ਮੁੱਖ ਮੰਤਰੀ ਨੇ 18-44 ਸਾਲ ਦੇ ਉਮਰ ਵਰਗ ਲਈ ਵੈਕਸੀਨ ਖਰੀਦਣ ਅਤੇ ਵੰਡਣ ਲਈ ਪ੍ਰਧਾਨ ਮੰਤਰੀ ਨੂੰ ਭਾਰਤ
Published : May 15, 2021, 11:57 pm IST
Updated : May 15, 2021, 11:57 pm IST
SHARE ARTICLE
image
image

ਮੁੱਖ ਮੰਤਰੀ ਨੇ 18-44 ਸਾਲ ਦੇ ਉਮਰ ਵਰਗ ਲਈ ਵੈਕਸੀਨ ਖਰੀਦਣ ਅਤੇ ਵੰਡਣ ਲਈ ਪ੍ਰਧਾਨ ਮੰਤਰੀ ਨੂੰ ਭਾਰਤ ਸਰਕਾਰ ਦੀ ਇਕਲੌਤੀ ਏਜੰਸੀ ਬਣਾਉਣ ਲਈ ਆਖਿਆ

ਚੰਡੀਗੜ੍ਹ, 15 ਮਈ (ਭੁੱਲਰ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨੂੰ 18-44 ਸਾਲ ਦੀ ਉਮਰ ਵਰਗ ਲਈ ਵੈਕਸੀਨ ਖਰੀਦਣ ਅਤੇ ਵੰਡਣ ਲਈ ਕੇਂਦਰ ਸਰਕਾਰ ਦੀ ਇਕਲੌਤੀ ਏਜੰਸੀ ਬਣਾਉਣ ਦੀ ਅਪੀਲ ਕੀਤੀ ਹੈ।  
ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੇ ਪੱਤਰ ਵਿਚ ਕਿਹਾ,“ਮਹਾਮਾਰੀ ਦੀ ਸਥਿਤੀ ਵਿਚ ਸਮੁੱਚੀ ਯੋਗ ਆਬਾਦੀ ਦਾ ਟੀਕਾਕਰਨ ਕੇਂਦਰ ਸਰਕਾਰ ਦੀ ਜਿੰਮੇਵਾਰੀ ਬਣਦੀ ਹੈ ਕਿਉਂਕਿ ਕਿਸੇ ਤਰ੍ਹਾਂ ਦੀ ਗੈਰ-ਸ਼ਮੂਲੀਅਤ ਬਾਕੀ ਸਮੂਹਿਕ ਯਤਨਾਂ ਨੂੰ ਕਮਜੋਰ ਕਰ ਸਕਦੀ ਹੈ।
ਮੁੱਖ ਮੰਤਰੀ ਨੇ ਪਿਛਲੇ ਤਿੰਨ ਹਫਤਿਆਂ ਦੇ ਤਜਰਬਿਆਂ ਦਾ ਵੀ ਹਵਾਲਾ ਦਿੱਤਾ ਜਦੋਂ ਵੱਖ-ਵੱਖ ਸੂਬਿਆਂ ਵੱਲੋਂ ਘਰੇਲੂ ਉਤਪਾਦਕਾਂ ਦੇ ਨਾਲ-ਨਾਲ ਵਿਦੇਸ਼ਾਂ ਤੋਂ ਵੈਕਸੀਨ ਮੰਗਵਾਉਣ ਲਈ ਆਪਣੇ ਪੱਧਰ ਉਤੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਇਕ ਏਜੰਸੀ ਵਜੋਂ ਸਾਰੀ ਵੈਕਸੀਨ ਦੇ ਵਸੀਲਿਆਂ ਦਾ ਕਾਰਜ ਆਪਣੇ ਹੱਥਾਂ ਵਿਚ ਤੁਰੰਤ ਲੈਣਾ ਚਾਹੀਦਾ ਹੈ। ਭਾਰਤ ਸਰਕਾਰ ਨੂੰ 18-44 ਉਮਰ ਵਰਗ ਦੇ ਸਹੀ ਢੰਗ ਨਾਲ ਟੀਕਾਕਰਨ ਲਈ ਕਲੀਨੀਕਲ ਸਥਾਪਨਾ ਰਾਹੀਂ ਸਾਰੇ ਸੂਬਿਆਂ ਅਤੇ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ ਵਿਚ ਵੈਕਸੀਨ ਦੀ ਵੰਡ ਯਕੀਨੀ ਬਣਾਉਣੀ ਚਾਹੀਦੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਵੀ ਸੁਝਾਅ ਦਿੱਤਾ ਕਿ ਸਪਲਾਈ ਚੇਨ ਦੇ ਪ੍ਰਬੰਧਨ ਦੇ ਢੰਗ-ਤਰੀਕਿਆਂ ਦੇ ਮੱਦੇਨਜਰ ਇਹ ਕਾਰਜਸ਼ੀਲ ਅਤੇ ਵਿੱਤੀ ਤੌਰ ਉਤੇ ਬਹੁਤ ਫਾਇਦਾਮੰਦ ਹੋਵੇਗਾ, ਜੇਕਰ 18-44 ਸਾਲ ਦੀ ਉਮਰ ਵਰਗ ਦੇ ਵਿਅਕਤੀਆਂ ਸਮੇਤ ਸਾਰੇ ਉਮਰ ਵਰਗਾਂ ਲਈ ਵੈਕਸੀਨ ਦੀ ਖਰੀਦ ਅਤੇ ਸਪਲਾਈ ਕੇਂਦਰ ਸਰਕਾਰ ਦੇ ਜਰੀਏ ਕੀਤੀ ਜਾਂਦੀ ਹੈ ਜਿੱਥੇ ਕਿ ਕੇਂਦਰ ਵੱਲੋਂ ਸੂਬਿਆਂ ਨੂੰ ਸਿੱਧੇ ਤੌਰ ਉਤੇ ਖਰੀਦ ਕਰਨ ਦੀ ਇਜਾਜਤ ਦਿੱਤੀ ਗਈ ਹੈ।
 

SHARE ARTICLE

ਏਜੰਸੀ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement