Sunil Jakhar News: ਕਿਸਾਨਾਂ ਵਲੋਂ ਕੀਤੇ ਜਾ ਰਹੇ ਵਿਰੋਧ ਨੂੰ ਲੈ ਕੇ ਬੋਲੇ ਸੁਨੀਲ ਜਾਖੜ, ‘ਵਿਰੋਧੀਆਂ ਨੇ ਕਿਸਾਨਾਂ ਨੂੰ ਮੋਹਰਾ ਬਣਾਇਆ’
Published : May 15, 2024, 1:40 pm IST
Updated : May 15, 2024, 6:57 pm IST
SHARE ARTICLE
Sunil Jakhar Press Conference on Farmers Protest
Sunil Jakhar Press Conference on Farmers Protest

ਕਿਹਾ, ਜੇ ਕਿਸਾਨਾਂ ਨੇ ਭਾਜਪਾ ਦਾ ਵਿਰੋਧ ਕਰਨਾ ਹੈ ਤਾਂ ਕਿਸੇ ਪਾਰਟੀ ਨੂੰ ਵੀ ਚੁਣ ਲੈਣ ਜੋ ਸੰਸਦ ਵਿਚ ਉਨ੍ਹਾਂ ਦੇ ਮੁੱਦੇ ਚੁੱਕ ਸਕੇ

Sunil Jakhar News: ਪੰਜਾਬ ਵਿਚ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਕਾਰਨ ਪ੍ਰੇਸ਼ਾਨ ਹੋਏ ਉਮੀਦਵਾਰਾਂ ਲਈ ਭਾਰਤੀ ਜਨਤਾ ਪਾਰਟੀ ਅੱਗੇ ਆਈ ਹੈ। ਪਾਰਟੀ ਪ੍ਰਧਾਨ ਸੁਨੀਲ ਜਾਖੜ ਨੇ ਇਸ ਮਾਮਲੇ 'ਤੇ ਪ੍ਰੈਸ ਕਾਨਫਰੰਸ ਕੀਤੀ। ਅਪਣੇ ਸੰਬੋਧਨ ਵਿਚ ਕਿਸਾਨਾਂ ਸਬੰਧੀ ਬੋਲਦਿਆਂ ਜਾਖੜ ਨੇ ਕਿਹਾ ਕਿ ਵਿਰੋਧੀਆਂ ਨੇ ਕਿਸਾਨਾਂ ਨੂੰ ਮੋਹਰਾ ਬਣਾਇਆ ਹੈ ਅਤੇ ਉਨ੍ਹਾਂ ਦਾ ਸਿਆਸੀ ਇਸਤੇਮਾਲ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਹੁਣ ਮੰਡੀਆਂ 'ਚ ਕਣਕ ਦੀ ਫ਼ਸਲ ਆ ਚੁੱਕੀ ਹੈ, ਜਿਸ 'ਚ 1 ਕਰੋੜ 30 ਲੱਖ ਟਨ ਫ਼ਸਲ ਆਈ ਹੈ ਅਤੇ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦੀ ਗਈ ਹੈ। ਉਨ੍ਹਾਂ ਨੇ ਕਿਹਾ ਕਿ 2014 ਵਿਚ ਕਣਕ ਅਤੇ ਝੋਨੇ ਲਈ 32 ਹਜ਼ਾਰ 211 ਕਰੋੜ ਰੁਪਏ ਸੀ, ਤੇ 2023 ਅਤੇ 2024 ਵਿਚ 70 ਹਜ਼ਾਰ 385 ਕਰੋੜ ਰੁਪਏ ਦਿਤੇ ਗਏ ਸਨ। ਜਿਸ ਵਿਚ ਆਮਦਨ ਦੁੱਗਣੀ ਹੋ ਗਈ ਹੈ, ਇਹ ਸੱਭ ਕਿਸਾਨਾਂ ਦੀ ਮਿਹਨਤ ਦਾ ਰੰਗ ਹੈ।

ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ਤੋਂ ਘੱਟੋ ਘੱਟ ਸਮਰਥਨ ਦਾ ਭੁਗਤਾਨ ਬਿਨਾਂ ਰੁਕਾਵਟ ਕੀਤਾ ਜਾ ਰਿਹਾ ਹੈ ਪਰ ਕਿਸਾਨ ਅਜੇ ਵੀ ਧਰਨਿਆਂ ’ਤੇ ਬੈਠੇ ਹੋਏ ਹਨ। ਇਸ ਦੌਰਾਨ ਉਨ੍ਹਾਂ ਸੂਬੇ ਦੀ ਸੱਤਾਧਾਰੀ ਪਾਰਟੀ 'ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਇਕ ਹਨ। ਚੰਡੀਗੜ੍ਹ 'ਚ ਦੋਵੇਂ ਇਕੋ ਹਨ, ਜਦਕਿ ਪੰਜਾਬ ਵਿਚ ਵਿਜੀਲੈਂਸ ਵਿਭਾਗ ਭਾਰੀ ਪੈ ਰਿਹਾ ਹੈ।

ਕਿਸਾਨਾਂ ਨੂੰ ਹਰ ਸਾਲ ਕਰੋੜਾਂ ਰੁਪਏ ਦਾ ਹੋ ਰਿਹਾ ਨੁਕਸਾਨ

ਸੁਨੀਲ ਜਾਖੜ ਨੇ ਕਿਹਾ ਕਿ ਕਿਸਾਨ ਸਨਮਾਨ ਨਿਧੀ ਤਹਿਤ ਦੇਸ਼ ਭਰ ਵਿਚ 11 ਕਰੋੜ ਕਿਸਾਨ ਰਜਿਸਟਰਡ ਸਨ, ਜਦਕਿ ਪੰਜਾਬ ਦੇ ਕਿਸਾਨਾਂ ਦੀ ਗਿਣਤੀ 23 ਲੱਖ ਸੀ ਪਰ ਪੰਜਾਬ ਸਰਕਾਰ ਦੀ ਗਲਤੀ ਕਾਰਨ ਇਹ ਰਾਸ਼ੀ ਰੋਕ ਦਿਤੀ ਗਈ ਹੈ। ਪੰਜਾਬ ਸਰਕਾਰ ਨੇ ਇਸ ਰਕਮ ਲਈ ਕੁੱਝ ਨਹੀਂ ਕੀਤਾ। ਇਸ ਕਾਰਨ ਹਰ ਸਾਲ 900 ਕਰੋੜ ਰੁਪਏ ਦਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਸੀ ਕਿ ਹਰ ਸਾਲ ਹਰ ਕਿਸਾਨ ਨੂੰ ਛੇ ਹਜ਼ਾਰ ਰੁਪਏ ਦਿਤੇ ਜਾਣੇ ਹਨ। ਪੰਜਾਬ ਸਰਕਾਰ ਇਸ ਦਿਸ਼ਾ ਵਿਚ ਕਦਮ ਕਿਉਂ ਨਹੀਂ ਚੁੱਕ ਰਹੀ? ਪੰਜਾਬ ਦੇ ਸਾਢੇ 8 ਲੱਖ ਕਿਸਾਨਾਂ ਨੂੰ 6000 ਰੁਪਏ ਦੀ ਰਾਸ਼ੀ ਆ ਰਹੀ ਹੈ ਜਦਕਿ ਬਾਕੀ 15 ਲੱਖ ਕਿਸਾਨ ਵਾਂਝੇ ਰਹਿ ਗਏ ਪਰ ਕਿਸੇ ਨੇ ਆਵਾਜ਼ ਨਹੀਂ ਚੁੱਕੀ।

ਕਿਸਾਨ ਆਗੂਆਂ ਨੂੰ ਇਕ ਪਾਰਟੀ ਚੁਣਨ ਦੀ ਦਿਤੀ ਚੁਣੌਤੀ

ਜਾਖੜ ਨੇ ਅੰਦੋਲਨ ਨੂੰ ਲੈ ਕੇ ਕਿਸਾਨ ਆਗੂਆਂ ਨੂੰ ਵੀ ਨਿਸ਼ਾਨੇ ਉਤੇ ਲਿਆ। ਉਨ੍ਹਾਂ ਨੇ ਅੰਦੋਲਨ 'ਤੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਕਿਸਾਨ ਹੁਣ ਸਿਆਸੀ ਹੋ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਕਾਰਨ ਸ਼ੁਭਕਰਨ ਦੀ ਜਾਨ ਚਲੀ ਗਈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੁੱਦਿਆਂ ਨੂੰ ਉਠਾਉਣਾ ਆਗੂਆਂ ਦਾ ਕੰਮ ਹੈ। ਇਹ ਹੁਣ ਕਿਸਾਨ ਆਗੂ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਜਿਹੜੇ ਮੁੱਦੇ ਉਠਾਏ ਜਾ ਰਹੇ ਹਨ, ਉਨ੍ਹਾਂ ਦਾ ਹੱਲ ਸੜਕਾਂ ਅਤੇ ਚੌਰਾਹਿਆਂ 'ਤੇ ਨਹੀਂ ਹੋਵੇਗਾ। ਇਸ ਦੇ ਲਈ ਸਾਨੂੰ ਸੰਸਦ ਜਾਣਾ ਹੋਵੇਗਾ। ਉਨ੍ਹਾਂ ਕਿਸਾਨ ਆਗੂਆਂ ਨੂੰ ਕਿਹਾ ਕਿ ਜੇਕਰ ਉਹ ਭਾਜਪਾ ਦਾ ਵਿਰੋਧ ਕਰਦੇ ਹਨ ਤਾਂ ਕਿਸੇ ਇਕ ਪਾਰਟੀ ਦੀ ਚੋਣ ਵੀ ਕਰਨ, ਜੋ ਸੰਸਦ ਵਿਚ ਉਨ੍ਹਾਂ ਦੀ ਆਵਾਜ਼ ਚੁੱਕ ਸਕੇ। ਜਾਂ ਤਾਂ ਆਮ ਆਦਮੀ ਪਾਰਟੀ ਨੂੰ ਚੁਣੋ ਜਾਂ ਕਾਂਗਰਸ ਨੂੰ ਚੁਣੋ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਬਦਨਾਮ ਨਾ ਕਰੋ। ਉਹ ਵੀ ਕਿਸਾਨਾਂ ਦੇ ਮਸਲੇ ਹੱਲ ਲਈ ਉਨ੍ਹਾਂ ਨਾਲ ਖੜ੍ਹੇ ਹਨ। ਉਨ੍ਹਾਂ ਕੁੱਝ ਆਗੂਆਂ ਆਦਿ ਦੇ ਬਿਆਨ ਵੀ ਮੀਡੀਆ ਵਿਚ ਦਿਖਾਏ।

ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਸਮੇਂ ਸਿਰ ਘੱਟੋ-ਘੱਟ ਸਮਰਥਨ ਮੁੱਲ ਦੇ ਰਹੀ ਹੈ। ਇਸ ਦੇ ਨਾਲ ਹੀ ਸੂਬਾ ਸਰਕਾਰ ਐਮਐਸਪੀ 'ਤੇ ਬੋਨਸ ਕਿਉਂ ਨਹੀਂ ਦੇ ਰਹੀ? ਉਨ੍ਹਾਂ ਕਿਹਾ ਕਿ ਰਾਜਸਥਾਨ ਅਤੇ ਮੱਧ ਪ੍ਰਦੇਸ਼ ਦੀਆਂ ਸਰਕਾਰਾਂ ਕਿਸਾਨਾਂ ਨੂੰ ਬੋਨਸ ਦੇ ਰਹੀਆਂ ਹਨ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੇ ਕਿਸਾਨਾਂ ਨੇ ਕਣਕ ਅਤੇ ਝੋਨੇ ਦੀਆਂ ਫਸਲਾਂ ਬੀਜਣੀਆਂ ਹਨ ਤਾਂ 23 ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕੀ ਲੋੜ ਹੈ। ਜਾਖੜ ਨੇ ਕਿਸਾਨ ਆਗੂਆਂ ਨੂੰ ਕਿਹਾ ਕਿ ਜੇਕਰ ਤੁਸੀਂ ਤਿੰਨੋਂ ਕਾਨੂੰਨ ਵਾਪਸ ਕਰਵਾ ਸਕਦੇ ਹੋ ਤਾਂ ਇਸ ਦਿਸ਼ਾ ਵਿਚ ਸਰਕਾਰ ਨੂੰ ਕਿਉਂ ਨਹੀਂ ਘੇਰਦੇ।

ਜਾਖੜ ਨੇ ਬਰਨਾਲਾ ਵਿਚ ਵਾਪਰੀ ਘਟਨਾ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਬਰਨਾਲਾ ਵਿਚ ਇਮੀਗ੍ਰੇਸ਼ਨ ਧੋਖਾਧੜੀ ਮਾਮਲੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਪਾਰੀਆਂ ਨਾਲ ਟਕਰਾ ਗਈਆਂ ਸਨ। ਕਿਸਾਨ ਜਥੇਬੰਦੀਆਂ ਦਾ ਇਹ ਵਤੀਰਾ ਪ੍ਰਵਾਨ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਨੂੰ ਇਸ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੇ ਬੂਹੇ ’ਤੇ ਜਾ ਕੇ ਰੋਸ ਪ੍ਰਦਰਸ਼ਨ ਕਰਨਾ ਚਾਹੀਦਾ ਸੀ, ਪਰਵਾਸ ਨਾਲ ਸਬੰਧਤ ਧੋਖਾਧੜੀ ਨੂੰ ਰੋਕਣਾ ਸਰਕਾਰ ਦਾ ਕੰਮ ਹੈ। ਤੁਸੀਂ ਖੁਦ ਜੱਜ ਨਹੀਂ ਬਣ ਸਕਦੇ।

 (For more Punjabi news apart from Sunil Jakhar Press Conference on Farmers Protest, stay tuned to Rozana Spokesman)

 

Tags: sunil jakhar

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Chandigarh police slapped a Sikh youth | Police remove Sikh turban | Chandigarh police Latest News

12 Jul 2025 5:52 PM

Batala Conductor Woman Clash : Batala 'ਚ Conductor ਨਾਲ਼ ਤੂੰ ਤੂੰ ਮੈਂ ਮੈਂ ਮਗਰੋਂ ਔਰਤ ਹੋਈ ਬੇਹੋਸ਼

12 Jul 2025 5:52 PM

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM

Punjab Vidhan Sabha Session live : ਅਮਨ ਅਰੋੜਾ ਤੇ ਬਾਜਵਾ ਦੀ ਬਹਿਸ ਮਗਰੋਂ CM ਮਾਨ ਹੋ ਗਏ ਖੜ੍ਹੇ

11 Jul 2025 12:15 PM

Abohar Tailor Murder Case Sanjay Verma, photo of Sandeep Jakhar with the accused in the Abohar case

10 Jul 2025 9:04 PM
Advertisement