ਮੈਂ ਸੱਤਾ ’ਚ ਮੌਜੂਦ ਲੋਕਾਂ ਦੇ ਨੰਬਰ ਕੀਤੇ ‘ਬਲਾਕ’ : ਇਮਰਾਨ ਖਾਨ
Published : May 15, 2022, 12:00 am IST
Updated : May 15, 2022, 12:00 am IST
SHARE ARTICLE
image
image

ਮੈਂ ਸੱਤਾ ’ਚ ਮੌਜੂਦ ਲੋਕਾਂ ਦੇ ਨੰਬਰ ਕੀਤੇ ‘ਬਲਾਕ’ : ਇਮਰਾਨ ਖਾਨ

ਇਸਲਾਮਾਬਾਦ, 14 ਮਈ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਦਾਅਵਾ ਕੀਤਾ ਹੈ ਕਿ ਸੱਤਾ ਵਿਚ ਮੌਜੂਦ ਲੋਕ ਉਨ੍ਹਾਂ ਨੂੰ ਫ਼ੋਨ ਕਰ ਰਹੇ ਹਨ ਪਰ ਉਨ੍ਹਾਂ ਨੇ ਉਨ੍ਹਾਂ ਦੇ ਨੰਬਰ ‘ਬਲਾਕ’ ਕਰ ਦਿਤੇ ਹਨ। ਉਨ੍ਹਾਂ ਕਿਹਾ ਕਿ ਉਹ ਆਮ ਚੋਣਾਂ ਦਾ ਐਲਾਨ ਹੋਣ ਤਕ ਉਨ੍ਹਾਂ ਨਾਲ ਗੱਲ ਨਹੀਂ ਕਰਨਾ ਚਾਹੁੰਦੇ ਹਨ। ਇਮਰਾਨ ਨੇ ਤਿੱਖੀ ਟਿੱਪਣੀ ਕਰਦੇ ਹੋਏ ਕਿਹਾ ਕਿ ‘ਇਨ੍ਹਾਂ ਅਪਰਾਧੀਆਂ ਨੂੰ ਸੱਤਾ ਵਿਚ ਰਹਿਣ ਦੇਣ ਦੀ ਤੁਲਨਾ ਵਿਚ ਪਾਕਿਸਤਾਨ ’ਤੇ ਪ੍ਰਮਾਣੂ ਬੰਬ ਸੁਟਣਾ ਜ਼ਿਆਦਾ ਬਿਹਤਰ ਹੈ।’ 
ਜ਼ਿਕਰਯੋਗ ਹੈ ਕਿ ਇਮਰਾਨ ਨੂੰ ਸੰਸਦ ਵਿਚ ਬੇਭਰੋਸਗੀ ਮਤੇ ਜ਼ਰੀਏ ਹਟਾਇਆ ਗਿਆ ਸੀ। ਇਸ ਦੇ ਨਾਲ ਹੀ ਉਹ ਪਾਕਿਸਤਾਨ ਦੇ ਪਹਿਲੇ ਪ੍ਰਧਾਨ ਮੰਤਰੀ ਬਣ ਗਏ ਹਨ, ਜਿਨ੍ਹਾਂ ਨੂੰ ਸੰਸਦ ਵਿਚ ਬੇਭਰੋਸਗੀ ਮਤੇ ਜ਼ਰੀਏ ਹਟਾਇਆ ਗਿਆ ਹੈ। ਖ਼ਾਨ ਨੇ ਲੋਕਾਂ ਨੂੰ ਸੰਘੀ ਰਾਜਧਾਨੀ (ਇਸਲਾਮਾਬਾਦ) ਲਈ ਇਤਿਹਾਸਕ ਮਾਰਚ ਕਰਨ ਲਈ ਤਿਆਰ ਰਹਿਣ ਦਾ ਸੱਦਾ ਦਿਤਾ। ਉਨ੍ਹਾਂ ਕਿਹਾ ਕਿ ਜਦੋਂ ਲੋਕ ਸੜਕਾਂ ’ਤੇ ਉਤਰਨਗੇ ਤਾਂ ਕਈ ਵਿਕਲਪ ਖੁਲ੍ਹ ਜਾਣਗੇ।’ ਪਾਕਿਸਤਾਨ ਦੇ ਅਖ਼ਬਾਰ ਡਾਨ ਨੇ ਖਾਨ ਦੇ ਹਵਾਲੇ ਨਾਲ ਲਿਖਿਆ, ‘ਸੱਤਾਧਾਰੀ ਅਦਾਰੇ ਤੋਂ ਸੰਦੇਸ਼ ਆ ਰਹੇ ਹਨ ਪਰ ਮੈਂ ਕਿਸੇ ਨਾਲ ਉਦੋਂ ਤਕ ਗੱਲ ਨਹੀਂ ਕਰਾਂਗਾ, ਜਦੋਂ ਤਕ ਆਮ ਚੋਣਾਂ ਦਾ ਐਲਾਨ ਨਹੀਂ ਹੋ ਜਾਂਦਾ।’ ਖ਼ਾਨ ਨੇ ਕਿਹਾ ਕਿ ਉਨ੍ਹਾਂ ਨੇ ਉਨ੍ਹਾਂ ਦੇ ਨੰਬਰ ਬਲਾਕ ਕਰ ਦਿਤੇ ਹਨ।’ ਇਮਰਾਨ ਖ਼ਾਨ ਲਗਾਤਾਰ ਦੋਸ਼ ਲਗਾ ਰਹੇ ਹਨ ਕਿ ਅਮਰੀਕਾ ਨੇ ਵਿਰੋਧੀ ਧਿਰ ਨਾਲ ਮਿਲ ਕੇ ਉਨ੍ਹਾਂ ਦੀ ਸਰਕਾਰ ਨੂੰ ਹਟਾਉਣ ਲਈ ਸਾਜ਼ਿਸ਼ ਰਚੀ। (ਏਜੰਸੀ)

SHARE ARTICLE

ਏਜੰਸੀ

Advertisement

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM
Advertisement