Ajnala News: ਨਾੜ ਦੇ ਧੂੰਏਂ ਦੀ ਲਪੇਟ ’ਚ ਆਉਣ ਕਾਰਨ ਨੌਜਵਾਨ ਦੀ ਮੌਤ

By : BALJINDERK

Published : May 15, 2024, 12:40 pm IST
Updated : May 15, 2024, 12:40 pm IST
SHARE ARTICLE
ਮ੍ਰਿਤਕ ਗੁਰਪ੍ਰੀਤ ਸਿੰਘ
ਮ੍ਰਿਤਕ ਗੁਰਪ੍ਰੀਤ ਸਿੰਘ

Ajnala News: ਧੂੰਏ ਕਾਰਨ ਸੰਤੁਲਨ ਗੁਆ ਅੱਗ ’ਚ ਡਿੱਗਿਆ ਮੋਟਰਸਾਈਕਲ ਸਵਾਰ  

 Ajnala News : ਅੰਮ੍ਰਿਤਸਰ/ਅਜਨਾਲਾ ਥਾਣਾ ਰਾਜਾਸਾਂਸੀ ਅਧੀਨ ਪੈਂਦੇ ਪਿੰਡ ਓਠੀਆਂ ਵਿਖੇ ਖੇਤਾਂ ’ਚ ਅੱਗ ਲੱਗਣ ਕਾਰਨ ਇੱਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਅੱਗ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਪੂਰੀ ਤਰ੍ਹਾਂ ਸੜ ਗਈ ਅਤੇ ਵਿਅਕਤੀ ਵੀ ਪੂਰੀ ਤਰ੍ਹਾਂ ਸੜ ਗਿਆ। ਘਟਨਾ ਬੀਤੇ ਦਿਨੀਂ ਸ਼ਾਮ 4 ਵਜੇ ਦੀ ਹੈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ 6 ਵਜੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ।

ਇਹ ਵੀ ਪੜੋ:Khanuri border : ਖਨੌਰੀ ਬਾਰਡਰ 'ਤੇ ਕਿਸਾਨ ਦੀ ਹੋਈ ਮੌਤ 

ਇਸ ਮੌਕੇ ਐਸਐਚਓ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਓਠੀਆਂ ਵਿੱਚ ਇੱਕ ਕਿਸਾਨ ਨੇ ਆਪਣੇ ਖੇਤ ’ਚ ਨਾੜ ਨੂੰ ਅੱਗ ਲਗਾ ਦਿੱਤੀ ਸੀ, ਜਿਸ ਕਾਰਨ ਧੂੰਆਂ ਦੂਰ-ਦੂਰ ਤੱਕ ਫੈਲ ਗਿਆ ਸੀ। ਵਿਅਕਤੀ ਆਪਣੇ ਮੋਟਰਸਾਈਕਲ 'ਤੇ ਆ ਰਿਹਾ ਸੀ, ਧੂੰਏਂ ਕਾਰਨ ਆਪਣਾ ਸੰਤੁਲਨ ਗੁਆ ਬੈਠਾ ਅਤੇ ਅੱਗ ਦੀ ਲਪੇਟ 'ਚ ਆ ਗਿਆ। ਅਜੇ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਦੱਸ ਦਈਏ ਕਿ 13 ਦਿਨਾਂ 'ਚ ਨਾੜ 'ਚ ਅੱਗ ਲੱਗਣ ਦੀਆਂ ਕੁੱਲ 418 ਘਟਨਾਵਾਂ ਹੋ ਚੁੱਕੀਆਂ ਹਨ।
ਮੂਨਕ ਦੇ ਪਿੰਡ ਭੂੰਦੜ ਭੈਣੀ ਵਿੱਚ ਸੋਮਵਾਰ ਨੂੰ ਖੇਤ ’ਚ ਲੱਗੀ ਅੱਗ ਨੂੰ ਬੁਝਾਉਣ ਦੌਰਾਨ ਇੱਕ ਨੌਜਵਾਨ ਖੇਤ ਮਜ਼ਦੂਰ ਦੀ ਖੇਤ ਵਿੱਚ ਅੱਗ ਲੱਗਣ ਨਾਲ ਮੌਤ ਹੋ ਗਈ। ਅੱਗ ਲੱਗਣ ਕਾਰਨ ਨੌਜਵਾਨ ਮਜ਼ਦੂਰ ਦੇ ਸਰੀਰ ਦਾ ਉਪਰਲਾ ਹਿੱਸਾ 50 ਫੀਸਦੀ ਤੱਕ ਸੜ ਗਿਆ। ਉਸ ਨੂੰ ਗੰਭੀਰ ਹਾਲਤ ਵਿੱਚ ਪੀਜੀਆਈ ਚੰਡੀਗੜ੍ਹ ਵਿੱਚ ਦਾਖ਼ਲ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਗਰੀਬ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ ਹੈ।

(For more news apart from death young man in Ajnala due smoke inhalation News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement