
ਪੰਜਾਬ ਭਵਨ 'ਚ ਸੁਣੀਆਂ ਜਾਣਗੀਆਂ ਲੋਕਾਂ ਦੀਆਂ ਸਮੱਸਿਆਵਾਂ
ਚੰਡੀਗੜ੍ਹ : ਕੱਲ੍ਹ ਨੂੰ ਸਵੇਰੇ ਚੰਡੀਗੜ੍ਹ ਵਿਖੇ ਜਨਤਾ ਦਰਬਾਰ ਲਗਾਇਆ ਜਾ ਰਿਹਾ ਹੈ। ਇਸ ਜਨਤਾ ਦਰਬਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਲਗਾਉਣਗੇ। ਦੱਸ ਦੇਈਏ ਕਿ ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਨਣਗੇ।
CM Bhagwant Mann
ਜਾਣਕਾਰੀ ਅਨੁਸਾਰ ਭਲਕੇ ਸਵੇਰੇ 11 ਵਜੇ ਇਹ ਜਨਤਾ ਦਰਬਾਰ ਲਗਾਇਆ ਜਾਵੇਗਾ। ਇਸ ਦੇ ਨਾਲ ਹੀ ਪੰਜਾਬ ਭਵਨ ਵਿਚ ਹੋਣ ਵਾਲੇ ਇਸ ਜਨਤਾ ਦਰਬਾਰ ਵਿਚ CM ਭਗਵੰਤ ਮਾਨ ਪੰਜਾਬ ਦੇ ਲੋਕਾਂ ਦੇ ਮੁਖਾਤਿਬ ਹੋਣਗੇ ਅਤੇ ਉਨ੍ਹਾਂ ਨੂੰ ਆਉਣ ਵਾਲਿਆਂ ਸਮੱਸਿਆਵਾਂ ਸੁਨਣਗੇ।
CM Bhagwant Mann
ਦੱਸ ਦੇਈਏ ਕਿ ਭਗਵੰਤ ਮਾਨ (CM Bhagwant Mann) ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਵਿਚ ਨਸ਼ਿਆਂ, ਭ੍ਰਿਸ਼ਟਾਚਾਰ ਅਤੇ ਗ਼ੈਰ ਕਾਨੂੰਨੀ ਕੰਮਾਂ ਨੂੰ ਰੋਕਣ ਲਈ ਮੁਸਤੈਦੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਇਸ ਦੇ ਨਾਲ ਹੀ ਮੁੱਖ ਮੰਤਰੀ ਸੂਬੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਅਤੇ ਹੱਲ ਕਰਨ ਦਾ ਯਤਨ ਕਰ ਰਹੇ ਹਨ।