ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਈਲਵਾਲ ਤੇ ਤੂੰਗਾਂ 'ਚ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਰਖਿਆ ਨੀਂਹ ਪੱਥਰ

By : KOMALJEET

Published : May 15, 2023, 6:43 pm IST
Updated : May 15, 2023, 6:43 pm IST
SHARE ARTICLE
AMAN ARORA LAYS FOUNDATION STONE OF SLEW OF DEVELOPMENT PROJECTS IN EALWAL AND TUNGAN
AMAN ARORA LAYS FOUNDATION STONE OF SLEW OF DEVELOPMENT PROJECTS IN EALWAL AND TUNGAN

ਕਿਹਾ, ਹਲਕੇ 'ਚ ਕਿਸੇ ਵੀ ਕਿਸਮ ਦਾ ਭ੍ਰਿਸ਼ਟਾਚਾਰ ਜਾਂ ਬੇਨਿਯਮੀ ਨਹੀਂ ਕੀਤੀ ਜਾਵੇਗੀ ਬਰਦਾਸ਼ਤ

ਚੰਡੀਗੜ੍ਹ/ਸੁਨਾਮ ਊਧਮ ਸਿੰਘ ਵਾਲਾ : ਪਿੰਡ ਈਲਵਾਲ ਅਤੇ ਤੂੰਗਾਂ ਦੇ ਵਸਨੀਕਾਂ ਦੀਆਂ ਚਿਰੋਕਣੀਆਂ ਮੰਗਾਂ ਨੂੰ ਪੂਰਾ ਕਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਦੋਵਾਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ।

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅੱਜ ਪਿੰਡ ਈਲਵਾਲ ਵਿਖੇ ਛੱਪੜ ਦੇ ਨਵੀਨੀਕਰਨ ਲਈ 36 ਲੱਖ ਰੁਪਏ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਦੇ ਨਾਲ-ਨਾਲ ਪਿੰਡ ਤੂੰਗਾਂ ਵਿਖੇ 45 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ  ਵਾਲੇ ਨਵੇਂ ਪੰਚਾਇਤ ਘਰ ਅਤੇ 33 ਲੱਖ ਰੁਪਏ ਦੀ ਲਾਗਤ ਨਾਲ ਛੱਪੜ ਦੇ ਨਵੀਨੀਕਰਨ ਦੇ ਕੰਮ ਦਾ ਨੀਂਹ ਪੱਥਰ ਵੀ ਰੱਖਿਆ।

 ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਕਵਾਇਦ ਤਹਿਤ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਦੀ ਸਲਾਹ ਨਾਲ ਵਿਕਾਸ ਪ੍ਰਾਜੈਕਟ ਉਲੀਕੇ ਜਾ ਰਹੇ ਹਨ ਜਿਨ੍ਹਾਂ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: MP ਵਿਕਰਮਜੀਤ ਸਿੰਘ ਸਾਹਨੀ ਨੇ ਬਰਤਾਨੀਆ ਤੋਂ ਕੋਹੇਨੂਰ ਹੀਰਾ ਵਾਪਸ ਲੈਣ ਦੀ ਰੱਖੀ ਮੰਗ 

ਕੈਬਨਿਟ ਮੰਤਰੀ ਨੇ ਦਸਿਆ ਕਿ ਸੁਨਾਮ ਹਲਕੇ ਨੂੰ ਨਮੂਨੇ ਦੇ ਹਲਕੇ ਵਜੋਂ ਵਿਕਸਿਤ ਕਰਨਾ ਉਨ੍ਹਾਂ ਦੀ ਅਪਣੀ ਜ਼ਿੰਮੇਵਾਰੀ ਹੈ ਅਤੇ ਇਸ ਲਈ ਹਰ ਛੋਟੇ-ਵੱਡੇ ਪ੍ਰਾਜੈਕਟ ਦੀ ਉਹ ਖੁਦ ਨਿਗਰਾਨੀ ਕਰਦੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ 'ਚ ਗੰਦੇ ਪਾਣੀ ਦੀ ਸਹੀ ਨਿਕਾਸੀ ਦੇ ਨਾਲ-ਨਾਲ ਬਰਸਾਤਾਂ ਦੇ ਮੌਸਮ 'ਚ ਟੋਭਿਆਂ ਨੂੰ ਬਿਮਾਰੀਆਂ ਦਾ ਸੋਮਾ ਬਣਨ ਤੋਂ ਬਚਾਉਣ ਲਈ ਇਨ੍ਹਾਂ ਨੂੰ ਥਾਪਰ ਮਾਡਲ ਰਾਹੀਂ ਮੁੜ ਵਿਕਸਿਤ ਕੀਤਾ ਜਾਵੇਗਾ। ਉਨ੍ਹਾਂ ਦਸਿਆ ਕਿ ਨਵੀਨੀਕਰਨ ਤੋਂ ਬਾਅਦ ਗੰਦਗੀ  ਦਾ ਸੋਮਾ ਬਣੇ ਇਨ੍ਹਾਂ ਟੋਭਿਆਂ ਦਾ ਪਾਣੀ ਸਾਫ਼ ਕਰ ਕੇ ਖੇਤਾਂ ਦੀ ਸਿੰਜਾਈ ਲਈ ਵਰਤਿਆ ਜਾਵੇਗਾ।

ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਲੋਂ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਨਾਲ-ਨਾਲ ਲੋਕਾਂ ਨੂੰ ਵੀ ਇਸ ਵਿਰੁਧ ਜਾਗਰੂਕ ਵੀ ਕੀਤਾ ਗਿਆ ਹੈ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਇਹ ਵਿਕਾਸ ਪ੍ਰਾਜੈਕਟ ਉਨ੍ਹਾਂ ਦੇ ਹਨ ਅਤੇ ਇਨ੍ਹਾਂ 'ਤੇ ਖ਼ਰਚਿਆ ਜਾਣ ਵਾਲਾ ਪੈਸਾ ਵੀ ਉਨ੍ਹਾਂ ਦਾ ਅਪਣਾ ਹੈ ਸੋ ਇਨ੍ਹਾਂ ਵਿਕਾਸ ਪ੍ਰਾਜੈਕਟਾਂ ਦੇ ਨੇਪਰੇ ਚੜ੍ਹਨ ਤਕ ਉਹ ਆਪ ਇਨ੍ਹਾ ਦੀ ਪੂਰੀ ਨਿਗਰਾਨੀ ਰੱਖਣ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਤਾੜਨਾ ਕੀਤੀ ਕਿ ਹਲਕੇ 'ਚ ਕਿਸੇ ਵੀ ਕਿਸਮ ਦਾ ਭ੍ਰਿਸ਼ਟਾਚਾਰ ਜਾਂ ਬੇਨਿਯਮੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement