ਸ਼੍ਰੋਮਣੀ ਕਮੇਟੀ ਨੇ ਮਨਾਇਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਗੁਰਤਾਗੱਦੀ ਦਿਵਸ
Published : May 15, 2020, 10:10 pm IST
Updated : May 15, 2020, 10:10 pm IST
SHARE ARTICLE
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਦੇ ਗੁਰਬਾਣੀ ਕੀਰਤਨ ਕਰਦੇ ਹੋਏ ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਦੇ ਗੁਰਬਾਣੀ ਕੀਰਤਨ ਕਰਦੇ ਹੋਏ ।

ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜਾਏ ਜਲੌਅ

ਅੰਮ੍ਰਿਤਸਰ, 15 ਮਈ (ਸੁਖਵਿੰਦਰਜੀਤ ਸਿੰਘ ਬਹੋੜੂ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਕੁਲਵਿੰਦਰ ਸਿੰਘ ਨੇ ਅਰਦਾਸ ਕੀਤੀ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਦੇ ਗੁਰਬਾਣੀ ਕੀਰਤਨ ਕਰਦੇ ਹੋਏ । ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਦੇ ਗੁਰਬਾਣੀ ਕੀਰਤਨ ਕਰਦੇ ਹੋਏ ।


ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਐਡੀਸ਼ਨਲ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ, ਭਾਈ ਗੁਰਮੁੱਖ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਮੁੱਖ ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ ਤੇ ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ। ਗੁਰਗੱਦੀ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਵੀ ਸਜਾਏ ਗਏ।  ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਤਾਗੱਦੀ ਦਿਵਸ ਦੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਵਧਾਈ ਦਿਤੀ ਹੈ।


ਡਾ. ਰੂਪ ਸਿੰਘ ਨੇ ਕਿਹਾ ਕਿ ਛੇਵੇਂ ਪਾਤਸ਼ਾਹ ਜੀ ਨੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਮਗਰੋਂ ਸਿੱਖ ਕੌਮ ਦੀ ਵਿਲੱਖਣ ਹੋਂਦ ਹਸਤੀ ਤੇ ਪਹਿਚਾਣ ਲਈ ਸੁਤੰਤਰ ਸਿੱਖ ਸੋਚ ਦੀ ਪ੍ਰਤੀਨਿਧਤਾ ਕਰਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਣਾ ਕੀਤੀ। ਗੁਰੂ ਸਾਹਿਬ ਨੇ ਜਬਰ ਜ਼ੁਲਮ ਵਿਰੁਧ ਚਾਰ ਜੰਗਾਂ ਲੜੀਆਂ ਅਤੇ ਹੱਕ ਸੱਚ ਲਈ ਲੜਨ ਦਾ ਮਨੁੱਖਤਾ ਅੰਦਰ ਜ਼ਜਬਾ ਭਰਿਆ। ਸਾਨੂੰ ਗੁਰੂ ਸਾਹਿਬ ਦੇ ਪਾਏ ਹੋਏ ਪੂਰਨਿਆਂ 'ਤੇ ਚੱਲਣਾ ਚਾਹੀਦਾ ਹੈ। ਬੇਸ਼ੱਕ ਅੱਜ ਕੋਰੋਨਾ ਕਾਰਨ ਸੰਗਤਾਂ ਦੀ ਆਮਦ ਗੁਰੂ ਘਰਾਂ ਅੰਦਰ ਨਹੀਂ ਹੈ, ਪ੍ਰੰਤੂ ਹਰ ਦਿਹਾੜਾ ਪ੍ਰੰਪਰਾ ਅਨੁਸਾਰ ਸੰਕੇਤਕ ਰੂਪ ਵਿਚ ਮਨਾਇਆ ਜਾ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement