
ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਅਧੀਨ ਚੱਲ ਰਹੇ ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਵਲੋਂ ......
ਬਠਿੰਡਾ : ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਅਧੀਨ ਚੱਲ ਰਹੇ ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਵਲੋਂ 'ਅਕੈਡਮਿਕ ਐਕਸੀਲੈਂਸ ਐਵਾਰਡ ਸਮਾਰੋਹ' ਦਾ ਆਯੋਜਨ ਕਰਕੇ ਸੈਸ਼ਨ 2016-17 ਦੌਰਾਨ ਅਕਾਦਮਿਕ, ਖੇਡਾਂ ਅਤੇ ਸੱਭਿਆਚਾਰਕ ਖੇਤਰ ਵਿੱਚ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਬੀ.ਟੈੱਕ ਦੇ 300 ਤੋਂ ਵਧੇਰੇ ਵਿਦਿਆਰਥੀਆਂ ਨੂੰ ਕੁੱਲ 21 ਲੱਖ ਰੁਪਏ ਦੇ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ।
ਇਸ ਐਵਾਰਡ ਸਮਾਗਮ ਵਿੱਚ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਬਠਿੰਡਾ ਦੇ ਜਨਰਲ ਮੈਨੇਜਰ ਇੰਜ. ਅਰੁਣ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਅਤੇ ਮਕੈਨੀਕਲ ਵਿਭਾਗ ਦੇ ਅਸਿਸਟੈਂਟ ਮੈਨੇਜਰ ਇੰਜ. ਗੁਰਲੀਨ ਸਿੰਘ ਧਾਲੀਵਾਲ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਆਪਣੇ ਸਵਾਗਤੀ ਭਾਸ਼ਣ ਦੌਰਾਨ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕਰਦਿਆਂ ਸੰਸਥਾ ਦੀਆਂ ਪ੍ਰਾਪਤੀਆਂ ਅਤੇ ਟੀਚਿਆਂ ਬਾਰੇ ਜਾਣੂ ਕਰਵਾਇਆ। ਉਹਨਾਂ ਨੇ ਦੱਸਿਆ
ਕਿ ਇਸ ਸੰਸਥਾ ਦੀ ਇਹ ਪੰ੍ਰਪਰਾ ਹੈ ਕਿ ਵੱਖ- ਵੱਖ ਖੇਤਰਾਂ ਜਿਵੇਂ ਖੇਡਾਂ, ਸੱਭਿਆਚਾਰਕ, ਤਕਨੀਕੀ ਅਤੇ ਅਕਾਦਮਿਕ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਹਰ ਸਾਲ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਦਾਂ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਜਦੋਂ ਐਸ.ਸੀ./ਐਸ.ਟੀ. ਸ਼ਕਾਲਰਸ਼ਿਪ ਦੇ ਪੈਸੇ ਨਾ ਮਿਲਣ ਕਰਕੇ ਬਹੁਤੇ ਪ੍ਰਾਈਵੇਟ ਕਾਲਜ ਆਰਥਿਕ ਤੌਰ 'ਤੇ ਬੁਰੇ ਦੌਰ ਵਿੱਚੋ ਲੰਘ ਰਹੇ ਹਨ, ਅਜਿਹੇ ਔਖੇ ਸਮੇਂ ਵਿੱਚ ਵੀ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵੱਲੋਂ ਵਿਦਿਆਰਥੀਆਂ ਪ੍ਰਤੀ ਬਣਦੀਆਂ ਦੇਣਦਾਰੀਆਂ ਤੇ ਰੋਕ ਨਹੀਂ
ਲਗਾਈ ਗਈ ਸਗੋਂ ਆਪਣੀ ਪੰ੍ਰਪਰਾ ਅਨੁਸਾਰ ਹੋਣਹਾਰ ਵਿਦਿਆਰਥੀਆਂ ਨੂੰ ਸ਼ਕਾਲਰਸ਼ਿਪ ਦੇ ਕੇ ਸਨਮਾਨਿਤ ਕੀਤਾ ਜਾ ਰਿਹਾ ਹੈ। ਉਹਨਾਂ ਨੇ ਦੱਸਿਆ ਕਿ ਅਕਾਦਮਿਕ ਖੇਤਰ ਵਿੱਚ 80% ਤੋਂ ਵਧੇਰੇ ਅੰਕ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਹਰ 6 ਮਹੀਨੇ ਬਾਦ ਅਗਲੇ ਸਮੈਸਟਰਾਂ ਦੀ ਟਿਊਸ਼ਨ ਫੀਸ ਵਿੱਚ 20% ਛੋਟ ਦੇਣ ਨਾਲ ਇਹ ਸ਼ਕਾਲਰਸ਼ਿਪ ਵੱਧ ਕੇ 21 ਲੱਖ ਤੱਕ ਹੋ ਗਈ ਹੈ। ਇਹ ਇਸ ਸਾਲ ਦਾ ਪਹਿਲਾ ਅਕੈਡਮਿਕ ਐਕਸੀਲੈਂਸ ਐਵਾਰਡ ਸਮਾਗਮ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਦੂਸਰੇ ਕੋਰਸਾਂ ਦੇ 80% ਤੋਂ ਵਧੇਰੇ ਅੰਕ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ
ਲਈ ਵੀ ਅਜਿਹੇ ਐਵਾਰਡ ਸਮਾਗਮ ਆਯੋਜਿਤ ਕੀਤੇ ਜਾਣਗੇ।ਸਮਾਗਮ ਦੇ ਮੁੱਖ ਮਹਿਮਾਨ ਇੰਜ. ਅਰੁਣ ਕੁਮਾਰ ਨੇ ਅਕਾਦਮਿਕ, ਖੇਡਾਂ ਅਤੇ ਸੱਭਿਆਚਾਰਕ ਖੇਤਰਾਂ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਇਹਨਾਂ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਦੀ ਰਸਮ ਅਦਾ ਕੀਤੀ । ਉਨ੍ਹਾਂ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਰਿਫਾਇਨਰੀ, ਬਠਿੰਡਾ ਵੱਲੋਂ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀਆਂ ਨੂੰ ਰਿਸਰਚ, ਇੰਟਰਨਸ਼ਿਪ, ਟਰੇਨਿੰਗ, ਵਰਕਸ਼ਾਪ, ਇੰਡਸਟਰੀਅਲ ਦੌਰੇ ਅਤੇ ਪਲੇਸਮੈਂਟ ਆਦਿ ਦੇ ਮੌਕਿਆਂ ਲਈ ਪੂਰਨ ਸਹਿਯੋਗ ਅਤੇ ਤਰਜੀਹ ਦਿੱਤੀ ਜਾਵੇਗੀ।
ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੀ ਸਮੁੱਚੀ ਮੈਨੇਜਮੇਂਟ ਵੱਲੋਂ ਆਏ ਹੋਏ ਮੁੱਖ ਮਹਿਮਾਨ ਇੰਜ. ਅਰੁਣ ਕੁਮਾਰ ਅਤੇ ਵਿਸ਼ੇਸ਼ ਮਹਿਮਾਨ ਇੰਜ. ਗੁਰਲੀਨ ਸਿੰਘ ਧਾਲੀਵਾਲ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ ।