ਡਾ.ਬਲਜੀਤ ਕੌਰ ਨੇ ਮਿੰਨੀ ਉਦਯੋਗਿਕ ਵਿਕਾਸ ਕੇਂਦਰ ਮਲੋਟ ਦੇ ਨਵੀਨੀਕਰਨ ਦਾ ਰੱਖਿਆ ਨੀਂਹ ਪੱਥਰ
Published : May 15, 2023, 7:04 pm IST
Updated : May 15, 2023, 7:05 pm IST
SHARE ARTICLE
Dr. Baljit Kaur laid the foundation stone for the renovation of Mini Industrial Development Center Malot
Dr. Baljit Kaur laid the foundation stone for the renovation of Mini Industrial Development Center Malot

ਚਾਰਦੀਵਾਰੀ ਤੇ 2.69 ਕਰੋੜ ਦੇ ਲਗਭਗ ਕੀਤਾ ਜਾਵੇਗਾ ਖਰਚ

ਚੰਡੀਗੜ੍ਹ - ਪੰਜਾਬ ਸਰਕਾਰ ਵੱਲੋਂ ਉਦਯੋਗਿਕ ਇਕਾਈਆਂ ਨੂੰ ਪ੍ਰਫੂਲਿਤ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਕੋਈ ਵੀ ਵਿਅਕਤੀ ਆਪਣਾ ਉਦਯੋਗ ਸ਼ੁਰੂ ਕਰਕੇ ਲੋਕਾਂ ਨੂੰ ਵੀ ਰੋਜਗਾਰ ਦੇ ਸਕੇ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਾਕਟਰ ਬਲਜੀਤ ਕੌਰ ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਪੰਜਾਬ ਨੇ ਅੱਜ ਮਿੰਨੀ ਉਦਯੋਗਿਕ ਵਿਕਾਸ ਕੇਂਦਰ ਮਲੋਟ ਦੇ 2.69 ਕਰੋੜ ਰੁਪਏ ਦੇ ਲਗਭਗ ਦੀ ਲਾਗਤ ਨਾਲ ਕੀਤੀ ਜਾਣ ਵਾਲੀ ਚਾਰ ਦੀਵਾਰੀ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ।

ਉਹਨਾਂ ਕਿਹਾ ਕਿ ਇਸ ਚਾਰਦੀਵਾਰੀ ਦਾ ਕੰਮ ਕਾਫੀ ਸਮੇਂ ਤੋਂ ਲਟਕਦਾ ਆ ਰਿਹਾ ਸੀ ਅਤੇ ਹੁਣ ਪੰਜਾਬ ਸਰਕਾਰ ਦੀ ਅਗਵਾਈ ਹੇਠ ਇਸ ਕੰਮ ਨੁੰ ਜਲਦ ਹੀ ਪੂਰਾ ਕਰ ਲਿਆ ਜਾਵੇਗਾ। ਉਹਨਾ ਕਿਹਾ ਕਿ ਸਰਕਾਰ ਵੱਲੋਂ ਫੋਕਲ ਪੁਆਇੰਟ ਵਿਖੇ ਮਿੰਨੀ ਉਦਯੋਗਿਕ ਇਕਾਈਆਂ ਨੂੰ ਪ੍ਰਫੂਲਿਤ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਚ ਹੋਰ ਵੀ ਨਵੀਨੀਕਰਨ ਦੇ ਕੰਮ ਕੀਤੇ ਜਾਣਗੇ।

ਇਸ ਦੋਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਸ. ਦਲਬੀਰ ਸਿੰਘ ਢਿੱਲੋ ਚੈਅਰਮੈਨ ਇੰਡਸਟਰੀਅਲ ਕਾਰਪੋਰੇਸ਼ਨ ਪੰਜਾਬ ਨੇ ਫੋਕਲ ਪੁਆਇੰਟ ਦੇ ਪਲਾਟ ਅਲਾਟੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਤੇ ਜਲਦ ਹੀ ਹੱਲ ਕਰਨ ਦਾ ਵਿਸ਼ਵਾਸ ਦਿਵਾਇਆ। ਇਸ ਮੌਕੇ ਚੈਅਰਮੈਨ ਨੇ ਫੋਕਲ ਪੁਆਇੰਟ ਦੇ ਪਲਾਟ ਹੋਲਡਰਾਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਪਲਾਟ ਅਲਾਟ ਕੀਤਾ ਜਾਂਦਾ ਹੈ ਤਾਂ ਜਲਦ ਤੋਂ ਜਲਦ ਉਦਯੋਗ ਸ਼ੁਰੂ ਕੀਤਾ ਜਾਵੇ ।

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement