ਕਾਂਗਰਸੀਆਂ ਨੇ ਕੇਂਦਰ ਸਰਕਾਰ ਵਿਰੁਧ ਲਾਇਆ ਧਰਨਾ
Published : Jun 15, 2018, 11:53 pm IST
Updated : Jun 15, 2018, 11:53 pm IST
SHARE ARTICLE
Congressmen Protesting
Congressmen Protesting

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ 'ਚ ਕੀਤੇ ਬੇਤਿਹਾਸ਼ਾ ਵਾਧੇ ਨੂੰ ਲੈ......

ਤਲਵੰਡੀ ਸਾਬੋ,   : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ 'ਚ ਕੀਤੇ ਬੇਤਿਹਾਸ਼ਾ ਵਾਧੇ ਨੂੰ ਲੈ ਜਿੱਥੇ ਪੂਰੇ ਦੇਸ਼ ਵਿੱਚ ਕੇਂਦਰ ਸਰਕਾਰ ਖਿਲਾਫ ਲੋਕਾਂ ਵੱਲੋਂ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ, ਉੱਥੇ ਹੀ ਅੱਜ ਹਲਕਾ ਦੇ ਪਿੰਡ ਗੁਰਥੜੀ ਵਿਖੇ ਕਾਂਗਰਸ ਵੱਲੋਂ ਪੰਜਾਬ ਕਾਂਗਰਸ ਦੇ ਬੁਲਾਰੇ ਅਤੇ ਹਲਕਾ ਸੇਵਾਦਾਰ ਖੁਸ਼ਬਾਜ਼ ਸਿੰਘ ਜਟਾਣਾ ਦੀ ਅਗਵਾਈ ਵਿੱਚ ਧਰਨਾ ਦਿੱਤਾ ਗਿਆ। ਜਿਸ ਦੌਰਾਨ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।
 

ਪਿੰਡ ਗੁੜਥੜੀ ਦੇ ਬੱਸ ਸਟੈਡ ਵਿਖੇ ਇਕੱਠੇ ਹੋਏ ਕਾਂਗਰਸੀਆਂ ਤੇ ਹਲਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਖੁਸ਼ਬਾਜ਼ ਜਟਾਣਾ ਨੇ ਕਿਹਾ ਕਿ ਦੇਸ਼ ਦੇ ਲੋਕਾਂ ਨੂੰ ਝੂਠੇ ਸੁਪਨੇ ਵਿੱਚ ਦੇਸ਼ ਦੀ ਸੱਤਾ 'ਤੇ ਕਾਬਜ਼ ਹੋਈ ਬੀ.ਜੇ.ਪੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਤੇ ਦੇਸ਼ ਦਾ ਹਰ ਵਰਗ ਮੋਦੀ ਸਰਕਾਰ ਤੋਂ ਤੰਗ ਆ ਚੁੱਕਾ ਹੈ। ਜਟਾਣਾ ਨੇ ਕਿਹਾ ਕਿ ਪੈਟਰੋਲੀਅਮ ਪਦਾਰਥਾਂ ਦੀਆਂ ਵਧੀਆਂ ਕੀਮਤਾਂ ਨੇ ਸਾਰੇ ਦੇਸ਼ ਦੀ ਆਰਥਿਕਤਾ ਨੂੰ ਹਿਲਾ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨੂੰ ਵਧਾਉਣ ਦੀ ਨੀਤੀ ਨੂੰ ਬਿਲਕੁਲ ਵੀ ਬਰਦਾਸ਼ਿਤ ਨਹੀਂ ਕੀਤਾ ਜਾਵੇਗਾ।

ਉਨਾ ਕਿਹਾ ਕਿ ਮੋਦੀ ਸਰਕਾਰ ਸਰਕਾਰ ਕੇਵਲ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਦੇਣ ਲਈ ਕੰਮ ਕਰ ਰਹੀ ਹੈ। ਜਿਸਦਾ ਨਤੀਜਾ ਮੋਦੀ ਸਰਕਾਰ ਨੂੰ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਰੀ ਹਾਰ ਦਾ ਸਾਹਮਣਾ ਕਰਕੇ ਭੁਗਤਣਾ ਪਵੇਗਾ। ਇਸ ਮੌਕੇ ਉਨ੍ਹਾਂ ਨਾਲ ਰਣਜੀਤ ਸਿੰਘ ਸੰਧੂ ਨਿੱਜੀ ਸਹਾਇਕ, ਗੁਰਪ੍ਰੀਤ ਸਿੰਘ ਮਾਨਸ਼ਾਹੀਆ ਪ੍ਰਧਾਨ ਨਗਰ ਪੰਚਾਇਤ ਤਲਵੰਡੀ ਸਾਬੋ, ਸੰਦੀਪ ਸਿੰਘ ਭੁੱਲਰ ਜ਼ਿਲ੍ਹਾ ਜਨਰਲ ਸਕੱਤਰ ਆਦਿ ਹਾਜ਼ਰ ਸਨ।
,

ਗੁਰਤਿੰਦਰ ਸਿੰਘ ਰਿੰਪੀ ਮਾਨ ਸਾਬਕਾ ਪ੍ਰਧਾਨ, ਪਲਵਿੰਦਰ ਸਿੰਘ ਖਾਲਸਾ, ਮਨਜੀਤ ਸਿੰਘ ਲਾਲੇਆਣਾ ਸੀਨੀਅਰ ਕਾਂਗਰਸੀ ਆਗੂ, ਬਲਵੀਰ ਸਿੰਘ ਲਾਲੇਆਣਾ ਰਾਹੁਲ ਬ੍ਰਿਗੇਡ, ਬੇਅੰਤ ਸਿੰਘ ਬੰਗੀ,  ਜਸਕਰਨ ਸਿੰਘ ਗੁਰੂਸਰ ਤੇ ਦਿਲਪ੍ਰੀਤ ਸਿੰਘ ਜਗ੍ਹਾ ਪ੍ਰਬੰਧਕੀ ਮੈਂਬਰ ਟਰੱਕ ਯੂਨੀਅਨ, ਬਲਜਿੰਦਰ ਸਿੰਘ ਤਿਓਣਾ, ਬਲਕਰਨ ਸਿੰਘ ਜਨਰਲ ਸੈਕਟਰੀ, ਕਾਲਾ ਸਿੰਘ, ਕਾਕਾ ਸਿੰਘ, ਹਰਬੰਸ ਸਿੰਘ ਕੌਂਸਲਰ, ਗੁਰਪ੍ਰੀਤ ਸਿੰਘ ਕੀਪਾ, ਜਸਵੰਤ ਸਿੰਘ ਲੀਲਾ, ਅਰੁਣ ਕੁਮਾਰ ਕੋਕੀ, ਤਰਸੇਮ ਕੁਮਾਰ ਸੇਮੀ ਤੋਂ ਇਲਾਵਾ ਵੱਡੀ ਤਦਾਦ ਵਿੱਚ ਕਾਂਗਰਸੀ ਵਰਕਰ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement