
ਲੋਕਾਂ ਨਾਲ ਚੰਗਾ ਵਿਵਹਾਰ ਨਾ ਹੋਣ ਕਰ ਕੇ ਕੀਤੀ ਕਾਰਵਾਈ
ਪਟਿਆਲਾ: ਨਾਭਾ ਦੀ ਸਬ-ਤਹਿਸੀਲ ਭਾਦਸੋਂ ਥਾਣੇ ਦੇ ਐੱਸ.ਐੱਚ.ਓ. ਜਸਪ੍ਰੀਤ ਸਿੰਘ ਨੂੰ ਮੁਅੱਤਲ ਕੀਤਾ ਗਿਆ। ਪਟਿਆਲਾ ਜ਼ਿਲ੍ਹੇ ਦੇ ਐੱਸ.ਐੱਸ.ਪੀ. ਵਰੁਣ ਸ਼ਰਮਾ ਵਲੋਂ ਵੱਡੀ ਕਾਰਵਾਈ ਕਰਦਿਆਂ ਐੱਸ.ਐੱਚ.ਓ. ਜਸਪ੍ਰੀਤ ਸਿੰਘ ਨੂੰ ਸਸਪੈਂਡ ਕੀਤਾ ਗਿਆ ਹੈ। ਦਰਅਸਲ ਭਾਦਸੋਂ ਥਾਣੇ ਵਿਚ ਪਬਲਿਕ ਡੀਲਿੰਗ ਚੰਗੀ ਨਾ ਹੋਣ ਦੇ ਚੱਲਦਿਆਂ ਪੁਲਿਸ ਵਿਭਾਗ ਵਲੋਂ ਇਹ ਐਕਸ਼ਨ ਲਿਆ ਗਿਆ ਹੈ।