ਮੀਤ ਹੇਅਰ ਵਲੋਂ ਕੰਢੀ ਖੇਤਰ ਦੇ 7 ਡੈਮਾਂ ਦੇ ਜਲ ਵੰਡ ਢਾਂਚੇ ਦੀ ਕਾਇਆ ਕਲਪ ਲਈ 5.72 ਕਰੋੜ ਰੁਪਏ ਮਨਜ਼ੂਰ

By : GAGANDEEP

Published : May 15, 2023, 3:59 pm IST
Updated : May 15, 2023, 3:59 pm IST
SHARE ARTICLE
MEET HAYER
MEET HAYER

ਪੰਜਾਬ ਵਿਚ ਮਜ਼ਬੂਤ ਸਿੰਜਾਈ ਨੈੱਟਵਰਕ ਯਕੀਨੀ ਬਣਾਉਣ ਲਈ ਵਚਨਬੱਧ: ਮੀਤ ਹੇਅਰ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਪਾਣੀ ਦੀ ਵੰਡ ਨੂੰ ਹੋਰ ਬਿਹਤਰ ਤੇ ਸੁਚੱਜਾ ਬਣਾਉਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜਲ ਸਰੋਤ ਵਿਭਾਗ, ਹੁਸ਼ਿਆਰਪੁਰ ਦੇ ਏਰੀਆ ਡੈਮ ਸਰਕਲ ਅਧੀਨ ਪੈਂਦੇ ਕੰਢੀ ਖੇਤਰ ਦੇ 7 ਡੈਮਾਂ ਦੀ ਬਹਾਲੀ ਲਈ 5.72 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਹੈ।

ਇਹ ਵੀ ਪੜ੍ਹੋ: ਤਪਾ ਨੇੜੇ ਵਾਪਰਿਆ ਵੱਡਾ ਹਾਦਸਾ, ਇਕੋ ਪ੍ਰਵਾਰ ਦੇ ਤਿੰਨ ਜੀਆਂ ਸਮੇਤ ਚਾਰ ਲੋਕਾਂ ਦੀ ਹੋਈ ਮੌਤ 

ਜਲ ਸਰੋਤ ਮੰਤਰੀ ਨੇ ਦੱਸਿਆ ਕਿ ਕੰਢੀ ਖੇਤਰ ਦੇ ਮੌਜੂਦਾ 7 ਘੱਟ ਜਲ ਪੱਧਰ ਵਾਲੇ ਡੈਮ ਜਿਵੇਂ ਸਲੇਰਾਂ ਡੈਮ, ਪਰਚ ਡੈਮ, ਪਟਿਆਰੀ ਡੈਮ, ਥਾਨਾ ਡੈਮ, ਜੈਂਤੀ ਡੈਮ, ਸਿਸਵਾਂ ਡੈਮ ਅਤੇ ਮਿਰਜ਼ਾਪੁਰ ਡੈਮ ਜਿਥੇ ਸ਼ਿਵਾਲਿਕ ਪਹਾੜੀਆਂ ਦੇ ਬਰਸਾਤੀ ਪਾਣੀ ਨਾਲ ਨਜਿੱਠਣ ਅਤੇ ਕੰਢੀ ਖੇਤਰ ਨੂੰ ਸਿੰਜਾਈ ਦੀ ਸਹੂਲਤ ਪ੍ਰਦਾਨ ਕਰਦੇ ਹਨ ਉੱਥੇ ਹੀ ਸੁਚੱਜੀ ਜਲ ਵੰਡ ਪ੍ਰਣਾਲੀ ਰਾਹੀਂ ਇਸ ਖੇਤਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ।

ਇਹ ਵੀ ਪੜ੍ਹੋ:ਡਿਊਟੀ ਦੌਰਾਨ ਪੰਜਾਬ ਹੋਮ ਗਾਰਡ ਦੇ ਜਵਾਨ ਦੀ ਵਿਗੜੀ ਸਿਹਤ, ਹੋਈ ਮੌਤ  

ਮੀਤ ਹੇਅਰ ਨੇ ਅੱਗੇ ਕਿਹਾ ਕਿ ਇਨ੍ਹਾਂ 7 ਡੈਮਾਂ ਦੀ ਵੰਡ ਪ੍ਰਣਾਲੀ ਰੱਖ-ਰਖਾਅ ਨਾ ਹੋਣ ਕਾਰਨ ਠੱਪ ਪਈ ਹੈ, ਜਿਸ ਕਾਰਨ ਕੰਢੀ ਖੇਤਰ ਦੇ ਇਨ੍ਹਾਂ 7 ਡੈਮਾਂ ਅਧੀਨ ਆਉਂਦੇ ਖੇਤਰ ਦੀ ਸਿੰਜਾਈ ਨਹੀਂ ਹੋ ਰਹੀ ਹੈ। ਏਅਰ ਕੰਪ੍ਰੈਸ਼ਰ ਦੀ ਮਦਦ ਨਾਲ 7 ਡੈਮਾਂ ਦੇ ਜਲ ਵੰਡ ਨੈੱਟਵਰਕ ਪ੍ਰਣਾਲੀ ਨੂੰ ਖੋਲ੍ਹ ਕੇ ਕਾਰਜਸ਼ੀਲ ਬਣਾਉਣ ਲਈ ਇਕ ਪ੍ਰਾਜੈਕਟ ਤਿਆਰ ਕੀਤਾ ਗਿਆ ਹੈ।

ਜਲ ਸਰੋਤ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਿੰਜਾਈ ਢਾਂਚੇ ਨੂੰ ਮਜ਼ਬੂਤ ਕਰਨ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ। ਕਿਸਾਨਾਂ ਨੂੰ ਨਹਿਰੀ ਪਾਣੀ ਪਹੁੰਚਦਾ ਕਰਨ ਲਈ ਬਿਹਤਰ ਨੈਟਵਰਕ ਤਿਆਰ ਕਰ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM
Advertisement