
ਦੇਸ਼ ਵਿਚ ਕਈ ਥਾਵਾਂ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਦੀਆਂ ਦਰਦਨਾਕ ਤਸਵੀਰਾਂ ਸਾਹਮਣੇ ਆ ਰਹੀਆਂ ਹਨ।
ਜਲੰਧਰ (ਸੋਮਾ ਹੰਸ): ਕੋਰੋਨਾ ਮਹਾਂਮਾਰੀ ਦੇ ਚਲਦਿਆਂ ਦੇਸ਼ ਵਿਚ ਹਾਲਾਤ ਇੰਨੇ ਭਿਆਨਕ ਹੋ ਗਏ ਕਿ ਵਿਅਕਤੀ ਦੀ ਮੌਤ ਤੋਂ ਬਾਅਦ ਉਸ ਦੇ ਕਰੀਬੀ ਲੋਕ ਵੀ ਅੰਤਿਮ ਸਸਕਾਰ ਲਈ ਉਸ ਦੇ ਨੇੜੇ ਨਹੀਂ ਆ ਰਹੇ। ਦੇਸ਼ ਵਿਚ ਕਈ ਥਾਵਾਂ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਦੀਆਂ ਦਰਦਨਾਕ ਤਸਵੀਰਾਂ ਸਾਹਮਣੇ ਆ ਰਹੀਆਂ ਹਨ।
Daughter
ਪੰਜਾਬ ਦੇ ਜ਼ਿਲ੍ਹਾ ਜਲੰਧਰ ਦੇ ਰਾਮਨਗਰ ਤੋਂ ਅਜਿਹਾ ਹੀ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ਜਿਸ ਵਿਚ ਦੇਖਿਆ ਜਾ ਸਕਦਾ ਹੈ ਕਿ ਇਕ ਬਜ਼ੁਰਗ ਪਿਓ ਅਪਣੀ 11 ਸਾਲਾ ਧੀ ਦੀ ਲਾਸ਼ ਨੂੰ ਮੋਢਿਆਂ ’ਤੇ ਚੁੱਕ ਕੇ ਲਿਜਾ ਰਿਹਾ ਸੀ।
Father
ਇਸ ਵਿਅਕਤੀ ਦਾ ਨਾਂਅ ਦਲੀਪ ਕੁਮਾਰ ਹੈ, ਜੋ ਅਪਣੇ ਪੂਰੇ ਪਰਿਵਾਰ ਨਾਲ ਜਲੰਧਰ ਦੇ ਰਾਮਨਗਰ ਵਿਚ ਰਹਿ ਰਿਹਾ ਹੈ। ਉਸ ਦੀਆਂ ਦੋ ਬੇਟੀਆਂ ਅਤੇ ਇੱਕ ਬੇਟਾ ਹੈ। ਕੁਝ ਸਮਾਂ ਪਹਿਲਾਂ ਉਸ ਦੀ ਇਕ ਧੀ, ਜਿਸ ਦਾ ਨਾਮ ਸੋਨੂੰ ਸੀ, ਅਚਾਨਕ ਬਿਮਾਰ ਹੋ ਗਈ ਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ।
Man Carries Dead Body of His daughter On Shoulder
ਇਸ ਦੌਰਾਨ ਉਸ ਨੂੰ ਜਲੰਧਰ ਤੋਂ ਅੰਮ੍ਰਿਤਸਰ ਰੈਫਰ ਕਰ ਦਿੱਤਾ ਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਲੜਕੀ ਦੀ ਮੌਤ ਤੋਂ ਬਾਅਦ ਜਦੋਂ ਉਸ ਦੇ ਅੰਤਿਮ ਸਸਕਾਰ ਕਰਨ ਦੀ ਗੱਲ ਆਈ ਤਾਂ ਕਿਸੇ ਨੇ ਵੀ ਮ੍ਰਿਤਕ ਦੇਹ ਨੂੰ ਮੋਢਾ ਨਹੀਂ ਦਿੱਤਾ। ਇਸ ਲਈ ਬਜ਼ੁਰਗ ਪਿਓ ਅਪਣੀ ਧੀ ਦੀ ਲਾਸ਼ ਨੂੰ ਮੋਢਿਆਂ ਉੱਤੇ ਚੁੱਕ ਕੇ ਸ਼ਮਸ਼ਾਨ ਘਾਟ ਲੈ ਕੇ ਗਿਆ ਤੇ ਉਸ ਦਾ ਅੰਤਿਮ ਸਸਕਾਰ ਕੀਤਾ।