ਸਾਬਕਾ ਵਿਦੇਸ਼ ਰਾਜ-ਮੰਤਰੀ ਆਰ.ਐਲ. ਭਾਟੀਆ ਦਾ ਦਿਹਾਂਤ
Published : May 15, 2021, 10:45 am IST
Updated : May 15, 2021, 10:47 am IST
SHARE ARTICLE
Ex-Union minister RL Bhatia dies of Covid-19 in Amritsar
Ex-Union minister RL Bhatia dies of Covid-19 in Amritsar

ਸ਼ੁੱਕਰਵਾਰ ਨੂੰ ਉਹਨਾਂ ਨੂੰ ਸਾਹ ਵਿਚ ਤਕਲੀਫ਼ ਹੋਣ ਕਰ ਕੇ ਫੋਰਟਿਜ਼ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ 

ਅੰਮ੍ਰਿਤਸਰ : ਸਾਬਕਾ ਵਿਦੇਸ਼ ਰਾਜ-ਮੰਤਰੀ ਆਰ.ਐਲ. ਭਾਟੀਆ ਦੀ ਅੱਜ ਮੌਤ ਹੋ ਗਈ। ਉਹ 99 ਸਾਲ ਦੇ ਸਨ। ਪਿਛਲੇ ਦਿਨੀਂ ਕੋਰੋਨਾ ਪਾਜ਼ੀਟਿਵ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਆਰ.ਐਲ. ਭਾਟੀਆ ਬਿਹਾਰ ਅਤੇ ਕੇਰਲ ਦੇ ਰਾਜਪਾਲ ਅਤੇ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ 5 ਵਾਰੀ ਐਮ.ਪੀ. ਵੀ ਰਹਿ ਚੁੱਕੇ ਹਨ। 

ਸ਼ੁੱਕਰਵਾਰ ਨੂੰ ਉਹਨਾਂ ਨੂੰ ਸਾਹ ਵਿਚ ਤਕਲੀਫ਼ ਹੋਣ ਕਰ ਕੇ ਫੋਰਟਿਜ਼ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ ਪਰ ਉਹਨਾਂ ਦੀ ਸਿਹਤ ਵਿਚ ਸੁਧਾਰ ਨਹੀਂ ਹੋ ਸਕਿਆ ਅਤੇ ਉਹਨਾਂ ਨੇ ਹਸਪਤਾਲ ਵਿੱਚ ਆਖਰੀ ਸਾਹ ਲਿਆ। 

ਭਾਟੀਆ ਰਾਜਨੀਤੀ ਵਿਚ ਆਪਣੇ ਸਾਫ ਅਕਸ ਲਈ ਜਾਣੇ ਜਾਂਦੇ ਸਨ। ਉਹ 23 ਜੂਨ 2004 ਤੋਂ 10 ਜੁਲਾਈ 2008 ਤੱਕ ਕੇਰਲਾ ਦੇ ਰਾਜਪਾਲ ਅਤੇ 10 ਜੁਲਾਈ 2008 ਤੋਂ 28 ਜੂਨ 2009 ਤੱਕ ਬਿਹਾਰ ਦੇ ਰਾਜਪਾਲ ਰਹੇ। ਭਾਟੀਆ 1992 ਵਿਚ ਪੀਵੀ ਨਰਸਿਮਹਾ ਦੀ ਸਰਕਾਰ ਵਿੱਚ ਵਿਦੇਸ਼ ਰਾਜ ਮੰਤਰੀ ਸਨ।

SHARE ARTICLE

ਏਜੰਸੀ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement