Giddarbaha News : ਗਿੱਦੜਬਾਹਾ 'ਚ ਵੱਡੀ ਵਾਰਦਾਤ, ਪਤੀ ਨੇ ਰਾਡ ਨਾਲ ਪਤਨੀ ਦਾ ਕੀਤਾ ਕਤਲ
Published : May 15, 2024, 1:42 pm IST
Updated : May 15, 2024, 1:42 pm IST
SHARE ARTICLE
The husband killed his wife with a rod in Giddarbaha News
The husband killed his wife with a rod in Giddarbaha News

Giddarbaha News : ਚਰਿੱਤਰ 'ਤੇ ਕਰਦਾ ਸੀ ਸ਼ੱਕ ਮੁਲਜ਼ਮ

The husband killed his wife with a rod in Giddarbaha News : ਸ੍ਰੀ ਮੁਕਤਸਰ ਜ਼ਿਲ੍ਹੇ ਦੇ ਗਿੱਦੜਬਾਹਾ ਵਿਧਾਨ ਸਭਾ ਹਲਕੇ 'ਚ ਇਕ ਪਤੀ ਨੇ ਚਰਿੱਤਰ 'ਤੇ ਸ਼ੱਕ ਕਾਰਨ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਪਰਮਜੀਤ ਕੁਮਾਰ ਕੰਬੋਜ ਨੇ ਦੱਸਿਆ ਕਿ ਮ੍ਰਿਤਕ ਹਰਪ੍ਰੀਤ ਕੌਰ ਦੇ ਪਿਤਾ ਸੁਨੀਲ ਕੁਮਾਰ ਪੁੱਤਰ ਉਮੇਦ ਸਿੰਘ ਵਾਸੀ ਧਨੌਲਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਕਿ ਉਸ ਦੀ ਲੜਕੀ ਹਰਪ੍ਰੀਤ ਕੌਰ ਦਾ ਵਿਆਹ 6 ਸਾਲ ਪਹਿਲਾਂ ਇੰਦਰਜੀਤ ਵਾਸੀ ਮਲੋਟ ਹਾਲ ਗਿੱਦੜਬਾਹਾ ਨਾਲ ਹੋਇਆ ਸੀ।

ਇਹ ਵੀ ਪੜ੍ਹੋ: PM Narendra Modi: ਕਰੋੜਪਤੀ ਹੁੰਦੇ ਹੋੋਏ ਵੀ PM ਮੋਦੀ ਕੋਲ ਨਹੀਂ ਹੈ ਆਪਣਾ ਘਰ ਤੇ ਕਾਰ, ਜਾਣੋ ਹੋਰ ਕਿਹੜੀਆਂ ਚੀਜ਼ਾਂ ਤੋਂ ਵਾਂਝੇ 

ਇੰਦਰਜੀਤ ਸਿੰਘ ਆਪਣੀ ਪਤਨੀ ਹਰਪ੍ਰੀਤ ਕੌਰ ਦੇ ਚਰਿੱਤਰ 'ਤੇ ਸ਼ੱਕ ਕਰਦਾ ਸੀ ਅਤੇ ਇਸ ਕਾਰਨ ਉਹ ਅਕਸਰ ਉਸ ਦੀ ਕੁੱਟਮਾਰ ਕਰਦਾ ਸੀ। ਬੀਤੇ ਦਿਨ ਉਸ ਦੀ ਲੜਕੀ ਹਰਪ੍ਰੀਤ ਕੌਰ ਨੇ ਫੋਨ ਕਰਕੇ ਦੱਸਿਆ ਕਿ ਉਸ ਦਾ ਪਤੀ ਇੰਦਰਜੀਤ ਸਿੰਘ ਉਸ ਦੀ ਕੁੱਟਮਾਰ ਕਰ ਰਿਹਾ ਹੈ।

ਇਹ ਵੀ ਪੜ੍ਹੋ: Barnala Closed News: ਘਰੋਂ ਬਾਹਰ ਨਿਕਲਣ ਵਾਲੇ ਪੜ੍ਹ ਲੈਣ ਇਹ ਖਬਰ, ਅੱਜ ਮੁਕੰਮਲ ਬੰਦ ਰਹੇਗਾ ਬਰਨਾਲਾ 

ਜਦੋਂ ਸੁਨੀਲ ਕੁਮਾਰ ਆਪਣੇ ਦੋਸਤ ਜਗਸੀਰ ਸਿੰਘ ਨਾਲ ਗਿੱਦੜਬਾਹਾ ਸਥਿਤ ਹਰਪ੍ਰੀਤ ਕੌਰ ਦੇ ਘਰ ਪਹੁੰਚਿਆ ਤਾਂ ਉਸ ਦਾ ਜਵਾਈ ਇੰਦਰਜੀਤ ਸਿੰਘ ਉਸ ਦੀ ਲੜਕੀ ਹਰਪ੍ਰੀਤ ਕੌਰ ਦੀ ਕੁੱਟਮਾਰ ਕਰ ਰਿਹਾ ਸੀ ਅਤੇ ਇਸ ਦੌਰਾਨ ਇੰਦਰਜੀਤ ਸਿੰਘ ਨੇ ਹਰਪ੍ਰੀਤ ਕੌਰ ਦੇ ਸਿਰ ਅਤੇ ਬਾਂਹ 'ਤੇ ਲੋਹੇ ਦੀ ਚੀਜ਼ ਨਾਲ ਵਾਰ ਕਰ ਦਿੱਤਾ ਜਿਸ ਕਾਰਨ ਹਰਪ੍ਰੀਤ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਐਸਐਚਓ ਇੰਸਪੈਕਟਰ ਪਰਮਜੀਤ ਕੁਮਾਰ ਕੰਬੋਜ ਨੇ ਦੱਸਿਆ ਕਿ ਸੁਨੀਜ ਕੁਮਾਰ ਦੇ ਬਿਆਨਾਂ ’ਤੇ ਪੁਲਿਸ ਨੇ ਕਥਿਤ ਮੁਲਜ਼ਮ ਇੰਦਰਜੀਤ ਸਿੰਘ ਉਰਫ਼ ਇੰਦੂ ਖ਼ਿਲਾਫ਼ ਧਾਰਾ 302 ਤਹਿਤ ਕਤਲ ਦਾ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

(For more Punjabi news apart from The husband killed his wife with a rod in Giddarbaha News, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement