ਖ਼ਬਰਾਂ |

ਤਾਜ਼ਾ |

ਦੁਬਈ ਫਲਾਈਟ 'ਚ ਏਅਰਹੋਸਟੈੱਸ ਨਾਲ ਛੇੜਛਾੜ: ਅੰਮ੍ਰਿਤਸਰ ਉਤਰਦੇ ਹੀ ਯਾਤਰੀ ਗ੍ਰਿਫਤਾਰ
Published : May 15, 2023, 9:00 am IST
Updated : May 15, 2023, 9:00 am IST
SHARE ARTICLE
photo
photo

ਸ਼ਿਕਾਇਤ ਅਨੁਸਾਰ ਫਲਾਈਟ ਦੌਰਾਨ ਯਾਤਰੀ ਨੇ ਸ਼ਰਾਬ ਪੀ ਕੇ ਮਹਿਲਾ ਕਰੂ ਮੈਂਬਰ ਨਾਲ ਛੇੜਛਾੜ ਕੀਤੀ ਅਤੇ ਉੱਚੀ ਆਵਾਜ਼ ਵਿਚ ਰੌਲਾ ਵੀ ਪਾਇਆ।

 

ਅੰਮ੍ਰਿਤਸਰ : ਦੁਬਈ ਤੋਂ ਇੰਡੀਗੋ ਦੀ ਫਲਾਈਟ ਜਿਵੇਂ ਹੀ ਅੰਮ੍ਰਿਤਸਰ ਏਅਰਪੋਰਟ 'ਤੇ ਪਹੁੰਚੀ ਤਾਂ ਇਕ ਯਾਤਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ। ਫੜੇ ਗਏ ਯਾਤਰੀ ਦੀ ਪਛਾਣ ਜਲੰਧਰ ਦੇ ਪਿੰਡ ਕੋਟਲੀ ਦੇ ਰਹਿਣ ਵਾਲੇ ਰਜਿੰਦਰ ਸਿੰਘ ਵਜੋਂ ਹੋਈ ਹੈ। ਪੁਲਿਸ ਥਾਣਾ ਰਾਜਾਸਾਂਸੀ ਨੇ ਵੀ ਸਕਿਉਰਿਟੀ ਮੈਨੇਜਰ ਦੀ ਸ਼ਿਕਾਇਤ ਤੋਂ ਬਾਅਦ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਇੰਡੀਗੋ ਦੀ ਫਲਾਈਟ ਨੰਬਰ 6 ਈ 1428 ਵਿਚ ਵਾਪਰੀ ਜੋ ਦੁਬਈ ਤੋਂ ਅੰਮ੍ਰਿਤਸਰ ਪਹੁੰਚੀ ਸੀ। ਦੁਬਈ ਤੋਂ ਇਸ ਫਲਾਈਟ ਵਿਚ ਰਜਿੰਦਰ ਸਿੰਘ ਵੀ ਬੈਠਾ ਸੀ। ਉਸ ਨੇ ਫਲਾਈਟ 'ਚ ਸ਼ਰਾਬ ਪੀਣੀ ਸ਼ੁਰੂ ਕਰ ਦਿਤੀ। ਜ਼ਿਆਦਾ ਸੇਵਨ ਕਰਨ ਕਾਰਨ ਰਜਿੰਦਰ ਸਿੰਘ ਆਪਣਾ ਆਪਾ ਗੁਆ ਬੈਠਾ।
ਇੰਡੀਗੋ ਏਅਰਲਾਈਨਜ਼ ਦੇ ਅਸਿਸਟੈਂਟ ਸਕਿਓਰਿਟੀ ਮੈਨੇਜਰ ਅਜੈ ਕੁਮਾਰ ਵਲੋਂ ਪੁਲਿਸ ਨੂੰ ਦਿਤੀ ਸ਼ਿਕਾਇਤ ਅਨੁਸਾਰ ਫਲਾਈਟ ਦੌਰਾਨ ਯਾਤਰੀ ਨੇ ਸ਼ਰਾਬ ਪੀ ਕੇ ਮਹਿਲਾ ਕਰੂ ਮੈਂਬਰ ਨਾਲ ਛੇੜਛਾੜ ਕੀਤੀ ਅਤੇ ਉੱਚੀ ਆਵਾਜ਼ ਵਿਚ ਰੌਲਾ ਵੀ ਪਾਇਆ।

ਪੁਲਿਸ ਨੇ ਸਹਾਇਕ ਸੁਰੱਖਿਆ ਮੈਨੇਜਰ ਅਜੈ ਕੁਮਾਰ ਦੀ ਸ਼ਿਕਾਇਤ ’ਤੇ ਕਾਰਵਾਈ ਕੀਤੀ। ਯਾਤਰੀ ਖ਼ਿਲਾਫ਼ ਆਈਪੀਸੀ ਦੀ ਧਾਰਾ 354 ਅਤੇ 509 ਤਹਿਤ ਕੇਸ ਦਰਜ ਕੀਤਾ ਗਿਆ ਸੀ। ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੋਂ ਅਦਾਲਤ ਨੇ ਉਸ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ।

SHARE ARTICLE

ਏਜੰਸੀ

Advertisement

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM

CM Mann ਨੂੰ Haryana ਦੇ ਮੁੱਖ ਮੰਤਰੀ ਨੇ ਮਾਰਿਆ ਮਿਹਣਾ, ਕਿਹਾ ਸੜਕਾਂ ‘ਤੇ ਘੁੰਮ ਕੇ ਨਹੀਂ ਮਿਲਣੀ ਵੋਟ

09 May 2026 2:57 PM

ਪੁੱਤ ਦੀਆਂ ਫ਼ੈਕਟਰੀਆਂ, ਪਰ ਮਾਂ- ਭਰਾ ਕਈ ਸਾਲ ਤੋਂ ਸੜਕਾਂ 'ਤੇ ਰੁਲਦੇ, ਆਪਣੇ ਹੋਏ ਬਗਾਨੇ

09 May 2026 2:56 PM

CM Mann ਖਿਲਾਫ ਪੁਲਿਸ ਕੋਲ ਪਹੁੰਚੀ ਸ਼ਿਕਾਇਤ,ਮਾਣਹਾਨੀ ਨੋਟਿਸ ਤੋਂ ਬਾਅਦ ਭਾਜਪਾ ਨੇ ਦਿੱਤੀ ਅਰਜ਼ੀ

08 May 2026 2:56 PM

ਮੌਂਟਰੀਅਲ ਦੇ ਗੁਰਦੁਆਰਾ ਲਸਾਲ 'ਚ ਮੀਟਿੰਗ ਦੌਰਾਨ ਹੋਈ ਝੜਪ

08 May 2026 2:55 PM
Advertisement