ 37 ਮਾਮਲਿਆਂ ਵਿਚ 18.46 ਕਰੋੜ ਰੁਪਏ, 2018 ਵਿਚ 37 ਮਾਮਲਿਆਂ ਵਿਚ 11.37 ਕਰੋੜ ਰੁਪਏ, ਸਾਲ 2019 ਵਿਚ 50 ਮਾਮਲਿਆਂ ਵਿਚ 37.69 ਕਰੋੜ ਰੁਪਏ ਅਤੇ 31.03.2020 ਤਕ ਦੇ 11 ਮਾਮਲਿਆਂ ਵਿਚ 1.68 ਕਰੋੜ ਰੁਪਏ ਦੀ ਸੰਪਤੀ ਜ਼ਬਤ ਕੀਤੀ ਹੈ।

File photoFile photo

ਇਸ ਤੋਂ ਇਲਾਵਾ ਸਬੰਧਤ ਅਥਾਰਟੀ ਕੋਲ ਤਕਰੀਬਨ 20.5 ਕਰੋੜ ਰੁਪਏ ਦੀ ਜਾਇਦਾਦ ਦੀ ਕੁਰਕੀ ਵਾਲੇ 58 ਕੇਸ ਵਿਚਾਰ ਅਧੀਨ ਹਨ।
ਉਨ੍ਹਾਂ ਅੱਗੇ ਕਿਹਾ ਕਿ ਅਪ੍ਰੈਲ 2017 ਵਿਚ ਐਸਟੀਐਫ਼ ਵਲੋਂ ਕਾਰਵਾਈ ਸ਼ੁਰੂ ਕਰਨ ਤੋਂ ਬਾਅਦ ਲਾਅ ਇਨਫੋਰਸਮੈਂਟ ਏਜੰਸੀਆਂ ਨੇ 1376 ਕਿਲੋ ਹੈਰੋਇਨ, 1515 ਕਿਲੋ ਅਫ਼ੀਮ, 124728 ਕਿਲੋ ਭੁੱਕੀ, 6053 ਕਿਲੋ ਗਾਂਜਾ ਅਤੇ 2,74 33119 ਨਸ਼ੀਲੀਆਂ ਗੋਲੀਆਂ/ਕੈਪਸੂਲ ਸਮੇਤ ਕਈ ਕਰੋੜਾਂ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਐਸਟੀਐਫ਼ ਮੁਖੀ ਨੇ ਖੁਲਾਸਾ ਕੀਤਾ ਕਿ ਲਾਅ ਇਨਫੋਰਸਮੈਂਟ ਏਜੰਸੀਆਂ ਨੇ 2017 ਤੋਂ 31.03.2020 ਤਕ ਐਨਡੀਪੀਐਸ ਐਕਟ ਤਹਿਤ 580 ਭਗੌੜੇ, 1885 ਫ਼ਰਾਰ, 125 ਜ਼ਮਾਨਤ, ਪੈਰੋਲ 'ਤੇ 106 ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਸਾਲ 2017 ਵਿਚ ਐਨਡੀਪੀਐਸ ਐਕਟ ਦੇ ਕੇਸਾਂ ਵਿਚ ਮੁਲਜ਼ਮਾਂ ਨੂੰ ਸਜ਼ਾਵਾਂ ਦੇਣ ਵਿਚ 68 ਫ਼ੀ ਸਦੀ ਸਫ਼ਲਤਾ ਹਾਸਲ ਹੋਈ ਹੈ। 2018 ਦੌਰਾਨ ਕੁੱਲ ਸਜ਼ਾ ਦੀ ਦਰ 59 ਫ਼ੀ ਸਦੀ, ਸਾਲ 2019 ਵਿਚ 64 ਫ਼ੀ ਸਦੀ ਅਤੇ 31.03.2020 ਤਕ 31 ਫ਼ੀ ਸਦੀ ਰਹੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਐਸ.ਟੀ.ਐਫ. ਦੇ ਥਾਣੇ ਦੀ ਸਜ਼ਾ ਦਿਵਾਉਣ ਦੀ ਦਰ 100 ਫ਼ੀ ਸਦੀ ਹੈ ਜੋ ਕਿ ਅਪਣੇ ਆਪ ਵਿਚ ਇੱਕ ਵੱਡੀ ਮਿਸਾਲ ਹੈ। ਸ੍ਰੀ ਸਿੱਧੂ ਨੇ ਦਸਿਆ ਕਿ ਤਿੰਨ ਸਾਲਾਂ ਦੌਰਾਨ 180 ਵਿਦੇਸ਼ੀ ਨਾਗਰਿਕਾਂ ਵਿਰੁਧ 147 ਕੇਸ ਦਰਜ ਕੀਤੇ ਗਏ ਹਨ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement