ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਉਸਾਰੀ ਕਿਰਤੀਆਂ ਨੂੰ ਪੰਜਾਬ ਸਰਕਾਰ ਦੀਆਂ ਕਿਰਤੀ ਭਲਾਈ ਸਕੀਮਾਂ ਦਾ ਲਾਭ ਲੈਣ ਦਾ ਦਿਤਾ ਸੁਨੇਹਾ
Published : May 15, 2023, 7:46 pm IST
Updated : May 15, 2023, 7:46 pm IST
SHARE ARTICLE
Anmol Gagan Mann
Anmol Gagan Mann

ਕਿਹਾ, ਸੂਬੇ ਦੀ ਤਰੱਕੀ ਵਿਚ ਕਿਰਤੀ ਵਰਗ ਦਾ ਅਹਿਮ ਯੋਗਦਾਨ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਮੰਤਵ ਦੀ ਪੂਰਤੀ ਲਈ ਪੰਜਾਬ ਸਰਕਾਰ ਵਲੋ ਉਸਾਰੀ ਕਿਰਤੀਆ ਦੀ ਸਮਾਜਿਕ ਅਤੇ ਆਰਥਿਕ ਤਰੱਕੀ ਲਈ ਵੱਖ ਵੱਖ ਕਿਰਤੀ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ: ਡਿਊਟੀ ਕਰਕੇ ਘਰ ਜਾ ਰਹੇ ਬਾਈਕ ਸਵਾਰ ਨੌਜਵਾਨ ਨੂੰ ਟਰੈਕਟਰ-ਟਰਾਲੀ ਨੇ ਮਾਰੀ ਟੱਕਰ, ਮੌਤ  

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕਿਰਤ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਦਸਿਆ ਕਿ ਉਸਾਰੀ ਕਿਰਤੀ ਜਿਵੇਂ ਮਿਸਤਰੀ, ਫਰਸ਼ ਰਗੜਾਈ ਕਰਨ ਵਾਲੇ ਕਾਮੇ, ਸ਼ੀਸ਼ੇ ਲਗਾਉਣ ਵਾਲੇ ਕਾਮੇ, ਤਰਖਾਣ, ਪਲੰਬਰ, ਵੈਲਡਰ, ਇਲੈਕਟ੍ਰੀਸ਼ੀਅਨ, ਪੇਂਟਰ, ਪੀ.ਓ.ਪੀ ਕਾਮੇ, ਸੜਕ ਬਣਾਉਣ ਵਾਲੇ ਕਾਮੇ, ਬਿਲਡਿੰਗ ਨਿਰਮਾਣ ਕਰਨ ਵਾਲੇ ਆਦਿ ਕਾਮੇ ਜੋਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਨਾਲ ਰਜਿਸਟਰਡ ਹੋਣ ਉਹ ਸੂਬਾ ਸਰਕਾਰ ਦੀ ਕਿਰਤੀ ਭਲਾਈ ਸਕੀਮਾਂ ਦੇ ਲਾਭਪਾਤਰੀ ਬਣ ਸਕਦੇ ਹਨ।

ਇਹ ਵੀ ਪੜ੍ਹੋ: ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਈਲਵਾਲ ਤੇ ਤੂੰਗਾਂ 'ਚ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਰਖਿਆ ਨੀਂਹ ਪੱਥਰ

 ਉਨ੍ਹਾਂ ਦਸਿਆ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀਆਂ ਕਿਰਤ ਭਲਾਈ ਸਕੀਮਾਂ ਵਿੱਚ ਵਜ਼ੀਫਾ ਸਕੀਮ, ਸ਼ਗਨ ਸਕੀਮ, ਐਕਸਗ੍ਰੇਸ਼ੀਆ ਸਕੀਮ, ਐਨਕਾਂ, ਦੰਦਾਂ ਅਤੇ ਸੁਣਨ ਵਾਲੀਆਂ ਮਸ਼ੀਨਾਂ ਅਤੇ ਹੋਰ ਸਕੀਮਾਂ ਸ਼ਾਮਲ ਹਨ। ਮੰਤਰੀ ਨੇ ਕਿਹਾ ਕਿ ਕੋਈ ਵੀ ਉਸਾਰੀ ਕਿਰਤੀ ਜਿਸ ਨੇ ਪਿਛਲੇ 12 ਮਹੀਨਿਆਂ ਵਿਚ 90 ਦਿਨਾਂ ਤੋਂ ਵੱਧ ਬਤੌਰ ਉਸਾਰੀ ਕਿਰਤੀ ਕੰਮ ਕੀਤਾ ਹੋਵੇ ਅਤੇ ਉਸ ਦੀ ਉਮਰ 18-60 ਸਾਲਾਂ ਵਿਚਕਾਰ ਹੋਵੇ ਉਹ ਵਿਅਕਤੀ ਲਾਭਪਾਤਰੀ ਬਣ ਸਕਦਾ ਹੈ। ਉਨ੍ਹਾਂ ਦਸਿਆ ਕਿ ਉਸਾਰੀ ਕਿਰਤੀ ਨੇੜੇ ਦੇ ਸੇਵਾ ਕੇਂਦਰ ਵਿਚ ਜਾ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ।

ਇਹ ਵੀ ਪੜ੍ਹੋ: ਖਾਣੇ ਦੀ ਨਲੀ 'ਚੋਂ ਡਾਕਟਰਾਂ ਨੇ ਕੱਢਿਆ ਸਾਢੇ 6 ਸੈਂਟੀਮੀਟਰ ਦਾ ਟਿਊਮਰ 

ਇਸ ਤੋਂ ਇਲਾਵਾ ਮੰਤਰੀ ਨੇ ਅੱਗੇ ਦਸਿਆ ਕਿ ਉਸਾਰੀ ਕਿਰਤੀਆਂ ਨੂੰ ਵੱਡੀ ਸਹੂਲਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇੱਕ ਮੋਬਾਈਲ ਐਪ "ਪੰਜਾਬ ਕਿਰਤੀ ਸਹਾਇਕ" ਪਹਿਲਾਂ ਹੀ ਲਾਂਚ ਕੀਤੀ ਜਾ ਚੁੱਕੀ ਹੈ।  ਉਨ੍ਹਾਂ ਕਿਹਾ ਕਿ ਇਸ ਮੋਬਾਈਲ ਐਪ ਨਾਲ ਉਸਾਰੀ ਕਿਰਤੀ ਨੂੰ ਸੁਵਿਧਾ ਕੇਂਦਰ ਵਿੱਚ ਜਾਣ ਦੀ ਵੀ ਲੋੜ ਨਹੀਂ ਹੈ, ਸਗੋਂ ਉਹ ਆਪਣੇ ਮੋਬਾਈਲ ਫੋਨ ਦੀ ਵਰਤੋਂ ਕਰਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ ਅਤੇ ਰਾਜ ਸਰਕਾਰ ਦੀਆਂ ਕਿਰਤੀ ਭਲਾਈ ਸਕੀਮਾਂ ਦਾ ਲਾਭ ਲੈ ਸਕਦਾ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM
Advertisement