ਵੱਖ-ਵੱਖ ਸੜਕ ਹਾਦਸਿਆਂ 'ਚ ਤਿੰਨ ਮੌਤਾਂ, ਕਈ ਜ਼ਖ਼ਮੀ
Published : Jun 15, 2018, 1:49 am IST
Updated : Jun 15, 2018, 1:49 am IST
SHARE ARTICLE
Police Investigating  Accidental Car
Police Investigating Accidental Car

ਅੱਜ ਵੱਖ-ਵੱਖ ਥਾਵਾਂ 'ਤੇ ਹੋਏ ਸੜਕ ਹਾਦਸਿਆਂ ਵਿਚ ਤਿੰਨ ਜਣਿਆਂ ਦੀ ਮੌਤ ਅਤੇ ਕਈਆਂ ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ......

ਕੁੱਪ ਕਲਾਂ,  : ਅੱਜ ਵੱਖ-ਵੱਖ ਥਾਵਾਂ 'ਤੇ ਹੋਏ ਸੜਕ ਹਾਦਸਿਆਂ ਵਿਚ ਤਿੰਨ ਜਣਿਆਂ ਦੀ ਮੌਤ ਅਤੇ ਕਈਆਂ ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਹਿਲਾ ਹਾਦਸਾ ਲੁਧਿਆਣਾ-ਮਾਲੇਰਕਟੋਲਾ ਹਾਈਵੇ 'ਤੇ ਜੈਨ ਮੁਨੀ ਮੰਦਰ ਕੁੱਪ ਕਲਾਂ ਨੇੜੇ ਹਾਈਵੇ ਕੱਟ 'ਤੇ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਰੇਹੜੀ ਮੋਟਰਸਾਈਲ ਸਵਾਰਾਂ ਨੂੰ ਟੱਕਰ ਮਾਰ ਦਿਤੀ ਜਿਸ ਕਾਰਨ ਦੋ ਜਣਿਆਂ ਦੀ ਮੌਤ ਤੇ ਦੋ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ।

ਪ੍ਰਾਪਤ ਜਾਣਕਾਰੀ ਅਨੁਸਾਰ ਜਿੱਤਵਾਲ ਦੇ ਤਿੰਨ ਵਿਅਕਤੀ ਸਥਾਨਕ ਕਸਬਾ ਕੁੱਪ ਕਲਾਂ ਵਿਖੇ ਬੈਂਕ ਵਿਚੋਂ ਪੈਨਸ਼ਨ ਲੈ ਕੇ ਵਾਪਸ ਪਰਤ ਰਹੇ ਸਨ ਜੋ ਕਿ ਮੌਜੂਦਾ ਕੱਟ ਤੋਂ ਆ ਰਹੀ ਤੇਜ਼ ਰਫ਼ਤਾਰ ਸਵਿਫ਼ਟ ਕਾਰ ਨਾਲ ਜ਼ਬਰਦਸਤ ਟੱਕਰ ਹੋ ਗਈ ਜਿਸ ਵਿਚ ਤਿੰਨ ਵਿਅਕਤੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਹਾਈਵੇ ਪਟਰੌਲਿੰਗ ਕੁੱਪ ਕਲਾਂ ਦੀ ਗੱਡੀ ਦੀ ਸਹਾਇਤਾ ਨਾਲ ਮਾਲੇਰਕੋਟਲਾ ਸਿਵਲ ਹਸਪਤਾਲ ਵਿਖੇ ਪਹੁੰਚਾਇਆ ਗਿਆ, ਜਿਨ੍ਹਾਂ ਵਿਚ ਅਮਰ ਸਿੰਘ ਅਤੇ ਤੇਜਾ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਬਜ਼ੁਰਗ ਔਰਤ ਮੀਤੋ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈ। ਚਾਲਕ ਬੇਅੰਤ ਸਿੰਘ ਦੇ ਗੰਭੀਰ ਸੱਟਾਂ ਲੱਗੀਆਂ।

ਦੋਵਾਂ ਬਜ਼ੁਰਗਾਂ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਪਿੰਡ ਜਿੱਤਵਾਲ ਖ਼ੁਰਦ ਵਿਚ ਸੋਗ ਦੀ ਲਹਿਰ ਦੌੜ ਗਈ। ਥਾਣਾ ਸਦਰ ਦੀ ਪੁਲਿਸ ਨੇ ਘਟਨਾ ਸਥਾਨ 'ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿਤੀ ਹੈ। ਫ਼ਤਿਹਗੜ੍ਹ ਸਾਹਿਬ ਤੋਂ ਇੰਦਰਪ੍ਰੀਤ ਬਖਸ਼ੀ ਅਨੁਸਾਰ: ਇਕ ਬਜ਼ੁਰਗ ਔਰਤ ਦੀ ਮੌਤ ਹੋ ਗਈ, ਜਦੋਂ ਕਿ ਪਰਵਾਰ ਦੇ ਬਾਕੀ ਪੰਜ ਮੈਂਬਰ ਦੋ ਛੋਟੇ ਬੱਚੇ, ਇਕ ਔਰਤ ਅਤੇ ਦੋ ਵਿਅਕਤੀ ਜ਼ਖ਼ਮੀ ਹੋ ਗਏ। ਮ੍ਰਿਤਕ ਦੀ ਪਹਿਚਾਣ ਚੰਚਲ ਸਹਿਗਲ ਦੇ ਤੌਰ 'ਤੇ ਹੋਈ, ਜਦੋਂ ਕਿ ਜ਼ਖ਼ਮੀਆਂ ਵਿਚ ਮ੍ਰਿਤਕ ਦੇ ਪਤੀ ਤਿਲਕਰਾਜ ਸਹਿਗਲ, ਬੇਟੀ ਸ਼ਿਵਾਨੀ ਮਹਿਤਾ, ਜਵਾਈ ਸੋਰਵ ਮਹਿਤਾ, ਦੋਹਤਾ ਵਿਵਾਨ (7), ਦੋਹਤੀ ਲਵਿਸ਼ਾ (10) ਸਾਰੇ ਵਾਸੀ ਜਲੰਧਰ ਸ਼ਾਮਲ ਹਨ।

ਜਿਨ੍ਹਾਂ ਨੂੰ ਤੁਰਤ ਰਾਹਗੀਰਾਂ ਵਲੋਂ ਸਿਵਲ ਹਸਪਤਾਲ ਫ਼ਤਿਹਗੜ੍ਹ ਸਾਹਿਬ ਵਿਖੇ ਪਹੁੰਚਾਇਆ ਗਿਆ, ਜੋ ਕਿ ਉਥੇ ਜ਼ੇਰੇ ਇਲਾਜ ਹਨ। ਮ੍ਰਿਤਕ ਦੇ ਪਤੀ ਤਿਲਕਰਾਜ ਸਹਿਗਲ ਨੇ ਦਸਿਆ ਕਿ ਉਹ ਅਪਣੇ ਪਰਵਾਰ ਸਮੇਤ ਅਪਣੀ ਦੂਜੀ ਬੇਟੀ ਨੂੰ ਮਿਲਣ ਜਲੰਧਰ ਤੋਂ ਨੋਇਡਾ ਜਾ ਰਹੇ ਸਨ ਕਿ ਸਰਹਿੰਦ ਨਜ਼ਦੀਕ ਉਨ੍ਹਾਂ ਦੀ ਕਾਰ ਅਤੇ ਕੈਂਟਰ ਦਾ ਸੜਕ ਹਾਦਸਾ ਵਾਪਰ ਗਿਆ।

ਇਸ ਹਾਦਸੇ ਦੌਰਾਨ ਉਸ ਦੀ ਪਤਨੀ ਕਾਰ ਦੀ ਖਿੜਕੀ ਵਿਚੋਂ ਬਾਹਰ ਡਿੱਗ ਗਈ ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਕਾਰ ਚਾਲਕ ਸੋਰਵ ਮਹਿਤਾ ਦੇ ਜ਼ਿਆਦਾ ਸੱਟਾਂ ਲੱਗੀਆਂ ਪੰ੍ਰਤੂ ਸਾਰੇ ਜ਼ਖ਼ਮੀਆਂ ਦੀ ਹਾਲਤ ਖ਼ਤਰੇ ਤੋਂ ਬਾਹਰ ਦਸੀ ਜਾ ਰਹੀ ਹੈ। ਥਾਣਾ ਸਰਹਿੰਦ ਦੀ ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਗਈ ਹੈ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement