Hoshiarpur News : ਟਾਂਡਾ ਨੇੜੇ ਚੱਲਦੀ ਕਾਰ ਨੂੰ ਲੱਗੀ ਅੱਗ , ਡਰਾਈਵਰ ਨੇ ਮਸਾ ਬਚਾਈ ਜਾਨ ,ਨਕਦੀ ਤੇ ਲੈਪਟਾਪ ਸੜ ਕੇ ਸੁਆਹ
Published : May 15, 2024, 9:26 pm IST
Updated : May 15, 2024, 9:26 pm IST
SHARE ARTICLE
 Swift Car Fire
Swift Car Fire

ਚੰਡੀਗੜ੍ਹ ਤੋਂ ਜੰਮੂ ਜਾ ਰਹੀ ਸੀ ਕਾਰ ਮਾਲਕ , ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ

Hoshiarpur News : ਹੁਸ਼ਿਆਰਪੁਰ ਦੇ ਹਲਕਾ ਟਾਂਡਾ ਦੇ ਕੋਲ ਸਥਿਤ ਚੌਲਾਂਗ ਟੋਲ ਪਲਾਜ਼ਾ ਨੇੜੇ ਚੱਲਦੀ ਇੱਕ ਸਵਿਫਟ ਕਾਰ ਨੂੰ ਅਚਾਨਕ ਅੱਗ ਲੱਗ ਗਈ ਹੈ। ਖੁਸ਼ਕਿਸਮਤੀ ਇਹ ਰਹੀ ਕਿ ਡਰਾਈਵਰ ਸਮੇਂ ਸਿਰ ਕਾਰ ਤੋਂ ਨਿਕਲ ਗਿਆ। ਜਿਸ ਕਾਰਨ ਡਰਾਈਵਰ ਦੀ ਜਾਨ ਬਚ ਗਈ। ਕਾਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ।

ਨਕਦੀ ਸਮੇਤ ਲੈਪਟਾਪ ਸੜ ਗਿਆ

ਜਾਣਕਾਰੀ ਅਨੁਸਾਰ ਕਾਰ ਦਾ ਮਾਲਕ ਗੁਰਦੀਪ ਸਿੰਘ ਜੰਮੂ ਦਾ ਰਹਿਣ ਵਾਲਾ ਹੈ। ਗੁਰਦੀਪ ਨੇ ਦੱਸਿਆ ਕਿ ਉਹ ਚੰਡੀਗੜ੍ਹ ਤੋਂ ਜੰਮੂ ਜਾ ਰਿਹਾ ਸੀ। ਫਿਰ ਅਚਾਨਕ ਚੌਲਾਂਗ ਨੇੜੇ ਕਾਰ ਨੂੰ ਅੱਗ ਲੱਗ ਗਈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਪਰ ਅੱਗ ਲੱਗਣ ਕਾਰਨ ਕਾਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ। 

ਪੀੜਤ ਗੁਰਦੀਪ ਨੇ ਦੱਸਿਆ ਕਿ ਕਾਰ ਵਿੱਚ ਰੱਖੇ 50 ਹਜ਼ਾਰ ਰੁਪਏ, ਲੈਪਟਾਪ ਅਤੇ ਹੋਰ ਕੀਮਤੀ ਸਾਮਾਨ ਵੀ ਸੜ ਗਿਆ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਫਾਇਰ ਬ੍ਰਿਗੇਡ ਨੂੰ ਬੁਲਾ ਕੇ ਗੱਡੀ ਵਿੱਚ ਲੱਗੀ ਅੱਗ ’ਤੇ ਕਾਬੂ ਪਾਇਆ। ਫਿਲਹਾਲ ਪੁਲਿਸ ਦਾ ਕਹਿਣਾ ਹੈ ਕਿ ਉਹ ਮਾਮਲੇ ਦੀ ਜਾਂਚ ਕਰੇਗੀ।

 

Location: India, Punjab, Hoshiarpur

SHARE ARTICLE

ਏਜੰਸੀ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement