
ਕੇਂਦਰ ਦੀ ਮੋਦੀ ਦੀ ਅਗਵਾਈ ਵਾਲੀ ਸਰਕਾਰ ਵਲੋਂ ਪਿਛਲੇ ਦਿਨ ਤੇਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਸੀ, ਜਿਸ ਨੂੰ ਲੈਕੇ ਮੋਦੀ ਸਰਕਾਰ ਦੀਆਂ ਨੀਤੀਆਂ...
ਨਾਭਾ, ਕੇਂਦਰ ਦੀ ਮੋਦੀ ਦੀ ਅਗਵਾਈ ਵਾਲੀ ਸਰਕਾਰ ਵਲੋਂ ਪਿਛਲੇ ਦਿਨ ਤੇਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਸੀ, ਜਿਸ ਨੂੰ ਲੈਕੇ ਮੋਦੀ ਸਰਕਾਰ ਦੀਆਂ ਨੀਤੀਆਂ ਤੇ ਤੇਲ ਕੀਮਤਾਂ ਨੂੰ ਘਟਾਉਣ ਤੇ ਤੇਲ ਕੀਮਤਾਂ ਨੂੰ ਜੀਐਸਟੀ ਦੇ ਦਾਇਰੇ ਵਿੱਚ ਲਿਆਉਣ ਦੀ ਮੰਗ ਨੂੰ ਲੈਕੇ ਹਲਕਾ ਨਾਭਾ ਦਿਹਾਤੀ ਪ੍ਰਧਾਨ ਬਲਵਿੰਦਰ ਸਿੰਘ ਬਿੱਟੂ ਢੀਂਗੀ ਦੀ ਅਗਵਾਈ ਵਿੱਚ ਹਲਕੇ ਦੇ 166 ਪਿੰਡਾਂ ਵਿੱਚ ਮੋਦੀ ਸਰਕਾਰ ਦੇ ਪੁਤਲੇ ਫੂੰਕ ਰੋਸ਼ ਪ੍ਰਦਰਸ਼ਨ ਕਰਨ ਦੀ ਮੁਹਿੰਮ ਦੀ ਸ਼ੁਰੂਆਤ ਅੱਜ ਪਿੰਡ ਢੀਂਗੀ ਤੋਂ ਸ਼ੁਰੂ ਕੀਤੀ ਗਈ ਜਿੱਥੇ ਕਾਂਗਰਸੀ ਵਰਕਰਾਂ ਤੇ ਪਿੰਡ ਵਾਸੀਆਂ ਵਲੋਂ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ
ਤੇ ਕੇਂਦਰ ਖਿਲਾਫ ਨਾਅਰੇਬਾਜ਼ੀ ਕਰਦੇ ਤੇਲ ਦੀਆਂ ਕੀਮਤਾਂ ਤੇ ਨਕੇਲ ਕਸਣ ਦੀ ਮੰਗ ਕੀਤੀ ਗਈ। ਇਸੇ ਮੁਹਿੰਮ ਤਹਿਤ ਪਿੰਡ ਦੁਲੱਦੀ ਵਿੱਖੇ ਪਿੰਡ ਵਾਸੀਆਂ ਵਲੋਂ ਨਾਭਾ ਮਲੇਰਕੋਟਲਾ ਰੋਡ ਤੇ ਪ੍ਰਦਰਸ਼ਨ ਕਰਦਿਆਂ ਕੇਂਦਰ ਦਾ ਪੁਤਲਾ ਫੂਕਿਆ ਗਿਆ ਤੇ ਸਰਕਾਰ ਖਿਲਾਫ ਰੋਸ਼ ਜਤਾਇਆ ਗਿਆ।ਕੇਂਦਰ ਸਰਕਾਰ ਵਿਰੁਧ ਰੋਸ ਜਤਾ ਰਹੇ ਦਿਹਾਤੀ ਪ੍ਰਧਾਨ ਬਲਵਿੰਦਰ ਬਿੱਟੂ ਢੀਂਗੀ ਤੇ ਹੋਰਨਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਤੇਲ ਦੀਆਂ ਕੀਮਤਾਂ ਵਧਾ ਕੇ ਆਮ ਲੋਕਾਂ ਦੇ ਨਾਲ ਹੀ ਕਿਸਾਨਾਂ ਤੇ
ਮਹਿੰਗਾਈ ਦੀ ਵੱਡੀ ਮਾਰ ਕੀਤੀ ਹੈ ਅੱਗੇ ਝੋਨੇ ਦਾ ਸੀਜਨ ਸ਼ੁਰੂ ਹੋ ਰਿਹਾ ਹੈ ਜੋ ਕਿਸਾਨਾਂ ਨੂੰ ਮਹਿੰਗਾ ਡੀਜਲ ਇਸਤੇਮਾਲ ਕਰਨਾ ਪਵੇਗਾ ਜਿਸ ਨਾਲ ਖੇਤੀ ਦੀ ਲਾਗਤ ਵਧੇਗੀ। ਉਨਾਂ ਕਿਹਾ ਕਿ ਕੇਂਦਰ ਵਿੱਚ ਮਨਮੋਹਨ ਸਰਕਾਰ ਸਮੇਂ ਡੀਜਲ ਦੇ ਡਰਮ ਦਾ ਰੇਟ 8 ਹਜਾਰ ਰੁਪਏ ਸੀ ਤੇ ਹੁਣ ਮੋਦੀ ਸਰਕਾਰ ਸਮੇਂ ਡਰਮ ਦਾ ਰੇਟ 13 ਹਜਾਰ ਰੁਪਏ ਹੈ ਜੋ ਮਹਿੰਗਾਈ ਵੱਧ ਗਈ ਹੈ।