ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਨੌਜਵਾਨ ਕਾਬੂ
Published : May 15, 2020, 10:28 am IST
Updated : May 15, 2020, 10:28 am IST
SHARE ARTICLE
File Photo
File Photo

ਮੋਟਰਸਾਈਕਲ, ਛੇ ਮੋਬਾਈਲ ਫ਼ੋਨ ਅਤੇ ਦੋ ਲਾਕੇਟ ਬਰਾਮਦ

ਲੁਧਿਆਣਾ, 14 ਮਈ (ਗੁਰਮਿੰਦਰ ਗਰੇਵਾਲ): ਰਾਤ ਦੇ ਵਕਤ ਮੋਟਰਸਾਈਕਲ ਉਤੇ ਸਵਾਰ ਹੋ ਕੇ ਮਹਾਂਨਗਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਨੌਜਵਾਨਾਂ ਨੂੰ ਕ੍ਰਾਈਮ ਬ੍ਰਾਂਚ 3 ਦੀ ਟੀਮ ਨੇ ਕਾਬੂ ਕੀਤਾ ਹੈ। ਪੁਲਿਸ ਦੇ ਮੁਤਾਬਕ ਕਾਬੂ ਕੀਤੇ ਕਥਿਤ ਮੁਲਜ਼ਮਾਂ ਦੀ ਸ਼ਨਾਖ਼ਤ ਮੁਹੱਲਾ ਨਾਨਕਸਰ ਸ਼ਿਮਲਾਪੁਰੀ ਦੇ ਵਾਸੀ ਜਸਵੀਰ ਸਿੰਘ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ਼ਿਮਲਾਪੁਰੀ ਦੇ ਰਹਿਣ ਵਾਲੇ ਸਾਹਿਬ ਸਿੰਘ ਵਜੋਂ ਹੋਈ ਹੈ। ਪੁਲਿਸ ਦੇ ਮੁਤਾਬਕ ਮੁਲਜ਼ਮ ਪਿਛਲੇ ਤਿੰਨ ਸਾਲਾਂ ਤੋਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਆ ਰਹੇ ਹਨ ਜਾਣਕਾਰੀ ਦਿੰਦਿਆਂ ਕ੍ਰਾਇਮ ਬ੍ਰਾਂਚ ਦੇ ਸਬ ਇੰਸਪੈਕਟਰ ਅਮਰਜੀਤ ਸਿੰਘ ਨੇ ਦਸਿਆ ਕਿ ਪੁਲਿਸ ਨੇ ਇਕ ਗੁਪਤ ਸੂਚਨਾ ਦੇ ਆਧਾਰ ਉਤੇ ਈਸਟਮੈਨ ਚੌਕ ਵਿਚ ਨਾਕਾਬੰਦੀ ਕਰ ਕੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕੀਤਾ।

File photoFile photo

ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਅਲੱਗ-ਅਲੱਗ ਥਾਵਾਂ ਤੋਂ ਲੁੱਟੇ ਗਏ ਦੋ ਲਾਕੇਟ, ਛੇ ਮੋਬਾਈਲ ਫ਼ੋਨ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੇ ਢੰਡਾਰੀ ਡਾਬਾ ਅਤੇ ਇਸ ਦੇ ਨਾਲ ਲਗਦੇ ਇਲਾਕਿਆਂ ਵਿਚ ਕਈ ਵਾਰਦਾਤਾਂ ਨੂੰ ਅੰਜਾਮ ਦਿਤਾ। ਪੁਲਿਸ ਦੇ ਮੁਤਾਬਕ ਮੁਲਜ਼ਮ ਰਾਤ ਵੇਲੇ ਮੋਟਰਸਾਈਕਲ ਉਤੇ ਸਵਾਰ ਹੋ ਕੇ ਸੜਕਾਂ ਤੇ ਉਤਰਦੇ ਅਤੇ ਪ੍ਰਵਾਸੀ ਮਜ਼ਦੂਰਾਂ ਨੂੰ ਨਿਸ਼ਾਨਾ ਬਣਾ ਕੇ ਉਨ੍ਹਾਂ ਕੋਲੋਂ ਮੋਬਾਈਲ ਫ਼ੋਨ ਤੇ ਹੋਰ ਸਾਮਾਨ ਲੁੱਟ ਲੈਂਦੇ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM
Advertisement