Lok Sabha Elections 2024: ਪੰਜਾਬ ਵਿਚ 80% ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਹੋਣਗੀਆਂ ਤਾਇਨਾਤ
Published : May 15, 2024, 7:35 pm IST
Updated : May 15, 2024, 7:35 pm IST
SHARE ARTICLE
SPL DGP ARPIT SHUKLA HOLDS RANGE-LEVEL SECURITY REVIEW MEETINGS IN AMRITSAR AND JALANDHAR
SPL DGP ARPIT SHUKLA HOLDS RANGE-LEVEL SECURITY REVIEW MEETINGS IN AMRITSAR AND JALANDHAR

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਅੰਮ੍ਰਿਤਸਰ ਅਤੇ ਜਲੰਧਰ ਵਿਚ ਰੇਂਜ-ਪੱਧਰੀ ਸੁਰੱਖਿਆ ਸਮੀਖਿਆ ਮੀਟਿੰਗਾਂ ਕੀਤੀਆਂ

Lok Sabha Elections 2024: ਸਰਹੱਦੀ ਸੂਬੇ ਵਿਚ ਆਗਾਮੀ ਲੋਕ ਸਭਾ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਦੇ ਉਦੇਸ਼ ਅਤੇ ਆਮ ਲੋਕਾਂ ਵਿਚ ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਵਿਚ ਕਾਨੂੰਨ ਵਿਵਸਥਾ ਬਰਕਾਰ ਰੱਖਣ ਵਾਸਤੇ 80 ਫੀਸਦੀ ਪੁਲਿਸ ਬਲ ਤਾਇਨਾਤ ਕੀਤਾ ਜਾ ਰਿਹਾ ਹੈ ਅਤੇ ਕੇਂਦਰੀ ਬਲਾਂ ਦੀਆਂ ਘੱਟੋ-ਘੱਟ 225 ਹੋਰ ਕੰਪਨੀਆਂ ਜਲਦੀ ਹੀ ਸੂਬੇ ਵਿਚ ਪਹੁੰਚ ਜਾਣਗੀਆਂ।

ਜ਼ਿਕਰਯੋਗ ਹੈ ਕਿ ਸੂਬੇ ਵਿਚ ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪਹਿਲਾਂ ਹੀ ਤਾਇਨਾਤ ਕੀਤੀਆਂ ਜਾ ਚੁੱਕੀਆਂ ਹਨ। ਇਹ ਜਾਣਕਾਰੀ ਅੱਜ ਇੱਥੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦਿੱਤੀ। ਸਪੈਸ਼ਲ ਡੀਜੀਪੀ ਜੋ ਕਿ ਅੱਜ ਅੰਮ੍ਰਿਤਸਰ ਅਤੇ ਜਲੰਧਰ ਦੇ ਦੌਰੇ 'ਤੇ ਸਨ, ਨੇ ਆਮ ਸੰਸਦੀ ਚੋਣਾਂ-2024 ਦੀਆਂ ਤਿਆਰੀਆਂ ਅਤੇ ਇਸ ਸਬੰਧੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਦੋਵੇਂ ਬਾਰਡਰ ਰੇਂਜਾਂ ਦੇ ਆਈਜੀਪੀ/ਡੀਆਈਜੀ, ਸੀਪੀਜ਼ ਅਤੇ ਐਸਐਸਪੀਜ਼ ਨਾਲ ਰੇਂਜ ਪੱਧਰੀ ਮੀਟਿੰਗਾਂ ਕੀਤੀਆਂ।

ਅੰਮ੍ਰਿਤਸਰ ਦੀ ਮੀਟਿੰਗ ਵਿਚ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਰਾਕੇਸ਼ ਕੁਮਾਰ ਕੌਸ਼ਲ ਅਤੇ ਕਮਿਸ਼ਨਰ ਆਫ਼ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਹਾਜ਼ਰ ਸਨ, ਜਦੋਂ ਕਿ ਜਲੰਧਰ ਰੇਂਜ ਦੀ ਮੀਟਿੰਗ ਵਿਚ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਐਸ ਬੂਪਤੀ ਅਤੇ ਸੀਪੀ ਜਲੰਧਰ ਸਵਪਨ ਸ਼ਰਮਾ ਹਾਜ਼ਰ ਸਨ।

ਸੂਬੇ ਵਿਚ ਸਕਾਰਾਤਮਕ ਮਾਹੌਲ ਸਿਰਜਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਪੇਸ਼ੇਵਰ ਪੁਲਿਸਿੰਗ ਕਰਨ ਅਤੇ ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਾ ਦੇਣ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਅਧਿਕਾਰੀਆਂ ਨੂੰ ਸੂਬੇ ਵਿਚ ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਦੀ ਆਮਦ ਨੂੰ ਰੋਕਣ ਲਈ ਸੂਬੇ ਵਿਚ ਆਉਣ-ਜਾਣ ਵਾਲੇ ਵਾਹਨਾਂ ਖਾਸ ਕਰਕੇ ਵਪਾਰਕ ਵਾਹਨਾਂ ਦੀ ਚੈਕਿੰਗ ਤੇਜ਼ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਘਿਨਾਉਣੇ ਅਪਰਾਧਾਂ, ਨਸ਼ਾ ਤਸਕਰੀ ਅਤੇ ਲੁੱਟ-ਖੋਹ ਵਿਚ ਸ਼ਾਮਲ ਦੋਸ਼ੀਆਂ ਨੂੰ ਫੜਨ ਲਈ ਵਿਸ਼ੇਸ਼ ਉਪਰਾਲੇ ਕਰਨ ਦੇ ਨਾਲ-ਨਾਲ ਚੋਣਾਂ ਨਾਲ ਸਬੰਧਤ ਅਪਰਾਧਾਂ ਦੇ ਮਾਮਲਿਆਂ ਦੀ ਜਾਂਚ ਅਤੇ ਮੁਕੱਦਮੇ ਦੀ ਕਾਰਵਾਈ ਵਿਚ ਤੇਜ਼ੀ ਲਿਆਉਣ।

ਦੱਸਣਯੋਗ ਹੈ ਕਿ ਪੰਜਾਬ ਪੁਲਿਸ ਨੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 5.45 ਕਰੋੜ ਰੁਪਏ ਦੀ ਨਕਦੀ, 11.49 ਲੱਖ ਲੀਟਰ ਸ਼ਰਾਬ ਅਤੇ 99.62 ਕਿਲੋਗ੍ਰਾਮ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਜ਼ਿਕਰਯੋਗ ਹੈ ਕਿ ਸਪੈਸ਼ਲ ਡੀਜੀਪੀ ਨੇ ਆਮ ਪੋਲਿੰਗ ਬੂਥਾਂ ਅਤੇ ਨਾਜ਼ੁਕ ਤੇ ਸੰਵੇਦਨਸ਼ੀਲ ਪੋਲਿੰਗ ਬੂਥਾਂ 'ਤੇ ਬਲਾਂ ਦੀ ਤਾਇਨਾਤੀ ਸਬੰਧੀ ਨਿਯਮਾਂ ਬਾਰੇ ਵੀ ਅਧਿਕਾਰੀਆਂ ਨੂੰ ਜਾਣੂ ਕਰਵਾਇਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਉਮੀਦਵਾਰਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਸਬੰਧੀ ਨਿਯਮਾਂ ਬਾਰੇ ਵੀ ਜਾਣਕਾਰੀ ਦਿੱਤੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement