ਜੇਲਾਂ ਵਿਚ ਕੈਦੀਆਂ ਨੂੰ ਵੀ.ਆਈ.ਪੀ. ਸਹੂਲਤਾਂ ਪੂਰੀ ਤਰ੍ਹਾਂ ਬੰਦ ਕੀਤੀਆਂ ਜਾਣਗੀਆਂ : ਭਗਵੰਤ ਮਾਨ
Published : May 15, 2022, 6:53 am IST
Updated : May 15, 2022, 6:53 am IST
SHARE ARTICLE
image
image

ਜੇਲਾਂ ਵਿਚ ਕੈਦੀਆਂ ਨੂੰ ਵੀ.ਆਈ.ਪੀ. ਸਹੂਲਤਾਂ ਪੂਰੀ ਤਰ੍ਹਾਂ ਬੰਦ ਕੀਤੀਆਂ ਜਾਣਗੀਆਂ : ਭਗਵੰਤ ਮਾਨ

 

ਕਿਹਾ, ਅਸਲੀ ਅਰਥਾਂ 'ਚ ਸਜ਼ਾਵਾਂ ਭੁਗਤਣੀਆਂ ਪੈਣਗੀਆਂ

ਚੰਡੀਗੜ੍ਹ, 14 ਮਈ (ਗੁਰਉਪਦੇਸ਼ ਭੁੱਲਰ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀਆਂ ਜੇਲਾਂ ਅੰਦਰ ਵੀਆਈ ਪੀ ਕਲਚਰ ਪੂਰੀ ਤਰ੍ਹਾਂ ਬੰਦ ਕਰਨ ਦਾ ਅਹਿਮ ਐਲਾਨ ਕੀਤਾ ਹੈ | ਉਨ੍ਹਾਂ ਅੱਜ ਟਵੀਟ ਕਰ ਕੇ ਇਹ ਐਲਾਨ ਕਰਦਿਆਂ ਕਿਹਾ ਕਿ ਜੇਲਾਂ ਅੰਦਰ ਕੈਦੀਆਂ ਲਈ ਬਣੇ ਸਾਰੇ ਵੀ.ਆਈ.ਪੀ. ਸੈੱਲ ਬੰਦ ਕਰ ਕੇ ਇਨ੍ਹਾਂ ਨੂੰ  ਪ੍ਰਬੰਧਕੀ ਬਲਾਕਾਂ ਵਿਚ ਬਦਲਿਆ ਜਾਵੇਗਾ | ਇਥੇ ਬੈਠ ਕੇ ਅਧਿਕਾਰੀ ਤੇ ਕਰਮਚਾਰੀ ਕੰਮ ਕਰਨਗੇ | ਉਨ੍ਹਾਂ ਕਿਹਾ ਕਿ ਅਦਾਲਤਾਂ ਨੇ ਜਿਹੜੇ ਲੋਕਾਂ ਨੂੰ  ਕਾਨੂੰਨ ਤੋੜਨ ਬਦਲੇ ਸਜ਼ਾਵਾਂ ਦਿਤੀਆਂ ਹਨ, ਉਨ੍ਹਾਂ ਨੂੰ  ਸਜ਼ਾ ਸਹੀ ਮਾਇਨਿਆਂ ਵਿਚ ਭੁਗਤਣੀ ਪਵੇਗੀ | ਅਜਿਹੇ ਲੋਕ ਜੇਲਾਂ ਵਿਚ ਬੈਠ ਕੇ ਅਰਾਮਦਾਇਕ ਸਹੂਲਤਾਂ ਨਹੀਂ ਮਾਣ ਸਕਦੇ |
ਮੁੱਖ ਮੰਤਰੀ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ 16 ਮਾਰਚ ਤੋਂ 10 ਮਈ ਤਕ ਇਕ ਵਿਸ਼ੇਸ਼ ਮੁਹਿੰਮ ਚਲਾਈ ਗਈ ਜਿਸ ਤਹਿਤ ਕੈਦੀਆਂ ਤੋਂ 710 ਦੇ ਕਰੀਬ ਮੋਬਾਈਲ ਫ਼ੋਨ ਬਰਾਮਦ ਕੀਤੇ ਗਏ | ਉਨ੍ਹਾਂ ਦਸਿਆ ਕਿ 16 ਮਾਰਚ ਤੋਂ 31 ਮਾਰਚ ਤਕ 166 ਮੋਬਾਈਲ ਫ਼ੋਨ ਬਰਾਮਦ ਕੀਤੇ ਗਏ, ਜਦੋਂ ਇਕ ਤੋਂ 30 ਅਪ੍ਰੈਲ ਤਕ 354 ਮੋਬਾਈਲ ਬਰਾਮਦ ਹੋਏ | ਇਸ ਤੋਂ ਇਲਾਵਾ ਇਕ ਤੋਂ 10 ਮਈ ਤਕ ਕੀਤੀ ਕਾਰਵਾਈ ਦੌਰਾਨ 190 ਮੋਬਾਈਲ ਫ਼ੋਨ ਫੜੇ ਗਏ | ਮੁੱਖ ਮੰਤਰੀ ਭਗਵੰਤ ਮਾਨ ਨੇ ਦਸਿਆ ਕਿ ਇਨ੍ਹਾਂ ਮੋਬਾਈਲ ਫ਼ੋਨਾਂ ਦੀ ਵਰਤੋਂ ਗੈਂਗਸਟਰ/ਸਮਗਲਰ ਜੇਲਾਂ ਤੋਂ ਅਪਣੀਆਂ ਕਾਰਵਾਈਆਂ ਚਲਾਉਣ ਲਈ ਕਰਦੇ ਸਨ | ਮੁੱਖ ਮੰਤਰੀ ਨੇ ਦਸਿਆ ਕਿ ਜਿਨ੍ਹਾਂ ਵਿਅਕਤੀਆਂ ਦੇ ਨਾਮ ਉਤੇ ਇਹ ਫ਼ੋਨ ਨੰਬਰ ਚਲ ਰਹੇ ਹਨ, ਉਨ੍ਹਾਂ ਨੂੰ  ਫੜਨ ਲਈ ਜਾਂਚ ਚਲ ਰਹੀ ਹੈ | ਉਨ੍ਹਾਂ ਦਸਿਆ ਕਿ ਜਲਦੀ ਸਖ਼ਤ ਕਾਰਵਾਈ ਕੀਤੀ ਜਾਵੇਗੀ | ਭਗਵੰਤ ਮਾਨ ਨੇ ਅੱਗੇ ਦਸਿਆ ਕਿ ਜਿਨ੍ਹਾਂ ਜੇਲਾਂ ਵਿਚੋਂ ਮੋਬਾਈਲ ਬਰਾਮਦ ਹੋਏ ਹਨ, ਉਨ੍ਹਾਂ ਦੇ ਅਧਿਕਾਰੀਆਂ ਤੇ ਸਟਾਫ਼ ਦੀ ਜ਼ਿੰਮੇਵਾਰੀ ਵੀ ਤੈਅ ਕੀਤੀ ਜਾਵੇਗੀ |

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement