Court News: ਪੰਜਾਬ ਦੀਆਂ ਅਦਾਲਤਾਂ ’ਚ 112 ਵਧੀਕ ਜ਼ਿਲ੍ਹਾ ਅਟਾਰਨੀ ਤੇ 41 ਡਿਪਟੀ ਜ਼ਿਲ੍ਹਾ ਅਟਾਰਨੀ ਦੀ ਨਿਯੁਕਤੀ ਪ੍ਰਕਿਰਿਆ ਨੂੰ ਹਰੀ ਝੰਡੀ
Published : May 15, 2024, 6:43 pm IST
Updated : May 15, 2024, 6:43 pm IST
SHARE ARTICLE
High Court gives green signal to Selection process of 112 ADAs and 41 DDAs
High Court gives green signal to Selection process of 112 ADAs and 41 DDAs

ਪੰਜਾਬ ਹਰਿਆਣਾ ਹਾਈ ਕੋਰਟ ਵਲੋਂ 8 ਅਪੀਲਾਂ ਰੱਦ

Court News: ਪੰਜਾਬ ਦੀਆਂ ਅਦਾਲਤਾਂ ਵਿਚ 112 ਵਧੀਕ ਜ਼ਿਲ੍ਹਾ ਅਟਾਰਨੀ ਅਤੇ 41 ਡਿਪਟੀ ਜ਼ਿਲ੍ਹਾ ਅਟਾਰਨੀ  ਦੀਆਂ ਅਸਾਮੀਆਂ ਉਤੇ ਭਰਤੀ ਨੂੰ ਹਰੀ ਝੰਡੀ ਦਿੰਦਿਆਂ ਪੰਜਾਬ-ਹਰਿਆਣਾ ਹਾਈ ਕੋਰਟ ਨੇ ਸਿੰਗਲ ਬੈਂਚ ਦੇ ਫੈਸਲੇ ਵਿਰੁਧ ਦਾਇਰ 8 ਅਪੀਲਾਂ ਨੂੰ ਰੱਦ ਕਰ ਦਿਤਾ ਹੈ। ਪਿਛਲੇ ਸਾਲ ਅਕਤੂਬਰ ਵਿਚ ਸਿੰਗਲ ਬੈਂਚ ਨੇ ਪੀਪੀਐਸਸੀ ਦੇ ਹਰ ਸਾਲ ਦੇ ਤਜਰਬੇ ਲਈ ਛੇ ਅੰਤਰਿਮ ਹੁਕਮ ਪੇਸ਼ ਕਰਨ ਦੇ ਹੁਕਮਾਂ ਨੂੰ ਰੱਦ ਕਰ ਦਿਤਾ ਸੀ ਅਤੇ ਪੰਜਾਬ ਸਰਕਾਰ ਨੂੰ ਇਕ ਮਹੀਨੇ ਵਿਚ ਭਰਤੀ ਮੁਕੰਮਲ ਕਰਨ ਦੇ ਹੁਕਮ ਦਿਤੇ ਸਨ।  

ਸਿੰਗਲ ਬੈਂਚ ਅੱਗੇ ਪਟੀਸ਼ਨ ਦਾਇਰ ਕਰਦੇ ਹੋਏ ਜਯੋਤਸਨਾ ਰਾਵਤ ਅਤੇ ਹੋਰਨਾਂ ਨੇ ਹਾਈ ਕੋਰਟ ਨੂੰ ਦਸਿਆ ਕਿ ਉਨ੍ਹਾਂ ਨੇ ਪੰਜਾਬ ਦੀਆਂ ਅਦਾਲਤਾਂ ਵਿਚ 112 ਏਡੀਏ ਅਤੇ 41 ਡੀਡੀਏ ਦੀਆਂ ਅਸਾਮੀਆਂ ਨੂੰ ਭਰਨ ਲਈ ਆਯੋਜਿਤ ਭਰਤੀ ਪ੍ਰਕਿਰਿਆ ਵਿਚ ਹਿੱਸਾ ਲਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਲਿਖਤੀ ਪ੍ਰੀਖਿਆ ਵੀ ਪਾਸ ਕੀਤੀ ਹੈ। ਇਸ ਦੌਰਾਨ ਕਮਿਸ਼ਨ ਨੇ ਸਫਲ ਬਿਨੈਕਾਰਾਂ ਨੂੰ ਨਿਯੁਕਤੀ ਦੇਣ ਲਈ ਅਜੀਬ ਸ਼ਰਤਾਂ ਲਗਾਈਆਂ ਹਨ।

ਸਾਰੇ ਸਫਲ ਬਿਨੈਕਾਰਾਂ ਨੂੰ ਵਕਾਲਤ ਦੇ ਤਜਰਬੇ ਰੂਪ ਵਿਚ ਹਰ ਸਾਲ ਛੇ ਅੰਤਰਿਮ ਆਦੇਸ਼ ਪੇਸ਼ ਕਰਨ ਲਈ ਕਿਹਾ ਗਿਆ, ਜਿਸ ਨਾਲ ਸਾਬਿਤ ਹੋ ਸਕੇ ਕਿ ਉਹ ਅਦਾਲਤਾਂ ਵਿਚ ਪੇਸ਼ ਹੁੰਦੇ ਸਨ। ਉਨ੍ਹਾਂ ਕਿਹਾ ਕਿ ਕਿਸੇ ਵੀ ਭਰਤੀ ਦਾ ਇਸ਼ਤਿਹਾਰ ਜਾਰੀ ਹੋਣ ਤੋਂ ਬਾਅਦ ਨਿਯਮਾਂ ਨੂੰ ਬਦਲਿਆ ਨਹੀਂ ਜਾ ਸਕਦਾ। ਇਹ ਸ਼ਰਤ ਇਸ਼ਤਿਹਾਰ ਵਿਚ ਨਹੀਂ ਸੀ ਅਤੇ ਲਿਖਤੀ ਪ੍ਰੀਖਿਆ ਦਾ ਨਤੀਜਾ ਜਾਰੀ ਹੋਣ ਸਮੇਂ ਜੋੜ ਦਿਤੀ ਗਈ ਸੀ।

ਹਾਈ ਕੋਰਟ ਦੇ ਸਿੰਗਲ ਬੈਂਚ ਨੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਕਿਹਾ ਕਿ ਬਾਰ ਐਸੋਸੀਏਸ਼ਨ ਵਲੋਂ ਜਾਰੀ ਕੀਤਾ ਗਿਆ ਸਰਟੀਫਿਕੇਟ ਨਿਆਂਇਕ ਅਤੇ ਅਰਧ-ਨਿਆਇਕ ਅਥਾਰਟੀ ਵਲੋਂ ਜਾਰੀ ਸਰਟੀਫਿਕੇਟ ਵਾਂਗ ਹੀ ਜਾਇਜ਼ ਹੈ। ਇਸ ਮਾਮਲੇ ਵਿਚ, ਪੀਸੀਐਸਸੀ ਨੇ ਉਮੀਦਵਾਰਾਂ ਦੀ ਚੋਣ ਕੀਤੀ ਸੀ ਅਤੇ ਸਰਕਾਰ ਨੂੰ ਉਨ੍ਹਾਂ ਦੇ ਨਾਵਾਂ ਦੀ ਸਿਫਾਰਸ਼ ਕੀਤੀ ਸੀ। ਭਰਤੀ ਵਿਚ ਕੋਈ ਧਾਂਦਲੀ ਜਾਂ ਕਿਸੇ ਕਿਸਮ ਦੀ ਖਾਮੀ ਨਾ ਹੋਣ ਦੀ ਸੂਰਤ ਵਿਚ ਸਰਕਾਰ ਨੂੰ ਚੁਣੇ ਹੋਏ ਵਿਅਕਤੀਆਂ ਨੂੰ ਨਿਯੁਕਤੀ ਦੇਣ ਵਿਚ ਦੇਰੀ ਨਹੀਂ ਕਰਨੀ ਚਾਹੀਦੀ। ਹਰ ਸਾਲ ਦੇ ਤਜਰਬੇ ਦੇ ਛੇ ਅੰਤਰਿਮ ਹੁਕਮਾਂ ਨੂੰ ਵਕੀਲ ਨੂੰ ਪੇਸ਼ ਕਰਨ ਦਾ ਹੁਕਮ ਜਿਸ ਵਿਚ ਉਨ੍ਹਾਂ ਦੀ ਹਾਜ਼ਰੀ ਜ਼ਰੂਰੀ ਹੈ, ਦਰੁਸਤ ਨਹੀਂ ਹੈ। ਅਦਾਲਤ ਨੇ ਕਿਹਾ ਕਿ ਸਰਕਾਰ ਸਹੀ ਮਕਸਦ ਲਈ ਗਲਤ ਤਰੀਕਾ ਵਰਤ ਰਹੀ ਹੈ। ਅਜਿਹੇ 'ਚ ਹਾਈਕੋਰਟ ਨੇ ਪੀਪੀਐਸਸੀ ਦੀ ਸ਼ਰਤ ਨੂੰ ਰੱਦ ਕਰਦਿਆਂ ਸਰਕਾਰ ਨੂੰ ਇਕ ਮਹੀਨੇ ਅੰਦਰ ਭਰਤੀ ਮੁਕੰਮਲ ਕਰਨ ਦੇ ਹੁਕਮ ਦਿਤੇ ਸਨ।

ਇਸ ਫੈਸਲੇ ਵਿਰੁਧ ਡਿਵੀਜ਼ਨ ਬੈਂਚ ਵਿਚ ਅਪੀਲ ਦਾਇਰ ਕਰਦੇ ਹੋਏ ਪ੍ਰਭਾਵਿਤ ਬਿਨੈਕਾਰਾਂ ਨੇ ਕਿਹਾ ਸੀ ਕਿ ਸਰਕਾਰ ਨੂੰ ਅਪਣੇ ਕਰਮਚਾਰੀਆਂ ਦੀ ਚੋਣ ਕਰਦੇ ਸਮੇਂ ਜ਼ਰੂਰੀ ਸ਼ਰਤਾਂ ਲਗਾਉਣ ਦਾ ਅਧਿਕਾਰ ਹੈ। ਹਾਈ ਕੋਰਟ ਨੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਕਿਹਾ ਕਿ ਸਿੰਗਲ ਬੈਂਚ ਨੇ ਸਾਰੇ ਪਹਿਲੂਆਂ 'ਤੇ ਵਿਚਾਰ ਕਰਨ ਤੋਂ ਬਾਅਦ ਸੰਤੁਲਿਤ ਹੁਕਮ ਜਾਰੀ ਕੀਤਾ ਹੈ ਅਤੇ ਇਸ 'ਚ ਦਖਲ ਦੇਣ ਦੀ ਕੋਈ ਲੋੜ ਨਹੀਂ ਹੈ | ਅਜਿਹੇ 'ਚ ਹਾਈ ਕੋਰਟ ਦੇ ਡਿਵੀਜ਼ਨ ਬੈਂਚ ਨੇ ਸਾਰੀਆਂ ਅਪੀਲਾਂ ਨੂੰ ਖਾਰਜ ਕਰਕੇ ਭਰਤੀ ਦਾ ਰਸਤਾ ਸਾਫ਼ ਕਰ ਦਿਤਾ ਹੈ।

 (For more Punjabi news apart from High Court gives green signal to Selection process of 112 ADAs and 41 DDAs, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement