ਕੋਰੋਨਾ: ਜਾਇਦਾਦਾਂ ਦੇ ਰਜਿਸਟਰੀ ਰੇਟਾਂ 'ਤੇ 18% GST ਲਾਉਣ ਦਾ ਫ਼ੈਸਲਾ ਨਿੰਦਣਯੋਗ: ਚੀਮਾ
Published : May 15, 2021, 5:53 pm IST
Updated : May 15, 2021, 5:53 pm IST
SHARE ARTICLE
Harpal Singh Cheema
Harpal Singh Cheema

ਜਿਸ ਸਮੇਂ ਸਰਕਾਰ ਨੂੰ ਟੈਕਸਾਂ 'ਚ ਛੋਟ ਦੇ ਕੇ ਲੋਕਾਂ ਦੀ ਆਰਥਿਕ ਮਦਦ ਕਰਨੀ ਚਾਹੀਦੀ ਸੀ, ਉਸ ਸਮੇਂ ਕੈਪਟਨ ਸਰਕਾਰ ਨੇ 1 ਲੋਕਾਂ ਦਾ ਖੂਨ ਨਿਚੋੜਿਆ

ਚੰਡੀਗੜ੍ਹ - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਨੇ ਚੀਮਾ ਨੇ ਕੈਪਟਨ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਦੌਰਾਨ ਸ਼ਹਿਰੀ ਖੇਤਰ ਦੀਆਂ ਜਾਇਦਾਦਾਂ ਦੇ ਰਜਿਸਟਰੀ ਰੇਟਾਂ 'ਤੇ 18 ਫੀਸਦੀ ਜੀਐਸਟੀ ਲਾਉਣਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਮੰਗ ਕੀਤੀ ਕਿ ਕੈਪਟਨ ਸਰਕਾਰ ਰਜਿਸਟਰੀ ਰੇਟਾਂ 'ਤੇ ਜੀਐਸਟੀ ਤੁਰੰਤ ਵਾਪਸ ਲਵੇ।

Captain Amarinder SinghCaptain Amarinder Singh

ਸ਼ਨੀਵਾਰ ਨੂੰ ਹਰਪਾਲ ਸਿੰਘ ਚੀਮ ਨੇ ਜਾਰੀ ਇੱਕ ਬਿਆਨ ਰਾਹੀਂ ਕਿਹਾ ਕਿ ਜਦੋਂ ਪੰਜਾਬ ਵਿੱਚ ਕੋਰੋਨਾ ਮਹਾਮਾਰੀ ਦਾ ਕਹਿਰ ਚੱਲ ਰਿਹਾ ਹੈ ਅਤੇ ਲੋਕਾਂ ਦੇ ਕਾਰੋਬਾਰ ਅਤੇ ਨੌਕਰੀਆਂ ਖ਼ਤਰੇ ਵਿੱਚ ਪੈ ਗਈਆਂ ਹਨ, ਉਦੋਂ ਹੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਸੂਬੇ ਵਿੱਚ ਸ਼ਹਿਰੀ ਖੇਤਰ ਦੀਆਂ ਜਾਇਦਾਦਾਂ 'ਤੇ ਚੁੱਪ ਚਾਪ ਤਰੀਕੇ ਨਾਲ 18 ਫੀਸਦੀ ਜੀਐਸਟੀ ਲਾਗੂ ਕਰਨ ਇੱਕ ਨਿੰਦਰਣਯੋਗ ਫ਼ੈਸਲਾ ਹੈ।

GST CollectionsGST 

ਉਨ੍ਹਾਂ ਕਿਹਾ ਕਿ ਕੁੱਝ ਸਮਾਂ ਪਹਿਲਾਂ ਕਾਂਗਰਸ ਸਰਕਾਰ ਨੇ ਜਾਇਦਾਦਾਂ ਦੀਆਂ ਰਜਿਸਟਰੀਆਂ 'ਤੇ 0.25 ਫ਼ੀਸਦੀ ਸਪੈਸ਼ਲ ਇੰਨਫ਼ਰਾਸਟੈਕਚਰ ਡਿਵੈਲਪਮੈਂਟ ਟੈਕਸ (ਸਰਵਿਸ ਚਾਰਜ) ਲਾਇਆ ਸੀ, ਪਰ ਹੁਣ ਕੈਪਟਨ ਸਰਕਾਰ ਨੇ ਰਜਿਸਟਰੀਆਂ ਦੇ ਰੇਟਾਂ 'ਤੇ 9 ਫ਼ੀਸਦੀ ਸਟੇਟ ਜੀਐਸਟੀ ਅਤੇ 9 ਫ਼ੀਸਦੀ ਕੇਂਦਰੀ ਜੀਐਸਟੀ ਲਾਗੂ ਕਰਕੇ ਲੋਕਾਂ 'ਤੇ ਹੋਰ ਆਰਥਿਕ ਬੋਝ ਪਾ ਦਿੱਤਾ ਹੈ।

corona casecorona 

ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ  ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ 'ਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਕੋਰੋਨਾ ਮਹਾਮਾਰੀ ਕਾਰਨ ਜਿਸ ਸਮੇਂ ਸਰਕਾਰ ਨੂੰ ਟੈਕਸਾਂ ਵਿੱਚ ਛੋਟ ਦੇ ਕੇ  ਲੋਕਾਂ ਦੀ ਆਰਥਿਕ ਮਦਦ ਕਰਨੀ ਚਾਹੀਦੀ ਸੀ, ਉਸ ਸਮੇਂ ਕੈਪਟਨ ਸਰਕਾਰ ਨੇ 18 ਫ਼ੀਸਦੀ ਜੀਐਸਟੀ ਲਾਗੂ ਕਰਕੇ ਲੋਕਾਂ ਦਾ ਖੂਨ ਨਿਚੋੜਨ ਦਾ ਨਾਦਰਸ਼ਾਹੀ ਫੁਰਮਾਨ ਜਾਰੀ ਕਰ ਦਿੱਤਾ ਹੈ। ਜਦੋਂ ਕਿ ਸਰਕਾਰ ਨੇ ਫਰਵਰੀ ਮਹੀੇਨੇ ਵਿੱਚ ਕੁਲੈਕਟਰ ਰੇਟਾਂ ਵਿੱਚ ਵਾਧਾ ਕੀਤਾ ਸੀ।

Harpal Cheema Harpal Cheema

ਚੀਮਾ ਨੇ ਕਿਹਾ ਕਿ ਤਾਲਾਬੰਦੀ ਕਾਰਨ ਸੂਬੇ 'ਚ ਹੋਰ ਕਾਰੋਬਾਰਾਂ ਸਮੇਤ ਰੀਅਲ ਅਸਟੇਟ ਦਾ ਧੰਦਾ ਵੀ ਖ਼ਤਮ ਹੋ ਕੇ ਰਹਿ ਗਿਆ ਹੈ। ਇਸ ਕਾਰਨ ਦੁਕਾਨਦਾਰਾਂ, ਵਪਾਰੀਆਂ ਅਤੇ ਉਦਯੋਗਪਤੀਆਂ ਦੇ ਨਾਲ ਨਾਲ ਪ੍ਰਾਪਰਟੀ ਦਾ ਕਾਰੋਬਾਰ ਕਰਨ ਵਾਲੇ ਵੀ ਬਰਬਾਦੀ ਦੇ ਕਿਨਾਰੇ 'ਤੇ ਪਹੁੰਚ ਗਏ ਹਨ। ਇਸ ਦੇ ਨਾਲ ਜਿਨ੍ਹਾਂ ਲੋਕਾਂ ਨੇ ਆਪਣੇ ਖੂਨ ਪਸੀਨੇ ਦੀ ਕਮਾਈ ਇੱਕਠੀ ਕਰਕੇ ਆਪਣਾ ਘਰ ਬਣਾਉਣ ਦਾ ਸੁਪਨਾ ਲਿਆ ਸੀ, ਉਸ ਸੁਪਨੇ 'ਤੇ ਕੈਪਟਨ ਸਰਕਾਰ ਨੇ ਚੁੱਪ ਚਪੀਤੇ ਡਾਕਾ ਮਾਰਿਆ ਹੈ। ਹੁਣ ਲੋਕਾਂ ਲਈ ਸ਼ਹਿਰੀ ਖੇਤਰ ਵਿੱਚ ਘਰ ਖ਼ਰੀਦਣਾ ਅਸੰਭਵ ਹੋ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਦੀ ਜਿੰਨੀ ਨਿੰਦਾ ਕੀਤੀ ਜਾਵੇ ਓਨੀ ਹੀ ਥੋੜੀ ਹੈ।

Captain Amarinder SinghCaptain Amarinder Singh

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੇ ਕੋਰੋਨਾ ਮਹਾਮਾਰੀ ਦੌਰਾਨ ਕੈਪਟਨ ਸਰਕਾਰ ਆਮ ਲੋਕਾਂ ਅਤੇ ਕਾਰੋਬਾਰੀਆਂ ਨੂੰ ਆਰਥਿਕ ਮਦਦ ਨਹੀਂ ਦੇ ਸਕਦੀ ਤਾਂ ਉਨ੍ਹਾਂ 'ਤੇ ਟੈਕਸਾਂ ਦਾ ਬੋਝ ਤਾ ਨਾ ਪਾਵੇ, ਸਗੋਂ ਕਾਂਗਰਸ ਸਰਕਾਰ ਮੰਤਰੀਆਂ ਅਤੇ ਸੰਤਰੀਆਂ ਨੂੰ ਆਪਣੇ ਖ਼ਰਚੇ ਘਟਾ ਕੇ ਸਰਕਾਰੀ ਖ਼ਜਾਨੇ 'ਤੇ ਰਹਿਮ ਕਰਨਾ ਚਾਹੀਦਾ ਹੈ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਪੀਲ ਕੀਤੀ ਕਿ ਸ਼ਹਿਰੀ ਜਾਇਦਾਦਾਂ ਦੀਆਂ ਰਜਿਸਟਰੀਆਂ 'ਤੇ ਲਾਏ ਜੀਐਸਟੀ ਸਮੇਤ ਹੋਰ ਟੈਕਸ ਤੁਰੰਤ ਹਟਾਏ ਜਾਣ ਤਾਂ ਜੋ ਆਮ ਬੰਦੇ ਦਾ ਘਰ ਬਣਾਉਣ ਦਾ ਸੁਪਨਾ ਪੂਰਾ ਹੋ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM

Baba Shankranand Bhuri Video Viral | Baba Shankranand Bhuri Dera | Ludhiana Baba Shankranand Bhauri

21 Jun 2025 12:24 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 21/06/2025

21 Jun 2025 12:18 PM

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM
Advertisement