Lok Sabha Elections 2024: ਭਲਕੇ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ; ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਵਿਖੇ ਹੋਣਗੇ ਨਤਮਸਤਕ
Published : May 15, 2024, 11:44 am IST
Updated : May 15, 2024, 11:44 am IST
SHARE ARTICLE
Arvind Kejriwal Will Come To Punjab Tomorrow
Arvind Kejriwal Will Come To Punjab Tomorrow

ਪੰਜਾਬ ਵਿਚ ਅਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਅੰਮ੍ਰਿਤਸਰ ਤੋਂ ਕਰਨਗੇ

Lok Sabha Elections 2024: ਸ਼ਰਾਬ ਅਬਕਾਰੀ ਨੀਤੀ ਮਾਮਲੇ 'ਚ ਜ਼ਮਾਨਤ 'ਤੇ ਜੇਲ ਤੋਂ ਬਾਹਰ ਆਏ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੱਲ੍ਹ ਪੰਜਾਬ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਅੰਮ੍ਰਿਤਸਰ ਤੋਂ ਚੋਣ ਪ੍ਰਚਾਰ ਨੂੰ ਕਰਨਗੇ।

ਇਸ ਤੋਂ ਪਹਿਲਾਂ ਉਹ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। ਉਹ ਸ਼ਾਮ 6 ਵਜੇ ਇਕ ਰੋਡ ਸ਼ੋਅ ਵੀ ਕਰਨਗੇ। ਰੋਡ ਸ਼ੋਅ ਵਿਚ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ। ਪੰਜਾਬ ਵਿਚ ਚੋਣਾਂ ਲਈ ਸਿਰਫ 15 ਦਿਨ ਬਚੇ ਹਨ। ਵੋਟਾਂ 1 ਜੂਨ ਨੂੰ ਪੈਣਗੀਆਂ।

ਅਜਿਹੇ 'ਚ ਸੂਬੇ 'ਚ ਸਿਆਸੀ ਪਾਰਾ ਵਧਣ ਦੀ ਸੰਭਾਵਨਾ ਹੈ। ਜੇਲ ਤੋਂ ਬਾਹਰ ਆਉਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਦਾ ਭਾਵੇਂ ਇਹ ਪਹਿਲਾ ਪੰਜਾਬ ਦੌਰਾ ਹੈ ਪਰ ਜਦੋਂ ਉਹ ਜੇਲ੍ਹ 'ਚ ਸਨ ਤਾਂ ਵੀ ਉਹ ਹਮੇਸ਼ਾ ਚੋਣਾਂ ਨੂੰ ਲੈ ਕੇ ਰਣਨੀਤੀ ਬਣਾਉਂਦੇ ਰਹੇ। ਇੰਨਾ ਹੀ ਨਹੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਚੋਣਾਂ ਨੂੰ ਲੈ ਕੇ ਕਰੀਬ ਇਕ ਮਹੀਨੇ 'ਚ ਦੋ ਵਾਰ ਜੇਲ ਜਾ ਕੇ ਉਨ੍ਹਾਂ ਨਾਲ ਮੁਲਾਕਾਤ ਕਰ ਚੁੱਕੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੂੰ ਸੂਬੇ ਸਮੇਤ ਪੂਰੇ ਦੇਸ਼ ਦੇ ਸਿਆਸੀ ਮਾਹੌਲ ਤੋਂ ਜਾਣੂ ਕਰਵਾਇਆ ਗਿਆ ਸੀ।

(For more Punjabi news apart from Arvind Kejriwal Will Come To Punjab Tomorrow, stay tuned to Rozana Spokesman)

 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM
Advertisement