ਕਰਜ਼ਾ ਮੋੜਨ ਤੋਂ ਅਸਮਰੱਥ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
Published : May 15, 2022, 4:02 pm IST
Updated : May 15, 2022, 5:11 pm IST
SHARE ARTICLE
Young man commits suicide
Young man commits suicide

ਤਲਵੰਡੀ ਸਾਬੋ ਦਾ ਰਹਿਣ ਵਾਲਾ ਸੀ ਮ੍ਰਿਤਕ ਨੌਜਵਾਨ

 

ਤਲਵੰਡੀ ਸਾਬੋ: ਤਲਵੰਡੀ ਸਾਬੋ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਿਥੇ ਪਿੰਡ ਨੰਗਲਾ ਦੇ ਰਹਿਣ ਵਾਲੇ ਇਕ ਨੌਜਵਾਨ ਨੇ (Young man commits suicide)  ਕਰਜ਼ੇ ਤੋਂ ਤੰਗ ਆ ਕੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।  ਮ੍ਰਿਤਕ ਦੀ (Young man commits suicide)ਪਹਿਚਾਣ ਸਤਨਾਮ ਸਿੰਘ ਉਮਰ 27 ਸਾਲਾ ਵਜੋਂ ਹੋਈ ਹੈ।  

 

Satnam Singh
Satnam Singh

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ (Young man commits suicide) ਨੌਜਵਾਨ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਬਰਬਾਦ ਹੋਣ ਕਰਕੇ, ਮੁਆਵਜਾ ਰਾਸ਼ੀ ਨਾ ਮਿਲਣ ਅਤੇ ਇਸ ਵਾਰ ਕਣਕ ਦਾ ਝਾੜ ਘੱਟ ਹੋਣ ਕਾਰਨ ਪ੍ਰੇਸ਼ਾਨ ਰਹਿੰਦਾ ਸੀ ਜਿਸ ਕਰਕੇ ਬੀਤੇ ਕੱਲ੍ਹ ਦੁਪਹਿਰ ਘਰੋਂ ਖੇਤ ਚਲਾ ਗਿਆ ਅਤੇ ਸ਼ਾਮ ਨੂੰ ਪਤਾ ਲੱਗਿਆ ਕਿ ਖੇਤ ਦਰੱਖਤ ਦੇ ਨਾਲ ਫਾਹਾ ਲੈ ਲਿਆ।

 

DeathDeath

 

ਮ੍ਰਿਤਕ ਦੇ ਬਾਪ ਨੇ ਦੱਸਿਆ ਉਸਦੇ ਦੋ ਲੜਕੇ ਹਨ। ਆਤਮ-ਹੱਤਿਆ ਵਾਲਾ ਉਸਦਾ ਲੜਕਾ ਅਜੇ ਕੁਆਰਾ ਸੀ ਪ੍ਰੰਤੂ ਫ਼ਸਲ ਦੀ ਬਰਬਾਦੀ ਕਾਰਨ ਅਤੇ ਆੜ੍ਹਤੀਆਂ ਦਾ ਕਰਜ਼ਾ ਨਾ ਮੋੜਨ ਦੇ ਚੱਲਦਿਆਂ ਪ੍ਰੇਸ਼ਾਨ ਰਹਿੰਦਾ ਸੀ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਸਰਕਾਰੀ ਹਸਪਤਾਲ ਤਲਵੰਡੀ ਸਾਬੋ ਭੇਜ ਦਿੱਤੀ ਹੈ, ਜਿੱਥੇ 174 ਦੀ ਕਾਰਵਾਈ ਕਰਦਿਆਂ ਪੋਸਟਮਾਰਟਮ ਕੀਤਾ ਜਾ ਰਿਹਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement