Punjab Weather News: ਪੰਜਾਬ ’ਚ ਗਰਮੀ ਕੱਢੇਗੀ ਲੋਕਾਂ ਦੇ ਵੱਟ, ਮੌਸਮ ਵਿਭਾਗ ਨੇ ਲੂ ਦਾ ਅਲਰਟ ਕੀਤਾ ਜਾਰੀ

By : GAGANDEEP

Published : May 15, 2024, 7:39 am IST
Updated : May 15, 2024, 11:51 am IST
SHARE ARTICLE
Punjab Weather News in punjabi
Punjab Weather News in punjabi

Punjab Weather News: ਤਾਪਮਾਨ ਕਈ ਜ਼ਿਲ੍ਹਿਆਂ ’ਚ 44 ਤੇ ਕਈ ਜ਼ਿਲ੍ਹਿਆਂ ਵਿਚ 45 ਡਿਗਰੀ ਸੈਲਸੀਅਸ ਤਕ ਪੁੱਜ ਸਕਦਾ ਹੈ।

Punjab Weather News in punjabi : ਵਿਭਾਗ ਮੁਤਾਬਕ 16 ਤੇ 17 ਮਈ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਲੂ ਚੱਲ ਸਕਦੀ ਹੈ। ਪੰਜਾਬ ’ਚ ਲੋਕਾਂ ਨੂੰ ਭਿਆਨਕ ਗਰਮੀ ਸਹਿਣੀ ਪਵੇਗੀ। ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਵਿਚ ਲੂ ਚੱਲਣ ਸਬੰਧੀ ਆਰੈਂਜ ਅਲਰਟ ਜਾਰੀ ਕਰ ਦਿਤਾ ਹੈ।

ਇਹ ਵੀ ਪੜ੍ਹੋ: Ram Rahim News: ਸੰਤਾਂ 'ਤੇ ਟਿੱਪਣੀ ਦੇ ਮਾਮਲੇ 'ਚ ਸੌਧਾ ਸਾਧ ਨੂੰ ਰਾਹਤ, ਸੁਪਰੀਮ ਕੋਰਟ ਨੇ ਹਾਈਕੋਰਟ ਦਾ ਫੈਸਲਾ ਬਰਕਰਾਰ ਰੱਖਿਆ

ਇਸ ਦੌਰਾਨ ਤਾਪਮਾਨ ਕਈ ਜ਼ਿਲ੍ਹਿਆਂ ’ਚ 44 ਤੇ ਕਈ ਜ਼ਿਲ੍ਹਿਆਂ ਵਿਚ 45 ਡਿਗਰੀ ਸੈਲਸੀਅਸ ਤਕ ਪੁੱਜ ਸਕਦਾ ਹੈ। ਮੌਸਮ ਵਿਭਾਗ ਨੇ ਲੂ ਤੋਂ ਬਚਾਅ ਨੂੰ ਲੈ ਕੇ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਸਲਾਹ ਵੀ ਦਿਤੀ ਹੈ। ਇਸ ਤੋਂ ਪਹਿਲਾਂ ਬੁਧਵਾਰ ਨੂੰ ਵੀ ਮੌਸਮ ਦਾ ਮਿਜ਼ਾਜ ਗਰਮ ਰਹੇਗਾ।

ਮੌਸਮ ਵਿਭਾਗ ਵੱਲੋਂ ਚੰਡੀਗੜ੍ਹ 'ਚ ਵੀ ਹੀਟ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਕੱਲ੍ਹ ਤੋਂ 2 ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸੇ 18 ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। 18 ਮਈ ਨੂੰ ਤਾਪਮਾਨ 44 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਵੇਗਾ। ਇਸ ਕਾਰਨ ਦਿਨ ਵੇਲੇ ਗਰਮੀ ਬਹੁਤ ਵਧ ਜਾਵੇਗੀ। ਇਸ ਦੇ ਲਈ ਮੌਸਮ ਵਿਭਾਗ ਵੱਲੋਂ ਐਡਵਾਈਜ਼ਰੀ ਵੀ ਜਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ: Food Recipes: ਬੱਚਿਆਂ ਨੂੰ ਘਰ ਵਿਚ ਬਣਾ ਕੇ ਖਵਾਉ ਮੈਂਗੋ ਆਈਸ ਕਰੀਮ 

ਦਸਣਗਯੋਗ ਹੈ ਕਿ ਬੀਤੇ ਕੱਲ੍ਹ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਮੌਸਮ ਖ਼ੁਸ਼ਕ ਰਿਹਾ। ਫ਼ਾਜ਼ਿਲਕਾ ਵਿਚ ਵੱਧ ਤੋਂ ਵੱਧ ਤਾਪਮਾਨ ਆਮ ਤੋਂ 7 ਡਿਗਰੀ ਤੇ ਫ਼ਰੀਦਕੋਟ ਵਿਚ 6 ਡਿਗਰੀ ਸੈਲਸੀਅਸ ਵੱਧ ਸੀ। ਫ਼ਰੀਦਕੋਟ ਤੇ ਫ਼ਾਜ਼ਿਲਕਾ ’ਚ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਤੋਂ ਪਾਰ ਚਲਿਆ ਗਿਆ। 

 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Ram Rahim News in punjabi, stay tuned to Rozana Spokesman)

ਫ਼ਾਜ਼ਿਲਕਾ ’ਚ ਵੱਧ ਤੋਂ ਵੱਧ ਤਾਪਮਾਨ 43.7 ਡਿਗਰੀ ਤੇ ਫ਼ਰੀਦਕੋਟ ਵਿਚ 43.1 ਡਿਗਰੀ ਸੈਲਸੀਅਸ ਰਿਹਾ। ਉਥੇ ਹੀ ਲੁਧਿਆਣਾ ’ਚ 41.1 ਡਿਗਰੀ ਸੈਲਸੀਅਸ, ਚੰਡੀਗੜ੍ਹ ਵਿਚ 40.2 ਡਿਗਰੀ, ਅੰਮ੍ਰਿਤਸਰ ਵਿਚ 38.6 ਡਿਗਰੀ ਤੇ ਜਲੰਧਰ ਵਿਚ ਵੀ 38.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਾਲਾਂਕਿ ਕੁੱਝ ਜ਼ਿਲ੍ਹਿਆਂ ’ਚ ਮੀਂਹ ਵੀ ਪਿਆ। ਜਿਸ ’ਚ ਪਟਿਆਲਾ ਵਿਚ 5.8 ਮਿਲੀਮੀਟਰ, ਪਠਾਨਕੋਟ ਵਿਚ 0.6 ਮਿਲੀਮੀਟਰ, ਬਠਿੰਡਾ ਵਿਚ 1.4 ਮਿਲੀਮੀਟਰ, ਗੁਰਦਾਸਪੁਰ ਵਿਚ 1.1 ਮਿਲੀਮੀਟਰ ਤੇ ਪਠਾਨਕੋਟ ਵਿਚ 0.5 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement