Lok Sabha Elections 2024: ਪੰਜਾਬ ਦੇ ਕਈ ਹਲਕਿਆਂ 'ਚ AAP ਨੂੰ ਮਿਲੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਆਗੂ ਹੋਏ 'ਆਪ' 'ਚ ਸ਼ਾਮਲ
Published : May 15, 2024, 6:26 pm IST
Updated : May 15, 2024, 6:26 pm IST
SHARE ARTICLE
Aam Aadmi Party gets a big boost in many Lok Sabha constituencies of Punjab
Aam Aadmi Party gets a big boost in many Lok Sabha constituencies of Punjab

ਅੰਮ੍ਰਿਤਸਰ ਵਿਧਾਨ ਸਭਾ 2022 ਵਿਚ ਅਕਾਲੀ-ਬਸਪਾ ਗੱਠਜੋੜ ਤਹਿਤ ਅੰਮ੍ਰਿਤਸਰ ਸੈਂਟਰਲ ਤੋਂ ਚੋਣ ਲੜਨ ਵਾਲੀ ਦਲਵੀਰ ਕੌਰ ਆਮ ਆਦਮੀ ਪਾਰਟੀ ਵਿਚ ਸ਼ਾਮਲ

Lok Sabha Elections 2024: ਪੰਜਾਬ ਦੇ ਕਈ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਹੁਲਾਰਾ ਮਿਲਿਆ ਹੈ। ਬੁੱਧਵਾਰ ਨੂੰ ਕਾਂਗਰਸ ਅਤੇ ਅਕਾਲੀ-ਬਸਪਾ ਗੱਠਜੋੜ ਦੇ ਕਈ ਸੀਨੀਅਰ ਆਗੂ ਇਨ੍ਹਾਂ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

'ਆਪ' ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ 'ਤੇ ਸਾਰੇ ਆਗੂਆਂ ਨੂੰ ਪਾਰਟੀ 'ਚ ਸ਼ਾਮਲ ਕਰਵਾਇਆ ਅਤੇ 'ਆਪ' ਪਰਿਵਾਰ 'ਚ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਵੱਡੇ ਆਗੂਆਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਅੰਮ੍ਰਿਤਸਰ, ਸੰਗਰੂਰ ਅਤੇ ਪਟਿਆਲਾ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਰ ਵੀ ਮਜ਼ਬੂਤ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਵੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਲਹਿਰ ਹੈ। ਅਸੀਂ ਇਹ ਚੋਣ 13-0 ਨਾਲ ਜਿੱਤ ਰਹੇ ਹਾਂ।

ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਨੇ ਅਕਾਲੀ ਦਲ ਤੇ ਬਸਪਾ ਨੂੰ ਵੱਡਾ ਝਟਕਾ ਦਿੱਤਾ ਹੈ। ਅਕਾਲੀ-ਬਸਪਾ ਗੱਠਜੋੜ ਅਧੀਨ ਅੰਮ੍ਰਿਤਸਰ ਕੇਂਦਰੀ ਹਲਕੇ ਤੋਂ 2022 ਦੀਆਂ ਵਿਧਾਨ ਸਭਾ ਚੋਣਾਂ ਲੜਨ ਵਾਲੀ ਦਲਵੀਰ ਕੌਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈ ਹਨ। ਦਲਵੀਰ ਕੌਰ ਅੰਮ੍ਰਿਤਸਰ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਬਸਪਾ ਦੀ ਮੌਜੂਦਾ ਹਲਕਾ ਇੰਚਾਰਜ ਵੀ ਸਨ।

ਉੱਥੇ ਹੀ ਮਲੇਰਕੋਟਲਾ 'ਚ 'ਆਪ' ਨੇ ਕਾਂਗਰਸ ਨੂੰ ਵੀ ਵੱਡਾ ਝਟਕਾ ਦਿੱਤਾ ਹੈ। ਕਾਂਗਰਸ ਦੇ ਸੀਨੀਅਰ ਨੇਤਾ ਅਤੇ ਵਕਫ਼ ਬੋਰਡ ਦੇ ਸਾਬਕਾ ਮੈਂਬਰ ਨਦੀਮ ਅਨਵਰ ਖ਼ਾਨ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਹਨ। ਨਦੀਮ ਅਨਵਰ ਖ਼ਾਨ ਸਾਬਕਾ ਵਿਧਾਇਕ ਹਾਜੀ ਅਨਵਰ ਅਹਿਮਦ ਖ਼ਾਨ ਦੇ ਪੁੱਤਰ ਹਨ। ਉਹ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਵੀ ਰਹਿ ਚੁੱਕੇ ਹਨ। ਇਨ੍ਹਾਂ ਤੋਂ ਇਲਾਵਾ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਸ਼ੈਬੀ ਖ਼ਾਨ ਵੀ ‘ਆਪ’ ਵਿੱਚ ਸ਼ਾਮਲ ਹੋ ਗਏ। ਇਸ ਮੌਕੇ 'ਤੇ ਮਲੇਰਕੋਟਲਾ ਤੋਂ 'ਆਪ' ਵਿਧਾਇਕ ਜਮੀਲ ਉਰ ਰਹਿਮਾਨ ਵੀ ਮੌਜੂਦ ਸਨ।

ਪਟਿਆਲਾ ਵਿੱਚ ਵੀ ਆਮ ਆਦਮੀ ਪਾਰਟੀ ਨੂੰ ਮਜ਼ਬੂਤੀ ਮਿਲੀ ਹੈ। ਇੱਥੇ ਕਾਂਗਰਸ ਅਤੇ ਅਕਾਲੀ ਦਲ ਦੇ ਕਈ ਆਗੂ, ਕੌਂਸਲਰ ਅਤੇ ਸਾਬਕਾ ਕੌਂਸਲਰ ‘ਆਪ’ ਵਿੱਚ ਸ਼ਾਮਲ ਹੋਏ। ਪਟਿਆਲਾ ਤੋਂ ਰਣਜੀਤ ਸਿੰਘ ਨਿਕਰਾ (ਕਾਂਗਰਸ), ਸ਼ੰਮੀ (ਸਾਬਕਾ ਕੌਂਸਲਰ ਕਾਂਗਰਸ), ਰਵਿੰਦਰਪਾਲ ਪ੍ਰਿੰਸ ਲਾਂਬਾ (ਕੌਂਸਲਰ, ਅਕਾਲੀ ਦਲ ਪਟਿਆਲਾ), ਨਵਨੀਤ ਵਾਲੀਆ (ਅਕਾਲੀ ਦਲ) ਹੈਰੀ ਮੁਖਮਹਿਲਪੁਰ, ਮੌਂਟੀ ਗਰੋਵਰ (ਅਕਾਲੀ ਦਲ), ਸਿਮਰਨ ਗਰੇਵਾਲ (ਸੀਨੀਅਰ ਮੀਤ ਪ੍ਰਧਾਨ) ਸ਼੍ਰੋਮਣੀ ਅਕਾਲੀ ਦਲ ਪਟਿਆਲਾ, ਰਮਨ ਧਾਲੀਵਾਲ (ਕਿਸਾਨ ਆਗੂ ਪਟਿਆਲਾ) ਆਦਿ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਅਤੇ ‘ਆਪ’ਆਗੂ ਹਰਪਾਲ ਜੁਨੇਜਾ ਹਾਜ਼ਰ ਸਨ।

 (For more Punjabi news apart from Aam Aadmi Party gets a big boost in many Lok Sabha constituencies of Punjab, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement