
ਚੋਣ ਕਮਿਸ਼ਨ ਵੱਲੋਂ ਚੋਣ ਸ਼ਡਿਊਲ ਦੇ ਐਲਾਨ ਦੀ ਮਿਤੀ ਤੋਂ ਹੀ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਸੀ
ਚੰਡੀਗੜ੍ਹ: ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਨੇ ਜਲੰਧਰ ਜ਼ਿਮਨੀ ਚੋਣ ਸਬੰਧੀ ਆਦਰਸ਼ ਚੋਣ ਜ਼ਾਬਤਾ ਹਟਾਉਣ ਲਈ ਪੱਤਰ ਜਾਰੀ ਕੀਤਾ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਇਸ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਚੋਣ ਕਮਿਸ਼ਨ ਵੱਲੋਂ ਚੋਣ ਸ਼ਡਿਊਲ ਦੇ ਐਲਾਨ ਦੀ ਮਿਤੀ ਤੋਂ ਹੀ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਸੀ ਅਤੇ ਇਹ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਜਾਰੀ ਰਹਿੰਦਾ ਹੈ। ਹੁਣ ਜਦੋਂ ਰਿਟਰਨਿੰਗ ਅਫ਼ਸਰ ਵੱਲੋਂ ਜਲੰਧਰ ਜ਼ਿਮਨੀ ਚੋਣ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ ਤਾਂ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਹਟਾ ਦਿੱਤਾ ਗਿਆ ਹੈ।