ਲਾਲਜੀਤ ਭੁੱਲਰ ਵੱਲੋਂ ਪੰਜਾਬ ਰੋਡਵੇਜ਼/PRTC ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ’ਚ ਇਕਸਾਰਤਾ ਲਿਆਉਣ ਸਬੰਧੀ ਕਾਰਵਾਈ ਤੇਜ਼ ਕਰਨ ਦੇ ਹੁਕਮ
Published : May 15, 2023, 9:37 pm IST
Updated : May 15, 2023, 9:37 pm IST
SHARE ARTICLE
Laljit Singh Bhullar
Laljit Singh Bhullar

ਕਿਹਾ, ਬਾਕੀ ਮੰਗਾਂ ’ਤੇ ਵੀ ਤੇਜ਼ੀ ਨਾਲ ਕੀਤਾ ਜਾ ਰਿਹੈ ਵਿਚਾਰ

ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਰੋਡਵੇਜ਼/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਰੋਡਵੇਜ਼/ਪੀ.ਆਰ.ਟੀ.ਸੀ. ਵਿੱਚ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ ਇਕਸਾਰਤਾ ਲਿਆਉਣ ਅਤੇ ਉਨ੍ਹਾਂ ਦੀਆਂ ਤਨਖ਼ਾਹਾਂ ਵਿੱਚ ਬਣਦਾ ਵਾਧਾ ਲਾਗੂ ਕਰਨ ਸਬੰਧੀ ਕਾਰਵਾਈ ਤੇਜ਼ੀ ਨਾਲ ਚਲ ਰਹੀ ਹੈ।

ਇਥੇ ਪੰਜਾਬ ਭਵਨ ਵਿਖੇ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਭੁੱਲਰ ਨੇ ਦੱਸਿਆ ਕਿ ਤਨਖ਼ਾਹਾਂ ਵਿੱਚ ਇਕਸਾਰਤਾ ਅਤੇ ਵਾਧੇ ਦਾ ਮਾਮਲਾ ਵਿੱਤ ਵਿਭਾਗ ਕੋਲ ਹੈ। ਉਨ੍ਹਾਂ ਦੱਸਿਆ ਕਿ ਵਿੱਤ ਵਿਭਾਗ ਵੱਲੋਂ ਲਾਏ ਇਤਰਾਜ਼ਾਂ ਤੋਂ ਬਾਅਦ ਟਰਾਂਸਪੋਰਟ ਵਿਭਾਗ ਵੱਲੋਂ ਜਵਾਬ ਵੀ ਦਾਖ਼ਲ ਕਰ ਦਿੱਤਾ ਗਿਆ ਹੈ। ਉਨ੍ਹਾਂ ਟਰਾਂਸਪੋਰਟ ਵਿਭਾਗ ਦੇ ਸਕੱਤਰ ਸ. ਦਿਲਰਾਜ ਸਿੰਘ ਸੰਧਾਵਾਲੀਆ ਨੂੰ ਕਿਹਾ ਕਿ ਉਹ ਵਿੱਤ ਵਿਭਾਗ ਨੂੰ ਪੱਤਰ ਲਿਖਣ ਅਤੇ ਨਿੱਜੀ ਤੌਰ ’ਤੇ ਇਹ ਮਾਮਲਾ ਤੇਜ਼ੀ ਨਾਲ ਹੱਲ ਕਰਾਉਣ।

ਇਸੇ ਤਰ੍ਹਾਂ ਵਿਭਾਗ ਦੇ ਠੇਕੇਦਾਰ ਵੱਲੋਂ ਈ.ਪੀ.ਐਫ. ਅਤੇ ਈ.ਐਸ.ਆਈ ਦੀ ਬਣਦੀ ਰਕਮ ਸਬੰਧਤ ਅਦਾਰਿਆਂ ਵਿੱਚ ਜਮ੍ਹਾਂ ਕਰਾਉਣ ਵਿੱਚ ਦੇਰੀ ਬਾਰੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਠੇਕੇਦਾਰ ਨੂੰ ਪੈਨਲਟੀ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ ਜਿਸ ਪਿੱਛੋਂ ਠੇਕੇਦਾਰ ਨੇ ਬਣਦੀ ਰਕਮ ਜਮ੍ਹਾਂ ਕਰਵਾ ਦਿੱਤੀ ਹੈ। ਉਨ੍ਹਾਂ ਸਕੱਤਰ ਟਰਾਂਸਪੋਰਟ ਨੂੰ ਕਿਹਾ ਕਿ ਉਹ ਯਕੀਨੀ ਬਣਾਉਣ ਕਿ ਅੱਗੇ ਤੋਂ ਠੇਕੇਦਾਰ ਕੋਈ ਅਜਿਹੀ ਅਣਗਹਿਲੀ ਨਾ ਕਰੇ ਜਿਸ ਨਾਲ ਮੁਲਾਜ਼ਮਾਂ ਨੂੰ ਤਨਖਾਹਾਂ ਅਤੇ ਮੈਡੀਕਲ ਸਹੂਲਤਾਂ ਲੈਣ ਵਿੱਚ ਦਿੱਕਤ ਪੇਸ਼ ਆਵੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਬਾਕੀ ਮੰਗਾਂ ’ਤੇ ਵੀ ਤੇਜ਼ੀ ਨਾਲ ਵਿਚਾਰ ਕੀਤਾ ਜਾ ਰਿਹਾ ਹੈ। ਯੂਨੀਅਨ ਵੱਲੋਂ ਠੇਕੇਦਾਰੀ ਪ੍ਰਣਾਲੀ ਖ਼ਤਮ ਕਰਕੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਮੁਲਾਜ਼ਮਾਂ ਦੇ ਸਰਵਿਸ ਰੂਲ ਬਣਾਉਣ ਸਬੰਧੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸਰਕਾਰ ਹਰ ਵਰਗ ਦੀ ਭਲਾਈ ਯਕੀਨੀ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਨੇੜ ਭਵਿੱਖ ਵਿੱਚ ਸਰਕਾਰ ਵੱਲੋਂ ਗਠਤ ਕੀਤੀ ਸਬ-ਕਮੇਟੀ ਦੀ ਰਿਪੋਰਟ ਆਉਣ ’ਤੇ ਇਹ ਸਾਰੇ ਮਾਮਲੇ ਹੱਲ ਹੋ ਜਾਣਗੇ।

ਮੀਟਿੰਗ ਦੌਰਾਨ ਸਕੱਤਰ ਟਰਾਂਸਪੋਰਟ ਸ. ਦਿਲਰਾਜ ਸਿੰਘ ਸੰਧਾਵਾਲੀਆ, ਪੰਜਾਬ ਰੋਡਵੇਜ਼ ਦੇ ਡਾਇਰੈਕਟਰ ਮੈਡਮ ਅਮਨਦੀਪ ਕੌਰ, ਟਰਾਂਸਪੋਰਟ ਅਤੇ ਵਿੱਤ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਰਹੇ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement