Punjab News : KYC ਐਪ ਰਾਹੀਂ ਪੰਜਾਬ ਦੇ ਕਿਸੇ ਵੀ ਉਮੀਦਵਾਰ ਬਾਰੇ ਜਾਣਕਾਰੀ ਲਈ ਜਾ ਸਕਦੀ ਹੈ : ਸਿਬਿਨ ਸੀ
Published : May 15, 2024, 5:08 pm IST
Updated : May 15, 2024, 5:08 pm IST
SHARE ARTICLE
Sibin C
Sibin C

ਚੋਣ ਕਮਿਸ਼ਨ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਐਪਾਂ ਅਤੇ ਆਈ.ਟੀ. ਖੇਤਰ ਦੀਆਂ ਪਹਿਲਕਦਮੀਆਂ ਬਾਰੇ ਦਿੱਤੀ ਜਾਣਕਾਰੀ

Punjab News : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਚਲਾਏ ਜਾ ਰਹੇ ਪੋਡਕਾਸਟ ਦਾ ਚੌਥਾ ਐਪੀਸੋਡ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂ ਟਿਊਬ) ‘ਤੇ ਰਿਲੀਜ਼ ਕਰ ਦਿੱਤਾ ਗਿਆ ਹੈ। ਇਸ ਐਪੀਸੋਡ ਵਿੱਚ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕੇ.ਵਾਈ.ਸੀ, ਸਕਸ਼ਮ, ਵੋਟਰ ਹੈਲਪਲਾਈਨ ਅਤੇ ਚੋਣ ਕਮਿਸ਼ਨ ਦੇ ਵੱਖ-ਵੱਖ ਮੋਬਾਇਲ ਐਪਾਂ ਬਾਰੇ ਵਡਮੁੱਲੀ ਜਾਣਕਾਰੀ ਸਾਂਝੀ ਕੀਤੀ ਹੈ।

 ਉਨ੍ਹਾਂ ਦੱਸਿਆ ਕਿ ਕਿਸੇ ਵੀ ਉਮੀਦਵਾਰ ਦੇ ਵੇਰਵੇ ਅਤੇ ਜਮ੍ਹਾਂ ਕਰਵਾਏ ਐਫੀਡੈਵਟਾਂ ਬਾਬਤ ਕੇ.ਵਾਈ.ਸੀ ਐਪ (ਨੋ ਯੂਅਰ ਕੈਂਡੀਡੇਟ - ਆਪਣੇ ਉਮੀਦਵਾਰ ਨੂੰ ਜਾਣੋ) ਤੋਂ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਇਸ ਐਪ ਨੂੰ ਐਨਡਰਾਇਡ/ਆਈਫੋਨ ਮੋਬਾਇਲ ਵਿਚ ਡਾਊਨਲੋਡ ਕਰਕੇ ਆਸਾਨ ਤਰੀਕੇ ਨਾਲ ਉਮੀਦਵਾਰਾਂ ਦੇ ਵੇਰਵੇ ਹਾਸਲ ਕੀਤੇ ਜਾ ਸਕਦੇ ਹਨ। ਇਸ ਤੋਂ ਇਲਾਵਾ ਮੁੱਖ ਚੋਣ ਅਧਿਕਾਰੀ ਨੇ ਹੋਰ ਵੀ ਕਈ ਐਪਾਂ ਬਾਰੇ ਆਸਾਨ ਭਾਸ਼ਾ ਵਿਚ ਬਹੁਤ ਰੌਚਕ ਜਾਣਕਾਰੀ ਸਾਂਝੀ ਕੀਤੀ ਹੈ।

 ਸਿਬਿਨ ਸੀ ਨੇ ਇਸ ਐਪੀਸੋਡ ਵਿਚ ਆਈ.ਟੀ. ਖੇਤਰ ਦੀਆਂ ਕਈ ਪਹਿਲਕਦਮੀਆਂ ਬਾਬਤ ਵੀ ਜਾਣਕਾਰੀ ਸਾਂਝੀ ਕੀਤੀ ਹੈ ਜੋ ਮੁੱਖ ਚੋਣ ਅਧਿਕਾਰੀ ਦਫਤਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ ਉੱਤੇ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਬਹੁਤ ਵਧੀਆਂ ਬੰਦੋਬਸਤ ਕੀਤੇ ਜਾ ਰਹੇ ਹਨ ਇਸ ਲਈ ਸਾਰੇ ਵੋਟਰ 1 ਜੂਨ ਨੂੰ ਆਪਣੀ ਵੋਟ ਦੀ ਵਰਤੋਂ ਜ਼ਰੂਰ ਕਰਨ ਤੇ ‘ਇਸ ਵਾਰ 70 ਪਾਰ’ ਦੇ ਟੀਚੇ ਦੀ ਪੂਰਤੀ ਵਿਚ ਆਪਣਾ ਯੋਗਦਾਨ ਪਾਉਣ।

 ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਚੋਣਾਂ ਬਾਬਤ ਤਾਜ਼ੀ ਅਤੇ ਪੁਖਤਾ ਜਾਣਕਾਰੀ ਹਾਸਲ ਕਰਨ ਲਈ ਮੁੱਖ ਚੋਣ ਅਧਿਕਾਰੀ ਦੇ ਦਫਤਰ ਵੱਲੋਂ ਚਲਾਏ ਜਾ ਰਹੇ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਤੇ ਯੂ ਟਿਊਬ) ਅਤੇ ਵਟਸਐਪ ਚੈੱਨਲ 'ਚੀਫ਼ ਇਲੈਕਟੋਰਲ ਆਫਿਸਰ, ਪੰਜਾਬ' ਨੂੰ ਜ਼ਰੂਰ ਫਾਲੋ/ਸਬਸਕ੍ਰਾਈਬ ਕੀਤਾ ਜਾਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement