Jagraon Accident : ਜਗਰਾਓਂ 'ਚ ਟਰੱਕ ਨੇ ਮੋਟਰਸਾਈਕਲ ਸਵਾਰ ਨੂੰ ਦਰੜਿਆ, ਮੌਤ

By : BALJINDERK

Published : May 15, 2024, 4:52 pm IST
Updated : May 15, 2024, 4:52 pm IST
SHARE ARTICLE
Accident
Accident

Jagraon Accident : ਟਾਇਰ 'ਚ ਫਸੇ ਵਿਅਕਤੀ ਨੂੰ ਲੋਕਾਂ ਨੇ ਕੱਢਿਆ ਬਾਹਰ, ਡਰਾਈਵਰ ਮੌਕੇ ਹੋਇਆ ਫ਼ਰਾਰ

 Jagraon Accident : ਜਗਰਾਓਂ ਦੇ ਰਾਏਕੋਟ ਦੇ ਤਾਜਪੁਰ ਚੌਕ ਨੇੜੇ ਮੰਗਲਵਾਰ ਦੇਰ ਰਾਤ ਹੋਏ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਵਿਅਕਤੀ ਟਰੱਕ ਦੇ ਟਾਇਰਾਂ ਵਿਚਕਾਰ ਫਸ ਗਿਆ। ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਦੌਰਾਨ ਪਰਿਵਾਰਕ ਮੈਂਬਰਾਂ ਨੇ ਲੋਕਾਂ ਦੀ ਮਦਦ ਨਾਲ ਲਾਸ਼ ਨੂੰ ਟਾਇਰਾਂ ਵਿਚਕਾਰੋਂ ਬਾਹਰ ਕੱਢਿਆ। ਮ੍ਰਿਤਕ ਦੀ ਪਛਾਣ 68 ਸਾਲਾ ਇੰਦਰਜੀਤ ਸਿੰਘ ਵਰਮਾ ਵਾਸੀ ਰਾਏਕੋਟ ਵਜੋਂ ਹੋਈ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸੇ ਤੋਂ ਬਾਅਦ ਟਰੱਕ ਚਾਲਕ ਵਾਹਨ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਿਆ। 

ਇਹ ਵੀ ਪੜੋ:Cricketer Saeed Anwar : ਸਾਬਕਾ ਪਾਕਿਸਤਾਨੀ ਕ੍ਰਿਕਟਰ ਸਈਦ ਅਨਵਰ ਨੇ ਕੰਮਕਾਜੀ ਔਰਤਾਂ 'ਤੇ ਕੀਤੀ ਵਿਵਾਦਿਤ ਟਿੱਪਣੀ

ਇਸ ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਕੌਂਸਲਰ ਕਮਲਜੀਤ ਵਰਮਾ ਨੇ ਦੱਸਿਆ ਕਿ ਉਸ ਦਾ ਭਰਾ ਕਿਸੇ ਕੰਮ ਲਈ ਘਰੋਂ ਬਾਹਰ ਗਿਆ ਹੋਇਆ ਸੀ। ਜਦੋਂ ਉਹ ਤਾਜਪੁਰ ਚੌਕ ਨੇੜੇ ਪਹੁੰਚਿਆ ਤਾਂ ਪਿੱਛੇ ਤੋਂ ਆ ਰਹੇ ਤੇਜ਼ ਰਫ਼ਤਾਰ ਡਰਾਈਵਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਟਰੱਕ ਡਰਾਈਵਰ ਨੇ ਉਸ ਦੇ ਭਰਾ ਨੂੰ ਟਾਇਰਾਂ ਹੇਠ ਦਰੜ ਦਿੱਤਾ। ਇਸ ਦੌਰਾਨ ਜਦੋਂ ਲੋਕਾਂ ਨੇ ਰੌਲਾ ਪਾਇਆ ਤਾਂ ਟਰੱਕ ਚਾਲਕ ਗੱਡੀ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਉਸ ਦੇ ਭਰਾ ਦੀ ਲਾਸ਼ ਟਾਇਰਾਂ ਵਿਚਕਾਰ ਫਸ ਗਈ ਸੀ ਅਤੇ ਲੋਕਾਂ ਦੀ ਮਦਦ ਨਾਲ ਉਸ ਨੂੰ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ ਗਿਆ।

ਇਹ ਵੀ ਪੜੋ:Faridabad News : ਫਰੀਦਾਬਾਦ ’ਚ ਝੀਲ ’ਚ ਡੁੱਬਣ ਕਾਰਨ ਨੌਜਵਾਨ ਦੀ ਹੋਈ ਮੌਤ 

ਇਸ ਸਬੰਧੀ ਹਾਦਸੇ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਅਤੇ ਵਾਹਨ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਕਤ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ 'ਚ ਰਖਵਾਇਆ ਗਿਆ ਹੈ। ਦੂਜੇ ਪਾਸੇ ਪੁਲਿਸ ਨੇ ਗੱਡੀ ਦਾ ਨੰਬਰ ਮਿਲਾ ਕੇ ਡਰਾਈਵਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਚਾਲਕ ਨੂੰ ਜਲ਼ਦ ਹੀ ਫੜ ਲਿਆ ਜਾਵੇਗਾ।

(For more news apart from Motorcyclist killed by truck in Jagraon News in Punjabi, stay tuned to Rozana Spokesman)


 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement