Punjab News: NIA ਵਲੋਂ ਪ੍ਰਭਾਕਰ ਕਤਲ ਕੇਸ ਦੀ ਜਾਂਚ ਸ਼ੁਰੂ; ਵਿਸ਼ਵ ਹਿੰਦੂ ਪ੍ਰੀਸ਼ਦ ਦੇ ਆਗੂ ਦੀ ਗੋਲੀ ਮਾਰ ਕੇ ਕੀਤੀ ਸੀ ਹਤਿਆ
Published : May 15, 2024, 12:23 pm IST
Updated : May 15, 2024, 12:23 pm IST
SHARE ARTICLE
NIA Begins Investigation in Vikas Prabhakar Murder Case
NIA Begins Investigation in Vikas Prabhakar Murder Case

ਪਿਛਲੇ ਦਿਨ ਐਨਆਈਏ ਨੇ ਇਸ ਕਤਲ ਕੇਸ ਨੂੰ ਲੈ ਕੇ ਦਿੱਲੀ ਵਿਚ ਇਕ ਵੱਖਰੀ ਐਫਆਈਆਰ ਦਰਜ ਕੀਤੀ ਹੈ।

Punjab News: ਕੇਂਦਰੀ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਨੰਗਲ ਵਿਚ ਵਿਸ਼ਵ ਹਿੰਦੂ ਪ੍ਰੀਸ਼ਦ (ਵੀਐਚਪੀ) ਦੇ ਆਗੂ ਵਿਕਾਸ ਪ੍ਰਭਾਕਰ ਉਰਫ਼ ਵਿਕਾਸ ਬੱਗਾ ਦੇ ਕਤਲ ਦੀ ਜਾਂਚ ਸ਼ੁਰੂ ਕਰ ਦਿਤੀ ਹੈ। ਖ਼ਬਰਾਂ ਅਨੁਸਾਰ ਪਿਛਲੇ ਦਿਨ ਐਨਆਈਏ ਨੇ ਇਸ ਕਤਲ ਕੇਸ ਨੂੰ ਲੈ ਕੇ ਦਿੱਲੀ ਵਿਚ ਇਕ ਵੱਖਰੀ ਐਫਆਈਆਰ ਦਰਜ ਕੀਤੀ ਹੈ।

ਮੰਨਿਆ ਜਾ ਰਿਹਾ ਹੈ ਕਿ ਜਲਦੀ ਹੀ ਐਨਆਈਏ ਦੀ ਟੀਮ ਪ੍ਰਭਾਕਰ ਕਤਲ ਕੇਸ ਵਿਚ ਪੁੱਛਗਿੱਛ ਲਈ ਪੰਜਾਬ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਗਏ ਦੋਵਾਂ ਮੁਲਜ਼ਮਾਂ ਨੂੰ ਰਿਮਾਂਡ 'ਤੇ ਲਵੇਗੀ। ਪੰਜਾਬ ਪੁਲਿਸ ਨੇ ਦਾਅਵਾ ਕੀਤਾ ਸੀ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੇ ਪਾਕਿਸਤਾਨ ਨਾਲ ਸਬੰਧ ਸਨ ਅਤੇ ਕਤਲ ਵੀ ਪਾਕਿਸਤਾਨ ਦੇ ਇਸ਼ਾਰੇ 'ਤੇ ਕੀਤਾ ਗਿਆ ਸੀ।

ਵਿਕਾਸ ਪ੍ਰਭਾਕਰ ਉਰਫ ਵਿਕਾਸ ਬੱਗਾ ਦੇ ਕਤਲ ਤੋਂ ਦੋ ਦਿਨ ਬਾਅਦ ਪੁਲਿਸ ਨੇ ਇਸ ਮਾਮਲੇ ਵਿਚ ਦੋ ਮੁਲਜ਼ਮਾਂ ਮਨਦੀਪ ਕੁਮਾਰ ਉਰਫ ਮੰਗੀ ਅਤੇ ਸੁਰਿੰਦਰ ਕੁਮਾਰ ਉਰਫ ਰਿੱਕਾ ਨੂੰ ਗ੍ਰਿਫਤਾਰ ਕੀਤਾ ਸੀ। ਮੁੱਢਲੀ ਪੁੱਛਗਿੱਛ ਦੌਰਾਨ ਉਨ੍ਹਾਂ ਨੇ ਖੁਲਾਸਾ ਕੀਤਾ ਕਿ ਪ੍ਰਭਾਕਰ ਦੇ ਕਤਲ ਦੇ ਆਦੇਸ਼ ਪਾਕਿਸਤਾਨ ਵਿਚ ਉਨ੍ਹਾਂ ਦੇ ਹੈਂਡਲਰਾਂ ਨੇ ਦਿਤੇ ਸਨ ਪਰ ਕਤਲ ਲਈ ਫੰਡਿੰਗ ਪੁਰਤਗਾਲ ਤੋਂ ਆਈ ਸੀ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦਾਅਵਾ ਕੀਤਾ ਸੀ ਕਿ ਦੋਵੇਂ ਮੁਲਜ਼ਮ ਆਈਐਸਆਈ ਦੇ ਇਸ਼ਾਰੇ 'ਤੇ ਲੰਬੇ ਸਮੇਂ ਤੋਂ ਪੰਜਾਬ ਵਿਚ ਕੰਮ ਕਰ ਰਹੇ ਸਨ। ਉਨ੍ਹਾਂ ਨੂੰ ਪੰਜਾਬ ਪੁਲਿਸ ਸਟੇਟ ਸਪੈਸ਼ਲ ਓਪਰੇਟਿੰਗ ਸੈੱਲ (ਐਸਐਸਓਸੀ), ਮੁਹਾਲੀ ਨੇ ਗ੍ਰਿਫਤਾਰ ਕੀਤਾ ਸੀ।

ਜ਼ਿਕਰਯੋਗ ਹੈ ਕਿ 13 ਅਪ੍ਰੈਲ ਦੀ ਸ਼ਾਮ ਨੂੰ ਰੂਪਨਗਰ ਦੇ ਨੰਗਲ 'ਚ ਰੇਲਵੇ ਰੋਡ 'ਤੇ ਸਥਿਤ ਉਸ ਦੀ ਦੁਕਾਨ 'ਤੇ ਦੋ ਅਣਪਛਾਤੇ ਹਮਲਾਵਰਾਂ ਨੇ ਵਿਸ਼ਵ ਹਿੰਦੂ ਪ੍ਰੀਸ਼ਦ ਨੰਗਲ ਮੰਡਲ ਦੇ ਮੁਖੀ ਵਿਕਾਸ ਪ੍ਰਭਾਕਰ ਉਰਫ ਵਿਕਾਸ ਬੱਗਾ ਦੀ ਗੋਲੀ ਮਾਰ ਕੇ ਹਤਿਆ ਕਰ ਦਿਤੀ ਸੀ। ਹਮਲਾਵਰਾਂ ਵਿਚੋਂ ਇਕ ਨੇ ਹੈਲਮੇਟ ਪਹਿਨਿਆ ਹੋਇਆ ਸੀ ਅਤੇ ਦੂਜੇ ਨੇ ਅਪਣੇ ਮੂੰਹ ਨੂੰ ਢਕਿਆ ਹੋਇਆ ਸੀ। ਪੁਲਿਸ ਨੇ ਕਤਲ ਵਿਚ ਵਰਤੇ ਗਏ ਦੋ .32 ਬੋਰ ਪਿਸਤੌਲ ਬਰਾਮਦ ਕੀਤੇ ਹਨ। ਪੁਲਿਸ ਨੇ ਮੁਲਜ਼ਮਾਂ ਕੋਲੋਂ ਲਗਭਗ 16 ਜ਼ਿੰਦਾ ਕਾਰਤੂਸ ਅਤੇ ਇਕ ਖਾਲੀ ਕਾਰਤੂਸ ਵੀ ਬਰਾਮਦ ਕੀਤਾ ਹੈ।

(For more Punjabi news apart from NIA Begins Investigation in Vikas Prabhakar Murder Case, stay tuned to Rozana Spokesman)

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement