Amritsar news : ਅੰਮ੍ਰਿਤਸਰ ਪੁਲਿਸ ਵਲੋਂ 9 ਲੱਖ ਰੁਪਏ ਦੀ ਹਵਾਲਾ ਰਾਸ਼ੀ ਤੇ ਨੋਟ ਕਾਊਂਟਿੰਗ ਮਸ਼ੀਨ ਸਣੇ ਮੁਲਜ਼ਮ ਗ੍ਰਿਫ਼ਤਾਰ

By : BALJINDERK

Published : May 15, 2024, 5:53 pm IST
Updated : May 15, 2024, 5:53 pm IST
SHARE ARTICLE
ਹਵਾਲਾ ਰਾਸ਼ੀ ਤੇ ਨੋਟ ਕਾਊਂਟਿੰਗ ਮਸ਼ੀਨ
ਹਵਾਲਾ ਰਾਸ਼ੀ ਤੇ ਨੋਟ ਕਾਊਂਟਿੰਗ ਮਸ਼ੀਨ

Amritsar news : ਮੁਲਜ਼ਮ ਕੋਲੋਂ 510 ਗ੍ਰਾਮ ਹੈਰੋਇਨ, 1 ਮੋਟਰਸਾਈਕਲ ਤੇ 1 ਮੋਬਾਈਲ ਫੋਨ ਬਰਾਮਦ 

Amritsar News: ਅੰਮ੍ਰਿਤਸਰ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਹਵਾਲਾ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 19 ਲੱਖ ਰੁਪਏ ਦੀ ਹਵਾਲਾ ਰਾਸ਼ੀ ਸਮੇਤ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਸਤਿੰਦਰ ਸਿੰਘ ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਵੱਲੋਂ ਪ੍ਰਾਪਤ ਹਦਾਇਤਾਂ ਉਤੇ ਕੰਮ ਕਰਦਿਆ ਡੀਐਸਪੀ ਅਟਾਰੀ ਦੀ ਜ਼ੇਰੇ ਨਿਗਰਾਨੀ ਹੇਠ ਮੁੱਖ ਅਫ਼ਸਰ ਥਾਣਾ ਘਰਿੰਡਾ ਵੱਲੋਂ ਗੁਪਤ ਸੂਚਨਾ ਉਤੇ ਕਾਰਵਾਈ ਕੀਤੀ ਗਈ। ਪੁਲਿਸ ਨੇ ਆਕਾਸ਼ਬੀਰ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਪਿੰਡ ਨਸ਼ਿਹੈਰਾ ਢਾਲਾ ਜ਼ਿਲ੍ਹਾ ਤਰਨ ਤਾਰਨ ਅਤੇ ਬੰਟੀ ਪੁੱਤਰ ਸੰਤੋਖ ਸਿੰਘ ਵਾਸੀ ਪਿੰਡ ਖਾਪੜਖੇੜੀ ਥਾਣਾ ਘਰਿੰਡਾ ਨੂੰ 510 ਗ੍ਰਾਮ ਹੈਰੋਇਨ, ਇੱਕ ਮੋਟਰਸਾਈਕਲ ਤੇ ਇੱਕ ਮੋਬਾਈਲ ਫੋਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਹ ਵੀ ਪੜੋ:Jagraon Accident : ਜਗਰਾਓਂ 'ਚ ਟਰੱਕ ਨੇ ਮੋਟਰਸਾਈਕਲ ਸਵਾਰ ਨੂੰ ਦਰੜਿਆ, ਮੌਤ  

ਇਸ ਸਬੰਧੀ ਉਕਤ ਮੁਲਜ਼ਮਾਂ ਖਿਲਾਫ ਮੁਕੱਦਮਾ ਥਾਣਾ ਘਰਿੰਡਾ ਦਰਜ ਰਜਿਸਟਰ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ ਗਈ। ਉਕਤ ਮੁਲਜ਼ਮਾਂ ਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਨੂੰ ਜਦ ਖੰਘਾਲਿਆ ਗਿਆ ਤਾਂ ਉਨ੍ਹਾਂ ਨੇ ਦੱਸਿਆ ਕਿ ਇਹ ਹੈਰੋਇਨ ਉਨ੍ਹਾਂ ਨੂੰ ਕਾਸਿਮ ਢਿੱਲੋਂ ਨਾਮਕ ਪਾਕਿਸਤਾਨੀ ਸਮੱਗਲਰ ਵੱਲੋਂ ਪਾਕਿਸਤਾਨ ਤੋਂ ਸਪਲਾਈ ਕੀਤੀ ਗਈ ਸੀ।

ਇਹ ਵੀ ਪੜੋ:Andhra Pradesh : ਆਂਧਰਾ ਪ੍ਰਦੇਸ਼ ’ਚ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ 6 ਲੋਕਾਂ ਦੀ ਮੌਤ, 20 ਜ਼ਖ਼ਮੀ

ਉਕਤ ਮੁਲਜ਼ਮਾਂ ਕੋਲੋਂ ਅੱਗੇ ਕੀਤੀ ਪੁੱਛਗਿਛ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਖ਼ਰੀਦ ਕੀਤੀ ਹੈਰੋਇਨ ਲਈ ਪੈਸਿਆਂ ਦਾ ਭੁਗਤਾਨ ਹਵਾਲਾ ਰਾਹੀਂ ਕੀਤਾ ਜਾਂਦਾ ਸੀ ਜਿਸ ਉਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਹਵਾਲਾ ਰੈਕੇਟ ਦਾ ਪਰਦਾਫਾਸ਼ ਕਰਦਿਆਂ ਮਾਨਿਕ ਪੁੱਤਰ ਅਸ਼ੋਕ ਕੁਮਾਰ ਅਰੋੜਾ ਵਾਸੀ ਮਕਾਨ ਨੰ. 60 ਚੰਦ ਐਵੀਨਿਊ ਅੰਮ੍ਰਿਤਸਰ ਨੂੰ 19,26,800/- ਰੁਪਏ ਹਵਾਲਾ ਦੀ ਰਕਮ ਅਤੇ ਇੱਕ ਨੋਟ ਕਾਊਂਟਿੰਗ ਮਸ਼ੀਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ।
ਉਕਤ ਮੁਲਜ਼ਮ ਕੋਲੋਂ ਬਾਰੀਕੀ ਨਾਲ ਪੁੱਛਗਿਛ ਕੀਤੀ ਜਾ ਰਹੀ ਹੈ ਅਤੇ ਹੋਰ ਕਈ ਖੁਲਾਸੇ ਹੋਣ ਦੀ ਉਮੀਦ ਹੈ। ਉਕਤ ਗ੍ਰਿਫ਼ਤਾਰ ਮੁਲਜ਼ਾਂ ਦੀ ਕਾਲੀ ਕਮਾਈ ਨਾਲ ਬਣਾਈ ਗਈ ਪ੍ਰਾਪਰਟੀ ਨੂੰ ਵੀ ਆਈਡੈਂਟੀਫਾਈ ਕਰਵਾਇਆ ਜਾ ਰਿਹਾ ਹੈ ਅਤੇ ਜੇਕਰ ਅਜਿਹੀ ਕੋਈ ਵੀ ਪ੍ਰਾਪਰਟੀ ਸਾਹਮਣੇ ਆਉਂਦੀ ਹੈ ਤਾਂ ਉਹ ਤੁਰੰਤ ਫ੍ਰੀਜ ਕਰਵਾਈ ਜਾਵੇਗੀ।

(For more news apart from Amritsar police accused arrested with reference amount 19 lakh rupees, note counting machine  News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement