
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਸਹਿਮਤੀ ਅਤੇ ਸਹਿਯੋਗ ਨਾਲ ਜ਼ਮੀਨ ਛੱਡਣ ਵਾਲੇ ਪਰਿਵਾਰਾਂ ਦਾ ਕੀਤਾ ਧਨਵਾਦ
ਘਰਾਚੋਂ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲਗਾਤਾਰ ਸੂਬੇ ਵਿਚ ਨਾਜਾਇਜ਼ ਤਰੀਕੇ ਨਾਲ ਦੱਬੀ ਹੋਈ ਪੰਚਾਇਤੀ ਜ਼ਮੀਨ ਛਡਵਾਉਣ ਦਾ ਕੰਮ ਕੀਤਾ ਜਾ ਰਿਹਾ ਹੈ।
government get back the possession of 41 acres of Panchayat land at village Gharachon
ਇਸ ਦੇ ਚਲਦੇ ਹੀ ਅੱਜ ਪਿੰਡ ਘਰਾਚੋਂ ਵਿਖੇ ਕਰੀਬ 41 ਏਕੜ ਪੰਚਾਇਤੀ ਜ਼ਮੀਨ ਦਾ ਕਬਜ਼ਾ ਲਿਆ ਗਿਆ। ਇਸ ਮੌਕੇ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਵੀ ਮੌਜੂਦ ਸਨ।
government get back the possession of 41 acres of Panchayat land at village Gharachon
ਵਿਧਾਇਕਾ ਭਰਾਜ ਨੇ ਸਹਿਮਤੀ ਅਤੇ ਸਹਿਯੋਗ ਨਾਲ ਪੰਚਾਇਤੀ ਜ਼ਮੀਨ ਦਾ ਕਬਜ਼ਾ ਛੱਡਣ ਵਾਲੇ ਸਾਰੇ ਪਰਿਵਾਰਾਂ ਦਾ ਧਨਵਾਦ ਕੀਤਾ ਹੈ। ਦੱਸ ਦੇਈਏ ਕਿ ਇਹ ਕਬਜ਼ਾ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸਰਪੰਚ ਗੁਰਮੇਲ ਸਿੰਘ ਦੀ ਮੌਜੂਦਗੀ ਵਿੱਚ ਲਿਆ ਗਿਆ ਹੈ।