ਜ਼ਿਲ੍ਹਾ ਬਾਲ ਸੁਰੱਖਿਆ ਟੀਮ ਵਲੋਂ ਮੰਡੀ ਗੋਬਿੰਦਗੜ੍ਹ ਵਿਖੇ ਚੈਕਿੰਗ
Published : Jun 15, 2018, 4:17 am IST
Updated : Jun 15, 2018, 4:17 am IST
SHARE ARTICLE
District Child Protection Team checking Shops
District Child Protection Team checking Shops

ਬਾਲ ਸੁਰੱਖਿਆ ਯੂਨਿਟ ਵੱਲੋਂ ਜ਼ਿਲ੍ਹੇ ਦੇ ਬੱਚਿਆਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ ਜਿਸ ਦੇ ਚਲਦਿਆਂ ਜ਼ਿਲ੍ਹੇ ਵਿੱਚੋਂ ...

ਫਤਿਹਗੜ੍ਹ ਸਾਹਿਬ,  ਬਾਲ ਸੁਰੱਖਿਆ ਯੂਨਿਟ ਵੱਲੋਂ ਜ਼ਿਲ੍ਹੇ ਦੇ ਬੱਚਿਆਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ ਜਿਸ ਦੇ ਚਲਦਿਆਂ ਜ਼ਿਲ੍ਹੇ ਵਿੱਚੋਂ ਬਾਲ ਮਜਦੂਰੀ ਤੇ ਬਾਲ ਭਿੱਖਿਆ ਦੇ ਖਾਤਮੇ ਲਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਗਠਿਤ ਕੀਤੀ ਗਈ ਹੈ। ਇਹ ਟੀਮ ਸਮੇਂ-ਸਮੇਂ ਤੇ  ਵੱਖ-ਵੱਖ ਸਥਾਨਾਂ ਤੇ ਅਚਨਚੇਤ ਚੈਕਿੰਗ ਕਰਕੇ ਬਾਲ ਮਜਦੂਰੀ ਤੇ ਬਾਲ ਭਿੱਖਿਆ ਦੇ ਖਾਤਮੇ ਵਿੱਚ ਯੋਗਦਾਨ ਪਾ ਰਹੀ ਹੈ।

ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਹਰਭਜਨ ਸਿੰਘ ਮਹਿਮੀ ਨੇ ਦੱਸਿਆ ਕਿ ਬਾਲ ਮਜਦੂਰੀ ਸਪਤਾਹ ਪੂਰੇ ਦੇਸ਼ ਵਿੱਚ ਮਨਾਇਆ ਜਾ ਰਿਹਾ ਹੈ ਜਿਸ ਦਾ ਮੁੱਖ ਉਦੇਸ਼ ਬੱਚਿਆਂ ਨੂੰ ਮਜਦੂਰੀ ਤੋਂ ਹਟਾ ਕੇ ਸਿੱਖਿਆ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਬੱਚਿਆਂ ਤੋਂ ਬਾਲ ਮਜਦੂਰੀ ਕਰਵਾਉਂਦਾ ਹੈ ਤਾਂ ਉਸ ਨੂੰ 5 ਸਾਲ ਦੀ ਕੈਦ ਅਤੇ 1 ਲੱਖ ਰੁਪਏ ਦਾ ਜੁਰਮਾਨਾ ਹੋ ਸਕਦਾ ਹੈ।

ਬਾਲ ਮਜਦੂਰੀ ਤੇ ਬਾਲ ਭਿੱਖਿਆ ਨੂੰ ਰੋਕਣ ਲਈ ਗਠਿਤ ਕੀਤੀ ਗਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਨੇ ਅਮਲੋਹ ਬਲਾਕ ਦੇ ਮੰਡੀ ਗੋਬਿੰਦਗੜ੍ਹ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ। ਟੀਮ ਵੱਲੋਂ ਅਮਲੋਹ ਰੋਡ ਤੇ ਪੈਂਦੀਆਂ ਦੁਕਾਨਾਂ ਤੇ ਕੰਮ ਕਰਨ ਵਾਲੇ ਬੱਚਿਆਂ ਦੀ ਜਾਂਚ ਕੀਤੀ। ਇਸ ਚੈਕਿੰਗ ਦੌਰਾਨ ਦੋ ਬੱਚੇ ਦੁਕਾਨਾਂ ਤੇ ਕੰਮ ਕਰਦੇ ਹੋਏ ਮਿਲੇ ਜਿਹਨਾਂ ਨੂੰ ਬਾਲ ਭਲਾਈ ਕਮੇਟੀ ਵੱਲੋਂ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪਿਆ ਗਿਆ।

ਇਸ ਸਬੰਧੀ ਕਿਰਤ ਅਫਸਰ ਰਾਮ ਸਿੰਘ ਅਤੇ ਪਵਨੀਤ ਕੌਰ ਨੇ ਦੋ ਦੁਕਾਨਦਾਰਾਂ ਦੇ ਚਲਾਣ ਵੀ ਕੀਤੇ। ਇਸ ਮੌਕੇ ਪੁਲਿਸ ਵਿਭਾਗ ਦੇ ਨੁਮਾਇੰਦੇ, ਸੀ.ਡੀ.ਪੀ.ਓ. ਅਨੀਤਾ ਰਾਣੀ, ਹਰਪ੍ਰੀਤ ਕੌਰ ਸੋਸ਼ਲ ਵਰਕਰ, ਆਊਟਰੀਚ ਵਰਕਰ ਹਰਦੀਪ ਕੌਰ, ਸਿੱਖਿਆ ਵਿਭਾਗ ਦੇ ਨੁਮਾਇੰਦੇ ਤੇ ਹੋਰ ਸਬੰਧਤ ਅਧਿਕਾਰੀ ਹਾਜਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement